ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ
ਗੁਰਦਾਸਪੁਰ, 23 ਫਰਵਰੀ (ਸਰਬਜੀਤ ਸਿੰਘ)–ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਸ੍ਰੀ ਅਜੀਤਪਾਲ ਸਿੰਘ, ਵਧੀਕ ਸੈਸ਼ਨ ਜੱਜ, ਗੁਰਦਾਸਪੁਰ, ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਰਮਨੀਤ ਕੌਰ, ਪ੍ਰਿੰਸੀਪਲ ਜੱਜ (ਜੁਵੇਨਾਇਲ ਜਸਟਿਸ ਬੋਰਡ), ਗੁਰਦਾਸਪੁਰ ਵੱਲੋ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ।
ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦੀਆਂ ਬੈਰਕਾਂ, ਜੇਲ੍ਹ ਦੇ ਹਸਪਤਾਲ ਅਤੇ ਲੰਗਰ ਹਾਲ ਦਾ ਦੌਰਾ ਕੀਤਾ ਗਿਆ ਅਤੇ ਇਹਨਾਂ ਬੈਰਕਾਂ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ। ਇਸ ਮੌਕੇ ਉਨ੍ਹਾਂ ਜੇਲ੍ਹ ਅੰਦਰ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣੂ ਕਰਵਾਇਆ ਅਤੇ ਕਿਹਾ ਕਿ ਜਿਸ ਵੀ ਹਵਾਲਾਤੀ ਕੋਲ ਵਕੀਲ ਨਹੀਂ ਹੈ ਉਹ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵਿਖੇ ਰਾਬਤਾ ਕਰਕੇ ਮੁਫ਼ਤ ਵਕੀਲ ਲੈ ਸਕਦੇ ਹਨ। ਇਸ ਦੌਰੇ ਦੌਰਾਨ ਕੇਂਦਰੀ ਜੇਲ੍ਹ, ਗੁਰਦਾਸਪੁਰ ਦਾ ਸਟਾਫ ਵੀ ਮੌਜੂਦ ਸੀ।