ਹੁਣ ਸੇਵਾ ਕੇਂਦਰ ਸਵੇਰੇ 7.30 ਤੋਂ ਦੁਪਹਿਰ 3:30 ਵਜੇ ਤੱਕ ਖੁੱਲਣਗੇ- ਡਿਪਟੀ ਕਮਿਸ਼ਨਰ
ਗੁਰਦਾਸਪੁਰ, 25 ਮਈ (ਸਰਬਜੀਤ ਸਿੰਘ)– ਗਰਮੀ ਦੇ ਮੌਸਮ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਹੁਣ ਸੇਵਾ ਕੇਂਦਰ ਸਵੇਰੇ 7.30 ਤੋਂ ਦੁਪਹਿਰ 3.30 ਵਜੇ ਤੱਕ ਖੁੱਲੇ ਰਹਿਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਉੱਪਲ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਵੇਖਦਿਆਂ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ ਲਿਆਂਦੀ ਗਈ ਹੈ। ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਲੈ ਕੇ ਸ਼ਾਮ 5.00 ਵਜੇ ਤੱਕ ਸੀ। ਹੁਣ ਗਰਮੀ ਨੂੰ ਵੇਖਦਿਆਂ ਇਹ ਸਮਾਂ ਸਵੇਰੇ 7.30 ਤੋਂ ਦੁਪਹਿਰ ਬਾਅਦ 3:30 ਤੱਕ ਕੀਤਾ ਗਿਆ ਹੈ। ਇਹ ਨਵਾਂ ਸਮਾਂ 25 ਮਈ ਤੋਂ ਲਾਗੂ ਹੋਵੇਗਾ ਅਤੇ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਕਤ ਸਮੇਂ ਦੌਰਾਨ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ।


