ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ 84 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ‘ਚ ਠੰਡੇ ਮਿੱਠੇ ਜਲ ਦੀਆਂ ਛਬੀਲਾਂ,ਦੇਗਾਂ ਸਰਦਾਈਆ,ਜਲਜੀਰਾ ਤੇ ਗੁਰੂ ਕੇ ਲੰਗਰ 6 ਜੂਨ ਨੂੰ ਅੱਡਾ ਮੀਰਾਂਕੋਟ ਚੌਕ,ਮਹਿਤਾ ਰੋਡ ਅੰਮ੍ਰਿਤਸਰ’ਚ ਅਤੁੱਟ ਵਰਤਾਏ ਜਾਣਗੇ- ਜਥੇਦਾਰ ਮੇਜਰ ਸਿੰਘ ਸੋਢੀ

ਮਾਝਾ

ਅੰਮ੍ਰਿਤਸਰ, ਗੁਰਦਾਸਪੁਰ, 26 ਮਈ ( ਸਰਬਜੀਤ ਸਿੰਘ)– ਹਰ ਸਾਲ ਦਸਮੇਸ਼ ਤਰਨਾ ਦਲ ਵੱਲੋਂ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ ਸਿੱਖ ਧਰਮ ਦੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਅਤੇ 84 ਬਲਿਊ ਸਟਾਰ ਅਪ੍ਰੇਸ਼ਨ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ 6 ਜੂਨ ਨੂੰ ਅੱਡਾ ਮੀਰਾਂਕੋਟ ਚੌਕ,ਮਹਿਤਾ ਰੋਡ ਅੰਮ੍ਰਿਤਸਰ ਵਿਖੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ,ਜਲਜੀਰਾ,ਦੇਗਾਂ ਸਰਦਾਈਆ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਉਣ ਦੀ ਧਾਰਮਿਕ ਮਰਯਾਦਾ ਚਲਾਈ ਹੋਈ ਅਤੇ ਇਸੇ ਪਰੰਪਰਾ ਮਰਯਾਦਾ ਤੇ ਪਹਿਰਾ ਦੇਂਦਿਆਂ ਦਸਮੇਸ਼ ਤਰਨਦਲ ਵੱਲੋਂ ਗੁਰੂ ਅਰਜੁਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਅਤੇ 84 ਬਲਿਊ ਸਟਾਰ ਅਪ੍ਰੇਸ਼ਨ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਦਲਪੰਥ ਦੇ ਮੁੱਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ 6 ਜੂਨ ਨੂੰ ਅੱਡਾ ਮੀਰਾਂ ਚੌਕ, ਮਹਿਤਾ ਰੋਡ ਅੰਮ੍ਰਿਤਸਰ ਵਿਖੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ,ਜਲਜੀਰਾ, ਦੇਗਾਂ ਸਰਦਾਈਆ ਸਮੇਂਤ ਲੰਗਰ ਦੇ ਭੰਡਾਰੇ ਅਤੁੱਟ ਵਰਤਾਏ ਜਾਣਗੇ, ਇਸ ਸਬੰਧੀ ਮੁਕੰਮਲ ਪ੍ਰਬੰਧ ਕਰ ਲਏ ਗਏ ਹਨ ਅਤੇ ਬਾਬਾ ਰਣਜੀਤ ਸਿੰਘ ਲੰਗਰਾਂ ਵਾਲਿਆਂ ਦੀ ਦੇਖ ਰੇਖ ਹੇਠ 200 ਵਲੰਟੀਅਰ ਸੇਵਾਦਾਰਾਂ ਦੀਆਂ ਡਿਊਟੀਆਂ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਵੱਲੋਂ ਲਗਾ ਦਿੱਤੀਆਂ ਗਈਆਂ ਹਨ, ਜੋ ਜੀ ਟੀ ਰੋਡ ਤੇ ਆਉਣ ਜਾਣ ਵਾਲੀਆਂ ਬੱਸਾਂ ਟਰੱਕਾਂ ਕਾਰਾਂ ਤੇ ਹੋਰ ਵਹੀਕਲਾ ਨੂੰ ਰੋਕ ਕੇ ਬੜੇ ਪਿਆਰ ਸਤਿਕਾਰ ਨਾਲ ਠੰਡੇ ਮਿੱਠੇ ਜਲ ਦੀਆਂ ਛਬੀਲਾਂ,ਜਲਜੀਰਾ, ਦੇਗਾਂ ਸਰਦਾਈਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾ ਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨਗੇ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਦਸ਼ਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਨੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਅਤੇ ਆਉਣ ਜਾਣ ਵਾਲੇ ਸਾਰੇ ਰਾਹਗੀਰਾਂ ਨੂੰ ਬੇਨਤੀ ਕੀਤੀ ਕਿ ਉਹ ਇਸ ਸੇਵਾ ਵਿੱਚ ਤਨੋਂ ਮਨੋਂ ਤੇ ਧਨੋ ਸੇਵਾ ਕਰਨ ਦੀ ਲੋੜ ਤੇ ਜ਼ੋਰ ਦੇਣ ।

Leave a Reply

Your email address will not be published. Required fields are marked *