ਅਦਾਲਤ ਦਾ ਇਨਸਾਨੀਅਤ ਵਿਰੋਧੀ ਨਿੰਦਣਯੋਗ ਫੈਸਲਾ, ਆਖੇ ਜੇਕਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਿਮਾਰ ਮਾਤਾ ਨੂੰ ਮਿਲਣ ਲਈ ਪੈਰੋਲ ਛੁੱਟੀ ਤੇ ਰਿਆਹ ਕੀਤਾ ਜਾਂਦਾ ਹੈ ਤਾਂ ਉਹ ਭਗੌੜੇ ਹੋ ਸਕਦੇ ਹਨ,ਇਹ ਛੁੱਟੀ ਨਾ ਦੇਣ ਦਾ ਬਹਾਨਾ – ਭਾਈ ਵਿਰਸਾ ਸਿੰਘ ਖਾਲਸਾ

ਦੇਸ਼

ਦਿੱਲੀ, ਗੁਰਦਾਸਪੁਰ, 27 ਮਈ (ਸਰਬਜੀਤ ਸਿੰਘ)– ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ‘ਚ ਲੰਮੇ ਸਮੇਂ ਤੋਂ ਦਿੱਲੀ ਦੀ ਬੁੜੈਲ ਜੇਲ੍ਹ ‘ਚ ਬੰਦ ਕੌਮ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਲੰਮੇ ਸਮੇਂ ਤੋਂ ਆਪਣੀ ਬਿਮਾਰ ਪਈ ਮਾਤਾ ਨੂੰ ਮਿਲਣ ਲਈ ਪਰੋਲ ਛੁੱਟੀ ਦੀ ਅਰਜ਼ੀ ਲਾ ਕੇ ਮੰਗ ਕੀਤੀ ਜਾ ਰਹੀ ਸੀ ਕਿ ਉਹ ਉਨ੍ਹਾਂ ਨੂੰ ਛੁੱਟੀ ਦਿੱਤੀ ਜਾਵੇ ਜਦੋਂ ਕਿ ਅਦਾਲਤ ਨੇ ਹੁਣ ਭਾਈ ਹਵਾਰਾ ਨੂੰ ਛੁੱਟੀ ਨਾ ਦੇਣ ਲਈ ਬਹਾਨਾ ਬਣਾ ਲਿਆ ਹੈ,ਅਖੇ ਜੀ ! ਅਗਰ ਹਵਾਰਾ ਨੂੰ ਪਰੂਲ ਛੁੱਟੀ ਦਿੱਤੀ ਜਾਂਦੀ ਹੈ,ਤਾਂ ਉਹ ਭਗੌੜੇ ਹੋ ਜਾਣਗੇ, ਸਰਕਾਰ ਅਤੇ ਅਦਾਲਤ ਛੁੱਟੀ ਨਾ ਦੇਣ ਲਈ ਬਹਾਨਾ ਬਣਾ ਰਹੀ ਪਰ ਅਜਿਹਾ ਨਹੀਂ ਹੋ ਸਕਦਾ ਕਿਉਂਕਿ ਭਾਈ ਜਗਤਾਰ ਸਿੰਘ ਹੁਣ ਆਮ ਖਾੜਕੂ ਨਹੀਂ, ਸਗੋਂ ਚੱਬੇ ਦੀ ਧਰਤੀ ਤੇ 8 ਲੱਖ ਦੇ ਇਕੱਠ ਨੇ ਉਨ੍ਹਾਂ ਨੂੰ ਕੌਮ ਦਾ ਜਥੇਦਾਰ ਥਾਪਿਆ ਹੋਇਆ ਹੈ ਅਤੇ ਉਹ ਹੁਣ ਬਹੁਤ ਹੀ ਜ਼ੁਮੇਵਾਰ ਪਦਵੀ ਤੇ ਹਨ ਅਤੇ ਬਿਲਕੁਲ ਭਗੌੜੇ ਨਹੀਂ ਹੋ ਸਕਦੇ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਮਾਨਯੋਗ ਉੱਚ ਅਦਾਲਤ ਨੂੰ ਬੇਨਤੀ ਕਰਦੀ ਹੈ ਉਹ ਭਾਈ ਜਗਤਾਰ ਸਿੰਘ ਹਵਾਰਾ ਨੂੰ ਪਰੋਲ ਛੁੱਟੀ ਤੇ ਰਿਆਹ ਕਰਨ ਦੀ ਲੋੜ ਤੇ ਜ਼ੋਰ ਦੇਣ ਤਾਂ ਕਿ ਉਹ ਆਪਣੀ ਮੰਜੇ ਤੇ ਪਈ ਬਿਮਾਰ ਮਾਤਾ ਮਿਲ ਸਕਣ ਅਤੇ ਇਸ ਨਾਲ ਸਿੱਖਾਂ ਵਿੱਚ ਬੇਗਾਨਗੀ ਦਾ ਅਹਿਸਾਸ ਦੂਰ ਕੀਤਾ ਜਾ ਰਿਹਾ ਹੈ ਅਤੇ ਇਹ ਮੰਨਿਆ ਜਾ ਰਿਹਾ ਹੈ ਕਿ ਦੇਸ਼ ਵਿੱਚ ਹੋਰਨਾਂ ਦੇਸ ਵਾਸੀਆਂ ਲਈ ਵੱਖ਼ਰਾ ਕਾਨੂੰਨ ਅਤੇ ਸਿੱਖਾਂ ਲਈ ਵੱਖਰਾ ਕਾਨੂੰਨ ਚੱਲ ਰਿਹਾ ਹੈ ਅਤੇ ਇਸੇ ਹੀ ਨੀਤੀ ਤਹਿਤ ਅਦਾਲਤ ਵੱਲੋਂ ਦਿਤੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲਾਂ ਵਿੱਚ ਗੈਰ ਕਾਨੂੰਨੀ ਢੰਗ ਨਾਲ ਰੱਖਿਆ ਹੋਇਆ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਨੇ ਭਾਈ ਜਗਤਾਰ ਸਿੰਘ ਨੂੰ ਪਰੋਲ ਛੁੱਟੀ ਤੇ ਰਿਆਹ ਨਾਂ ਕਰਨ ਵਾਲ਼ੀ ਨੀਤੀ ਦੀ ਨਿੰਦਾ ਅਤੇ ਉਸ ਨੂੰ ਪਰੋਲ ਛੁੱਟੀ ਤੇ ਰਿਆਹ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਦੱਸਿਆ ਅਗਰ ਸਰਕਾਰ ਦੀ ਸਿਖਾਂ ਨੂੰ ਇਨਸਾਫ਼ ਦੇਣਾ ਚਾਹੁੰਦੀ ਹੋਵੇ ਤਾਂ ਬਿਨਾਂ ਵਜ੍ਹਾ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਸਾਰੇ ਸਿੱਖ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਸਿੱਖਾਂ ਵਿਚੋਂ ਬੇਗਾਨਗੀ ਦਾ ਅਹਿਸਾਸ ਦੂਰ ਕੀਤਾ ਜਾ ਸਕੇ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਭਾਈ ਜਗਤਾਰ ਸਿੰਘ ਹਵਾਰਾ ਦੇ ਮਾਤਾ ਜੀ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਹਨ ਅਤੇ ਉਨ੍ਹਾਂ ਦੀ ਚੜਦੀ ਕਲਾ ਲਈ ਕੌਮ ਵੱਲੋਂ ਅਰਦਾਸਾ ਕੀਤੀਆਂ ਜਾ ਰਹੀਆਂ ਹਨ, ਭਾਈ ਖਾਲਸਾ ਨੇ ਕਿਹਾ ਮਾਤਾ ਜੀ ਦੀ ਲੰਮੇ ਸਮੇਂ ਤੋਂ ਆਪਣੇ ਜੇਲ੍ਹ ‘ਚ ਬੈਠੇ ਪੁੱਤਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਮਿਲਣ ਦੀ ਮੰਗ ਹੈ ਅਤੇ ਇਸੇ ਮੰਗ ਨੂੰ ਮੁੱਖ ਰੱਖਦਿਆਂ ਭਾਰਤ ਦੀ ਉੱਚ ਅਦਾਲਤ ਸੁਪਰੀਮ ਕੋਰਟ ਵਿੱਚ ਪਰੋਲ ਛੁੱਟੀ ਦੀ ਮੰਗ ਕੀਤੀ ਗਈ ਸੀ, ਭਾਈ ਨੇ ਕਿਹਾ ਸਰਕਾਰ ਅਤੇ ਅਦਾਲਤ ਭਾਈ ਜਗਤਾਰ ਸਿੰਘ ਹਵਾਰਾ ਨੂੰ ਛੁੱਟੀ ਦੇਂਣ ਤੋਂ ਟਾਲ ਮਟੋਲ ਕਰ ਰਹੀ ਹੈ ਅਤੇ ਹੁਣ ਨਵੇਂ ਫੈਸਲੇ ਰਾਹੀਂ ਅਦਾਲਤ ਨੇ ਪਰੋਲ ਛੁੱਟੀ ਨਾ ਦੇਣ ਦੇ ਬਹਾਨਾ ਇਹ ਫੈਸਲਾ ਸੁਣਾ ਦਿੱਤਾ ਹੈ ਕਿ ( ਅਗਰ ਭਾਈ ਜਗਤਾਰ ਸਿੰਘ ਹਵਾਰਾ ) ਨੂੰ ਪਰੂਲ ਛੁੱਟੀ ਤੇ ਰਿਆਹ ਕੀਤਾ ਜਾਂਦਾ ਹੈ ਤਾਂ ਉਹ ਭਗੌੜੇ ਹੋ ਸਕਦੇ ਹਨ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਅਦਾਲਤ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪਰੂਲ ਛੁੱਟੀ ਰੱਦ ਕਰਨ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੀ ਹੈ ਕਿ ਅਦਾਲਤਾ ਵੱਲੋਂ ਮਿਲੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਗੈਰ ਕਾਨੂੰਨੀ ਢੰਗ ਨਾਲ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਕੀਤੇ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਸਾਰੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਸਿੱਖਾਂ ਵਿੱਚੋਂ ਬੇਗਾਨਗੀ ਦਾ ਪਾਇਆ ਰਿਹਾ ਅਹਿਸਾਸ ਦੂਰ ਕੀਤਾ ਜਾ ਸਕੇ, ਇਸ ਵਕਤ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ, ਭਾਈ ਸੁਖਦੇਵ ਸਿੰਘ ਜਗਰਾਓਂ, ਭਾਈ ਸਿੰਦਾ ਸਿੰਘ ਅਤੇ ਭਾਈ ਪਿਰਥੀ ਸਿੰਘ ਧਾਲੀਵਾਲ ਧਰਮਕੋਟ, ਭਾਈ ਰਛਪਾਲ ਸਿੰਘ,ਭਾਈ ਮਨਜਿੰਦਰ ਸਿੰਘ ਕਮਾਲ ਕੇ, ਭਾਈ ਜੱਸਾ ਸਿੰਘ ਬਿਆਸ ਆਦਿ ਆਗੂ ਹਾਜਰ ਸਨ ।।

Leave a Reply

Your email address will not be published. Required fields are marked *