ਅਜਨਾਲਾ , ਗੁਰਦਾਸਪੁਰ, 27 ਮਈ (ਸਰਬਜੀਤ ਸਿੰਘ)– ਹਰ ਸਾਲ ਕੌਮ ਦੇ ਸ਼ਹੀਦ ਭਾਈ ਲਖਬੀਰ ਸਿੰਘ ਬੀਰਾ ਦੀ ਬਰਸੀ ਬਹੁਤ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਪਿੰਡ ਹਰੜਖੁਰਦ ਅਜਨਾਲਾ ਵਿਖੇ ਮਨਾਈ ਜਾਂਦੀ ਹੈ ਅਤੇ ਇਸ ਵਿੱਚ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਨਿਹੰਗ ਸਿੰਘ ਜਥੇਬੰਦੀਆਂ ਤੇ ਸਥਾਨਕ ਸੰਗਤਾਂ ਵੱਲੋਂ ਮਨਾਈ ਜਾਂਦੀ ਹੈ ਇਸ ਮੌਕੇ ਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਂਦੇ ਹਨ, ਧਾਰਮਿਕ ਦੀਵਾਨ ਸਜਾਏ ਜਾਂਦੇ ਹਨ, ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਖੇਡਿਆ ਜਾਂਦਾ ਹੈ, ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਂਦੇ ਹਨ ਅਤੇ ਇਸੇ ਕੜੀ ਤਹਿਤ ਇਸ ਵਾਰ ਸਹੀਦ ਭਾਈ ਲਖਬੀਰ ਸਿੰਘ ਬੀਰਾ ਦੀ ਸਲਾਨਾ 30 ਵੀ ਬਰਸੀ 6 ਜੂਨ ਸ਼ਨੀਵਾਰ ਨੂੰ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਨਿਹੰਗ ਸਿੰਘਾਂ ਪਿੰਡ ਹਰੜ ਖ਼ੁਰਦ ਅਜਨਾਲਾ ਅੰਮ੍ਰਿਤਸਰ ਵਿਖੇ ਮਨਾਈ ਜਾ ਰਹੀ ਹੈ ਜਿਸ ਵਿਚ ਵਿਸ਼ੇਸ਼ ਤੌਰ ਤੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਭਾਈ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮੁਖਵਿੰਦਰ ਸਿੰਘ ਮੈਬਰ ਭਾਈ ਹਰਜਿੰਦਰ ਸਿੰਘ ਮਹਿਤਾ, ਬੀਬੀ ਕਿਰਨਜੋਤ ਕੌਰ,ਜਥੇਦਾਰ ਬਾਬਾ ਜੋਗਾ ਸਿੰਘ ਤਰਨਦਲ ਬਾਬਾ ਬਕਾਲਾ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਜਥੇਦਾਰ ਸੁਖਪਾਲ ਸਿੰਘ ਮਾਲਵਾ ਤਰਨਾਦਲ, ਜਥੇਦਾਰ ਬਲਦੇਵ ਸਿੰਘ ਮੁਸਤਫਪੁਰ, ਜਥੇਦਾਰ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ, ਜਥੇਦਾਰ ਪ੍ਰਗਟ ਸਿੰਘ, ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਸਾਹਿਬ,ਅਮਰੀਕ ਸਿੰਘ ਵਿਛੋਹਾ,ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਸ੍ਰ ਸਤਨਾਮ ਸਿੰਘ ਐਸ ਈ ਵਿੰਗ ਪ੍ਰਧਾਨ , ਬੀਬੀ ਅਮਰਜੀਤ ਕੌਰ ਪ੍ਰਧਾਨ ਇਸਤਰੀ ਵਿੰਗ, ਜਥੇਦਾਰ ਬਾਬਾ ਖੜਕ ਸਿੰਘ ਸ਼ਹੀਦ ਬਾਬਾ ਬਘੇਲ ਸਿੰਘ ਤਰਨਾ ਦਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਧਾਰਮਿਕ ਸਿਆਸੀ ਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਵਿਸ਼ੇਸ਼ ਤੌਰ ਪਹੁੰਚ ਕੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ ਅਤੇ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਨਾਲ ਸ਼ਹੀਦੀ ਸਮਾਗਮ ਸਬੰਧੀ ਮੀਟਿੰਗ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਸ਼ਹੀਦੀ ਸਮਾਗਮ ਸਬੰਧੀ ਅਖੰਡਪਾਠ ਸਾਹਿਬ 4 ਜੂਨ ਨੂੰ ਸਵੇਰੇ 10 ਵਜੇ ਆਰੰਭ ਕੀਤੇ ਜਾਣਗੇ ਜਿਨ੍ਹਾਂ ਦੇ ਸੰਪੂਰਨ ਭੋਗ 6 ਜੂਨ ਸ਼ਨੀਵਾਰ ਨੂੰ ਪਾਏ ਜਾਣਗੇ, ਭਾਈ ਖਾਲਸਾ ਨੇ ਦੱਸਿਆ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਪੰਥ ਦੇ ਮਹਾਨ ਵਿਦਵਾਨ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾ ਵੱਲੋਂ ਹਾਜ਼ਰੀ ਲਵਾਈ ਜਾਵੇ ਗੀ ਅਤੇ ਸਹੀਦ ਭਾਈ ਲਖਬੀਰ ਸਿੰਘ ਬੀਰਾ ਨੂੰ ਸ਼ਰਧਾਂਜਲੀ ਭੇਂਟ ਕੀਤੀਆਂ ਜਾਣਗੀਆਂ, ਇਸ ਮੌਕੇ ਤੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਮਹੱਲਾ ਖੇਡਣ ਵਾਲਿਆਂ ਦਾ ਸਨਮਾਨ ਕੀਤਾ ਜਾਵੇਗਾ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਆਤੁਟ ਵਰਤਾਏ ਜਾਣਗੇ ।।


