ਗੁਰਦਾਸਪੁਰ, 20 ਫਰਵਰੀ (ਸਰਬਜੀਤ ਸਿੰਘ)–ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਫੱਗਣ ਮਹੀਨੇ ਦੇ ਜੇਠੇ ਐਤਵਾਰ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਮਹਿਨਾਵਾਰੀ ਗੁਰਮਤਿ ਸਮਾਗਮ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਕਰਵਾਇਆ ਗਿਆ, ਬਾਰਾਂ ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਅਖੰਡ ਪਾਠ ਸ਼ਰਧਾਲੂਆਂ, ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।

ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ । ਉਹਨਾਂ ( ਭਾਈ ਖਾਲਸਾ ) ਨੇ ਦਸਿਆ ਧਾਰਮਿਕ ਬਿਰਤੀ ਨਾਲ ਭਰਪੂਰ ਸ਼੍ਰੀ ਮਾਨ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਅਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਜੀ ਦੀ ਪ੍ਰੇਰਨਾ ਸਦਕਾ ਦੁਆਬਾ ਖੇਤਰ’ਚ ਧਾਰਮਿਕ ਅਤੇ ਸਮਾਜਿਕ ਕਾਰਜਾਂ ਲਈ ਮੋਹਰੀ ਜਾਣੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਦੇ ਮੁੱਖ ਪ੍ਰਬੰਧਕ ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਹਰਮਹਿਨੇ ਅਖੰਡ ਪਾਠਾਂ ਦੇ ਭੋਗ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨਾਂ ਰਾਹੀਂ ਸੰਗਤਾਂ ਨੂੰ ਗੁਰਬਾਣੀ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨ ਵਾਸਤੇ ਇੱਕ ਧਾਰਮਿਕ ਲਹਿਰ ਚਲਾਈ ਹੋਈ ਹੈ ਅਤੇ ਇਸੇ ਹੀ ਲਹਿਰ ਦੀ ਕੜੀ ਤਹਿਤ ,ਇਸ ਵਾਰੀ ਦੇ ਮਹਿਨਾ ਵਾਰੀ ਗੁਰਮਤਿ ਸਮਾਗਮ , ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਫੱਗਣ ਮਹੀਨੇ ਦੇ ਜੇਠੇ ਐਤਵਾਰ ਨੂੰ ਸਮਰਪਿਤ ਦੋ ਸੰਪਟ, ਇਕ ਜਪੁਜੀ ਸਮੇਤ ਹੋਟਲ 12 ਅਖੰਡ ਪਾਠ ਸਾਹਿਬ ਦੇ ਪਾਠ ਅਰੰਭ ਨਾਲ ਹੋਈ, ਭਾਈ ਖਾਲਸਾ ਨੇ ਦੱਸਿਆ ਅਜ ਪਰਸੋਂ ਦੇ ਰੋਜ਼ ਤੋਂ ਰੱਖੇ ਅਖੰਡ ਪਾਠਾਂ ਦੇ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਸਮਾਗਮ ਦੀ ਪਰ ਆਰੰਭਤਾ ਭਾਈ ਹਰਜੀਤ ਸਿੰਘ ਜੀ ਦੇ ਹਜ਼ੂਰੀ ਰਾਗੀ ਜਥਾ ਦੇ ਸ਼ਬਦ ਗੁਰਬਾਣੀ ਕੀਰਤਨ ਰਾਹੀਂ ਹੋਈ, ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੇ ਪਾਵਨ ਪਵਿੱਤਰ ਹੁਕਮਨਾਮੇ ਦੀ ਕਥਾ ਕਰਦਿਆਂ ਜਿਥੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਇਤਿਹਾਸ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ, ਉਥੇ ਆਈਆਂ ਸੰਗਤਾਂ ਨੂੰ ਗੁਰਬਾਣੀ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨ ਦਾ ਢੁਕਵਾਂ ਉਪਰਾਲਾ ਕੀਤਾ, ਸਮੂਹ ਪੰਥਕ ਬੁਲਾਰਿਆਂ ,ਸੰਤਾਂ ਮਹਾਪੁਰਸ਼ਾਂ, ਅਖੰਡ ਪਾਠ ਸ਼ਰਧਾਲੂਆਂ ਤੇ ਹੋਰਾਂ ਨੂੰ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ, ਸੰਤ ਬਾਬਾ ਜਰਨੈਲ ਸਿੰਘ ਆਲੋਵਾਲ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ, ਬੀਬੀ ਕਰਮਜੀਤ ਕੌਰ ਸੰਧੂ, ਸਲਾਹਕਾਰ ਸ੍ਰ ਗਰੇਵਾਲ ਵਲੋਂ ਸਾਂਝੇ ਤੌਰ ਤੇ ਸੀਰੀਪਾਉ ਦੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਬਾਬਾ ਦਾਰਾ ਸਿੰਘ, ਸੰਤ ਸ਼ਮਸ਼ੇਰ ਸਿੰਘ ਜੁਗੇੜੇ ਵਾਲੇ, ਗੋਪੀ ਡਰਾਈਵਰ ,ਭਾਈ ਗੁਰਪ੍ਰੀਤ ਸਿੰਘ ਇਲਾਵਾ ਤੋਂ ਇਲਾਵਾ ਸੈਂਕੜੇ ਸੰਗਤਾਂ ਨੇ ਗੁਰਮਤਿ ਸਮਾਗਮ ਦੀਆਂ ਹਾਜ਼ਰੀਆਂ ਭਰ ਕੇ ਆਪਣੇ ਮਨੁੱਖੀ ਜੀਵਨ ਨੂੰ ਸਫਲ ਬਣਾਇਆ, ਸਮੂਹ ਸੰਗਤਾਂ ਨੇ ਗੁਰਮਰਯਾਦਾ ਅਨੁਸਾਰ ਲੰਗਰ ਦੀ ਪੰਗਤ ਵਿੱਚ ਬੈਠ ਕੇ ਪ੍ਰਸ਼ਾਦਾ ਸਕਿਆਂ।



