ਦਿੱਲੀ, ਗੁਰਦਾਸਪੁਰ, 26 ਮਈ ( ਸਰਬਜੀਤ ਸਿੰਘ)– ਕੇਂਦਰ ਸਰਕਾਰ ਦੇ ਮੁੱਖ ਵਿਰੋਧੀ ਤੇ ਕਾਂਗਰਸ ਦੀ ਹਾਈ ਕਮਾਂਡ ਰਾਹੁਲ ਗਾਂਧੀ ਨੇ ਭਵਿੱਖ ਬਾਣੀ ਕੀਤੀ ਸੀ ਕਿ ਚੋਣਾਂ ਤੋਂ ਬਾਅਦ ਤੇਲ ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਹੋ ਜਾਵੇਗਾ, ਇਥੇ ਹੀ ਬਸ ਨਹੀਂ ਉਹਨਾਂ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਤੇਲ ਦੇ ਭਾ ਦੁਗਣੇ ਹੋ ਸਕਦੇ ਹਨ ਹੁਣ ਵੇਖਿਆ ਜਾਵੇ ਤਾਂ ਹਫ਼ਤੇ ‘ਚ ਡੀਜ਼ਲ ਪੈਟਰੋਲ ਆਦਿ ਕੀਮਤਾਂ ਵਿਚ ਵੱਡਾ ਵਾਧਾ ਹੋਇਆ ਹੈ ਅਤੇ ਪੈਟਰੋਲ ਪੰਪ ਐਸੋਸੀਏਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਇੱਕ ਪੱਤਰ ਲਿਖ ਕੇ ਦੱਸ ਦਿੱਤਾ ਹੈ ਕਿ ਤੇਲ ਦੇ ਖੂਹ ਖਤਮ ਹੋ ਰਹੇ ਹਨ ਅਤੇ ਪਿਛਿਉਂ ਤੇਲ ਆ ਰਿਹਾ ਜਿਸ ਦੇ ਸਿੱਟੇ ਵਜੋਂ ਪੈਟਰੋਲ ਡੀਜ਼ਲ ਦੀ ਵੱਡੀ ਕਮੀ ਕਰਕੇ ਵੱਡੀ ਮੁਸੀਬਤ ਆ ਸਕਦੀ ਹੈ ਇਸ ਕਰਕੇ ਸਰਕਾਰ ਨੂੰ ਚਾਹੀਦਾ ਹੈ ਕਿ ਪੈਟਰੋਲ ਪੰਪ ਐਸੋਸੀਏਸ਼ਨ ਵੱਲੋਂ ਮੁੱਖ ਸਕੱਤਰ ਨੂੰ ਲਿਖੇ ਪੱਤਰ ਤੇ ਜਲਦੀ ਕਾਰਵਾਈ ਕਰਦਿਆਂ ਆਉਂਣ ਵਾਲੇ ਦਿਨਾ ਵਿੱਚ ਪੋਟਰੋਲ ਡੀਜ਼ਲ ਦੀ ਕਮੀ ਨੂੰ ਦੂਰ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੈਟਰੋਲ ਡੀਜ਼ਲ ਤੇ ਗੈਸ ਦੀਆਂ ਵਧਦੀਆਂ ਕੀਮਤਾਂ ਨੂੰ ਮੁੱਖ ਰੱਖਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਅਮਰੀਕਾ ਈਰਾਨ ਤੇ ਇਜ਼ਰਾਈਲ ਜੰਗ ਦਾ ਸੇਕ ਹੁਣ ਪੰਜਾਬ ਤੇ ਪੈਣਾ ਸ਼ੁਰੂ ਹੋ ਗਿਆ ਹੈ ਅਤੇ ਇਸ ਸਬੰਧੀ ਵਿਰੋਧੀ ਧਿਰ ਨੇਤਾ ਨੇ ਲੋਕਾਂ ਨੂੰ ਦੱਸ ਦਿੱਤਾ ਸੀ ਕਿ ਚੋਣਾਂ ਤੋਂ ਬਾਅਦ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਜਾਵੇਗਾ ਅਤੇ ਹੁਣ ਰਾਹੁਲ ਗਾਂਧੀ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ ਇਹ ਵੱਡਾ ਵਾਧਾ ਹੋਇਆ ਅਤੇ ਹੁਣ ਰਾਹੁਲ ਗਾਂਧੀ ਨੇ ਅੱਗੇ ਹੋਰ ਦੱਸ ਦਿੱਤਾ ਹੈ ਕਿ ਇਹ ਵਾਧਾ ਅਗਲੇ ਦਿਨਾਂ ਵਿੱਚ ਦੁਗਣਾ ਹੋ ਜਾਵੇਗਾ, ਭਾਈ ਖਾਲਸਾ ਨੇ ਦੱਸਿਆ ਰਾਹੁਲ ਗਾਂਧੀ ਦੀ ਭਵਿੱਖਬਾਣੀ ਮੁਤਾਬਕ ਪੰਜਾਬ ਦੀ ਪੈਟਰੋਲ ਪੰਪ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਇੱਕ ਪੱਤਰ ਲਿਖ ਕੇ ਸਪਸ਼ਟ ਕਰ ਦਿੱਤਾ ਗਿਆ ਹੈ ਕਿ ਪੈਟਰੋਲ ਪੰਪ ਖਾਲੇ ਹੋ ਰਹੇ ਹਨ ਅਤੇ ਬੰਦ ਵੀ ਹੋ ਸਕਦੇ ਹਨ ਇਸ ਕਰਕੇ ਸਰਕਾਰ ਪੰਜਾਬ ‘ਚ ਆਈ ਡੀਜ਼ਲ ਪੈਟਰੋਲ ਤੇ ਗੈਸ ਦੀ ਆਈ ਕਿਲਤ ਨੂੰ ਦੂਰ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾਣ, ਭਾਈ ਖਾਲਸਾ ਨੇ ਕਿਹਾ ਅਗਰ ਪੰਜਾਬ ਵਿੱਚ ਡੀਜ਼ਲ ਪੈਟਰੋਲ ਤੇ ਗੈਸ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨਾਲ ਜਿਥੇ ਸਫਰ ਮਹਿੰਗਾ ਹੋ ਜਾਵੇਗਾ ਉਥੇ ਖਾਣ ਪੀਣ ਵਾਲੀਆਂ ਵਸਤੂਆਂ ਦੇ ਭਾਂਅ ਵੀ ਅਸਮਾਨੇ ਚੜ ਜਾਣਗੇ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਕੇਂਦਰ ਸਰਕਾਰ ਤੋਂ ਮੰਗ ਕਰਦੀ ਹੈ ਕਿ ਰਾਜ ਵਿੱਚ ਡੀਜ਼ਲ ਪੈਟਰੋਲ ਤੇ ਗੈਸ ਦੀਆਂ ਵਧਦੀਆਂ ਕੀਮਤਾਂ ਤੇ ਕਾਬੂ ਪਾਇਆ ਜਾਵੇ ਅਤੇ ਪੈਟਰੋਲ ਪੰਪਾਂ ਤੇ ਆਈ ਤੇਲ ਦੀ ਕਿਲਤ ਨੂੰ ਦੂਰ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨਾਲ਼ ਬਹੁਤ ਸਾਰੇ ਫੈਡਰੇਸ਼ਨ ਕਾਰਕੁੰਨ ਹਾਜਰ ਸਨ ।।


