ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮੁੱਖ ਸੇਵਾਦਾਰ ਭਾਈ ਮਨਪ੍ਰੀਤ ਸਿੰਘ ਦੀ ਦੇਖ ਰੇਖ ਹੇਠ ਬਹੁਤ ਹੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ-ਭਾਈ ਵਿਰਸਾ ਸਿੰਘ

ਮਾਲਵਾ

ਮਲੇਰਕੋਟਲਾ, ਗੁਰਦਾਸਪੁਰ, 25 ਮਈ (ਸਰਬਜੀਤ ਸਿੰਘ)–ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮੁੱਖ ਸੇਵਾਦਾਰ ਭਾਈ ਮਨਪ੍ਰੀਤ ਸਿੰਘ ਜੀ ਦੀ ਦੇਖ ਰੇਖ ਹੇਠ ਬਹੁਤ ਹੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ,ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਦੇ ਮਹਾਨ ਵਿਦਵਾਨਾਂ ਨੇ ਆਈ ਸੰਗਤ ਨੂੰ ਗੁਰਬਾਣੀ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ, ਸਮੂਹ ਧਾਰਮਿਕ ਬੁਲਾਰਿਆਂ ਦਾ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦੱਸਿਆ ਇਸ ਅਸਥਾਨ ਦੇ ਬਾਨੀ ਪੂਰਨ ਬ੍ਰਹਮਗਿਆਨੀ ਸੰਤ ਮਹਾਂਪੁਰਸ਼ ਸੰਤ ਬਾਬਾ ਜੰਗ ਸਿੰਘ ਜੀ ਹੋਰਾਂ ਵੱਲੋਂ ਹਰ ਦਸਵੀਂ ਤੋਂ ਅਖੰਡਪਾਠਾਂ ਦੇ ਭੋਗ ਤੋਂ ਉਪਰੰਤ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨ ਲਈ ਧਾਰਮਿਕ ਲਹਿਰ ਚਲਾਈ ਹੋਈ ਹੈ ਅਤੇ ਉਸੇ ਪਰੰਪਰਾ ਮਰਯਾਦਾ ਤੇ ਪਹਿਰਾ ਦੇਂਦਿਆਂ ਮਜੌਦਾ ਸਥਾਨ ਦੇ ਮੁੱਖ ਸੇਵਾਦਾਰ ਭਾਈ ਮਨਪ੍ਰੀਤ ਸਿੰਘ ਜੀ ਵੱਲੋ ਜੇਠ ਮਹੀਨੇ ਦੀ ਦਸਵੀਂ ਦੇ ਸਬੰਧ ਵਿੱਚ ਗੁਰਦੁਆਰਾ ਸਾਹਿਬ ਵਿਖੇ ਪਰਸੋਂ ਦੇ ਰੋਜ਼ ਤੋਂ ਇਲਾਹੀ ਰੱਬੀ ਗੁਰਬਾਣੀ ਦੀ ਅਖੰਡਪਾਠ ਸਾਹਿਬ ਅਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਬਾਅਦ ਧਾਰਮਿਕ ਦੀਵਾਨ ਦੀ ਅਰੰਭਤਾ ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਕੁੱਪਕਲਾ ਵੱਲੋਂ ਸਬਦ ਗੁਰਬਾਣੀ ਕੀਰਤਨ ਤੋਂ ਉਪਰੰਤ ਸ਼ੁਰੂ ਹੋਈ, ਭਾਈ ਖਾਲਸਾ ਨੇ ਦੱਸਿਆ ਸਮਾਗਮ ਵਿੱਚ ਵੱਖ ਧਾਰਮਿਕ ਬੁਲਾਰਿਆਂ ਨੇ ਹਾਜ਼ਰੀ ਲਵਾਈ ਆਈ ਸੰਗਤ ਨੂੰ ਗੁਰਬਾਣੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ, ਇਸ ਮੌਕੇ ਤੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਆਈ ਸੰਗਤ ਦਾ ਧੰਨਵਾਦ ਕੀਤਾ ਅਤੇ ਸੰਗਤਾਂ ਨੂੰ ਵੱਧ ਤੋ ਵੱਧ ਗੁਰਬਾਣੀ ਪੜ੍ਹਨ ਅਤੇ ਨਾਮ ਸਿਮਰਨ ਕਰਨ ਦੀ ਪ੍ਰੇਰਨਾ ਦਿੱਤੀ, ਉਹਨਾਂ ਦੱਸਿਆ ਸ਼ਹੀਦਾ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਦਿਹਾੜੇ ਨੂੰ ਸਮਰਪਿਤ ਇੱਕ ਵੱਡਾ ਗੁਰਮਤਿ ਸਮਾਗਮ 24 ਜੂਨ ਬੁਧਵਾਰ ਨੂੰ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਲੰਗਰ ਭੰਡਾਰੇ ਅਤੁੱਟ ਵਰਤਾਏ ਜਾਣਗੇ ਇਸ ਕਰਕੇ ਸਾਰੀਆਂ ਸੰਗਤਾਂ ਨੇ ਹੁਮ ਹੁਮਾ ਕੇ ਸ਼ਹੀਦੀ ਸਮਾਗਮ ਦੀਆਂ ਹਾਜ਼ਰੀਆਂ ਭਰਨ ਦੀ ਲੋੜ ਤੇ ਜ਼ੋਰ ਦੇਣਾ ਜੀ, ਮੇਹਰਬਾਨੀ ਹੋਵੇਗੀ, ਇਸ ਮੌਕੇ ਤੇ ਸਮੂਹ ਧਾਰਮਿਕ ਬੁਲਾਰਿਆਂ ਦਾ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ।

Leave a Reply

Your email address will not be published. Required fields are marked *