ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਅਤੇ ਐਨ ਐਮ ਐਮ ਐਸ ਪ੍ਰੀਖਿਆ ਸਫਲਤਾ ਪੂਰਵਕ ਸੰਪੰਨ

ਗੁਰਦਾਸਪੁਰ

ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ

ਗੁਰਦਾਸਪੁਰ 20 ਫ਼ਰਵਰੀ ( ਸਰਬਜੀਤ ਸਿੰਘ )— ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਅਤੇ ਐਨ ਐਮ ਐਮ ਐਸ ਪ੍ਰੀਖਿਆ ਅੱਜ ਸਫਲਤਾ ਪੂਰਵਕ ਸੰਪੰਨ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: / ਐਲੀ: ਅਮਰਜੀਤ ਸਿੰਘ ਭਾਟੀਆ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਖੋਜ ਸਿਖਲਾਈ ਸੰਸਥਾ ਵੱਲੋਂ ਇਹ ਪ੍ਰੀਖਿਆ ਲਈ ਗਈ ਹੈ , ਜਿਸ ਲਈ ਸਾਰੇ ਜ਼ਿਲ੍ਹੇ ਵਿੱਚ 16 ਸੈਂਟਰ ਬਣਾਏ ਗਏ ਸਨ। ਉਨ੍ਹਾਂ ਦੱਸਿਆ ਕਿ ਅੱਠਵੀਂ ਸ਼੍ਰੇਣੀ ਸ਼ੈਸਨ (2022 ) ਵਿੱਚ 1671 , ਦਸਵੀਂ ਸ਼ੈਸਨ (2021 ) ਵਿੱਚ 695 ਅਤੇ ਦਸਵੀ (2022) ਵਿੱਚ 954 ਬੱਚੇ ਅਪੀਅਰ ਹੋਏ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਹ ਪ੍ਰੀਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਵਜ਼ੀਫ਼ੇ ਮਿਲਣਗੇ ਤਾਂ ਜੋ ਉਹ ਉੱਚ ਵਿੱਦਿਆ ਪ੍ਰਾਪਤ ਕਰ ਸਕਣ। ਇਸ ਦੌਰਾਨ ਸਿੱਖਿਆ ਅਧਿਕਾਰੀਆਂ ਵੱਲੋਂ ਵੱਖ-ਵੱਖ ਸੈਂਟਰ ਵਿਜਟ ਕਰਕੇ ਚੱਲ ਰਹੀ ਪ੍ਰੀਖਿਆ ਦਾ ਜਾਇਜ਼ਾ ਲਿਆ। ਇਸ ਮੌਕੇ ਜ਼ਿਲ੍ਹਾ ਮੀਡੀਆ ਇੰਚਾਰਜ ਗਗਨਦੀਪ ਸਿੰਘ , ਬੀ.ਐਮ. ਨਵਦੀਪ ਸਿੰਘ ਅਤੇ ਮਨਪ੍ਰੀਤ ਆਈ ਸੀ ਟੀ ਬ੍ਰਾਂਚ ਵੀ ਹਾਜ਼ਰ ਸਨ। *

Leave a Reply

Your email address will not be published. Required fields are marked *