ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿੱਚ ਵੋਟਰਾਂ ਪੂਰੇ ਉਤਸ਼ਾਹ ਨਾਲ ਲਿਆ ਹਿੱਸਾ

ਗੁਰਦਾਸਪੁਰ

66.43 ਫੀਸਦ ਵੋਟਿੰਗ ਹੋਈ-ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ

ਗੁਰਦਾਸਪੁਰ, 26 ਮਈ (ਸਰਬਜੀਤ ਸਿੰਘ)– ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਵਲੋਂ ਜ਼ਿਲੇ ਅੰਦਰ ਵੋਟ ਪ੍ਰਕਿਰਿਆ ਅਮਨ ਸਾਂਤੀ ਪੂਰਵਕ ਨੇਪਰੇ ਚੜ੍ਹਣ ਲਈ ਸਮੂਹ ਜ਼ਿਲਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਸਮੁੱਚੇ ਸਿਵਲ, ਪੁਲਿਸ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਸਮੂਹ ਪੋਲਿੰਗ ਸਟਾਫ ਦੇ ਸਹਿਯੋਗ ਨਾਲ ਵੋਟ ਪ੍ਰਕਿਰਿਆ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹੀ ਹੈ, ਜਿਸ ਲਈ ਸਾਰੇ ਵਧਾਈ ਦੇ ਪਾਤਰ ਹਨ। ਇਸ ਮੌਕੇ ਉਨਾਂ ਰਾਜਸੀ ਪਾਰਟੀਆਂ ਸਮੇਤ ਸਮੂਹ ਉਮੀਦਵਾਰਾਂ ਵਲੋਂ ਵੋਟ ਪ੍ਰਕਿਰਿਆ ਬਹੁਤ ਹੀ ਸੁਖਾਵੇਂ ਤੇ ਅਮਨ ਸ਼ਾਂਤੀ ਢੰਗ ਨਾਲ ਮੁਕੰਮਲ ਕਰਵਾਉਣ ਲਈ ਜਿਲਾ ਪ੍ਰਸ਼ਾਸਨ ਨੂੰ ਦਿੱਤੇ ਸਹਿਯੋਗ ਲਈ ਵੀ ਧੰਨਵਾਦ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜਿਲਾ ਚੋਣਕਾਰ ਅਫਸਰ ਗੁਰਦਾਸਪੁਰ ਵੀ ਮੌਜੂਦ ਸਨ।

ਉਨਾਂ ਅੱਗੇ ਦੱਸਿਆ ਕਿ 66.43 ਫੀਸਦੀ ਪੋਲਿੰਗ ਹੋਈ ਹੈ। ਨਗਰ ਨਿਗਮ ਬਟਾਲਾ ਵਿਚ 58.55 ਫੀਸਦ, ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਵਿੱਚ 64.93ਫੀਸਦ, ਨਗਰ ਕੌਂਸਲ ਧਾਰੀਵਾਲ ਵਿੱਚ 69.69 ਫੀਸਦ ਅਤੇ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ 72.56 ਫੀਸਦ ਪੋਲਿੰਗ ਹੋਈ ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ।

ਇਸ ਮੌਕੇ ਐਸ.ਐਸ.ਪੀ ਗੁਰਦਾਸਪੁਰ ਤੇ ਬਟਾਲਾ ਵਲੋਂ ਦੱਸਿਆ ਗਿਆ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਸਟਰਾਂਗ ਰੂਮ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ 24 ਘੰਟੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ।

Leave a Reply

Your email address will not be published. Required fields are marked *