ਅੰਮ੍ਰਿਤਸਰ, ਗੁਰਦਾਸਪੁਰ, 28 ਮਈ (ਸਰਬਜੀਤ ਸਿੰਘ)–ਪੰਜਾਬ ਪੁਲਸ ਬਹੁਤ ਸਾਰੇ ਗ਼ਰੀਬ ਲੋਕਾਂ ਨਾਲ ਧੱਕਾ ਤੇ ਬੇਇਨਸਾਫ਼ੀ ਕਰਨ ਤੇ ਤੁਲੀ ਹੋਈ ਹੈ ਜਦੋਂ ਕਿ ਮਾਇਆਧਾਰੀ ਲੋਕ ਵੱਡੇ ਵੱਡੇ ਦੋਸ ਕਰਕੇ ਵੀ ਪੁਲਸ ਦੇ ਹੱਥ ਨਹੀਂ ਆਉਂਦੇ ਉਨ੍ਹਾਂ ਨੂੰ ਕਾਬੂ ਕਰਨ ਵਿੱਚ ਅਸਫ਼ਲਤਾ ਦਖਾਉਣੀ ਪੁਲਸ ਪ੍ਰਸ਼ਾਸਨ ਦੀ ਕੀ ਮਜਬੂਰੀ ਹੈ ਉਹ ਤਾਂ ਪੁਲਸ ਪ੍ਰਸ਼ਾਸਨ ਹੀ ਦੱਸ ਸਕਦਾ ਹੈ ਜਿਵੇਂ ਡੀ ਐਮ ਰੰਧਾਵਾ ਕੇਸ ਵਿੱਚ ਦੋਸ਼ੀਆਂ ਨੂੰ ਫੜਨ ਵਿੱਚ ਪੁਲਸ ਅਸਫਲ ਰਹੀ ਉਸੇ ਤਰ੍ਹਾਂ ਬੀਤੇ ਦਿਨੀਂ ਅੰਮ੍ਰਿਤਸਰ ਦੇ ਦੋ ਗ਼ਰੀਬ ਨੌਜਵਾਨਾਂ ਨੂੰ ਦੋਸ਼ੀਆਂ ਨੇ ਕੁੱਟ ਕੁਟ ਕੇ ਮਾਰ ਕੇ ਅਤੇ ਦੋ ਮਹੀਨੇ ਤੋਂ ਪੀੜਤ ਪਰਵਾਰ ਦੋਸ਼ੀਆਂ ਨੂੰ ਫੜਨ ਦੀ ਮੰਗ ਕਰ ਰਹੇ ਹਨ ਪਰ ਪੁਲਸ ਪ੍ਰਸ਼ਾਸਨ ਉਹਨਾਂ ਦੀ ਇੱਕ ਨਹੀਂ ਸੁਣ ਰਿਹਾ ਜਿਸ ਦੇ ਸਿੱਟੇ ਵਜੋਂ ਅੱਜ ਪੀੜਤ ਪਰਿਵਾਰਾਂ ਨੇ ਪੁਲਸ ਪ੍ਰਸ਼ਾਸਨ ਤੋਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈਕੇ ਅੰਮ੍ਰਿਤਸਰ ਦੇ ਭੀੜ ਭੜੱਕੇ ਵਾਲੇ ਭੰਡਾਰੀ ਪੁਲ ਤੇ ਧਰਨਾ ਦਿੱਤਾ ਗਿਆ, ਇਹ ਸਬੰਧੀ ਮੀਟਿੰਗ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੀੜਤ ਪਰਿਵਾਰਾਂ ਦੀ ਮਦਦ ਤੇ ਅੰਮ੍ਰਿਤਸਰ ਪੁਲਸ ਪ੍ਰਸ਼ਾਸਨ ਤੋਂ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗਿਰਫ਼ਤਾਰ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਪੀੜਤਾਂ ਦਾ ਦੋਸ ਹੈ ਕਿ ਪੁਲਸ ਨੇ ਦੋਸ਼ੀਆਂ ਤੋਂ ਵੱਡੀਆਂ ਰਕਮਾ ਲਈਆਂ ਹਨ ਤਾਂ ਹੀ ਪੁਲਸ ਉਹਨਾਂ ਨੂੰ ਫੜਨ ਵਿਚ ਦਿਲਚਸਪੀ ਨਹੀਂ ਦਿਖਾ ਰਹੀ ਜਿਸ ਦੇ ਸਿੱਟੇ ਵਜੋਂ ਪੀੜਤ ਪਰਿਵਾਰਾਂ ਨੂੰ ਪੁਲਸ ਪ੍ਰਸ਼ਾਸਨ ਵਿਰੁੱਧ ਅੰਮ੍ਰਿਤਸਰ ਦੇ ਭੰਡਾਰੀ ਪੁਲ ਤੇ ਧਰਨਾ ਲਾਉਣ ਲਈ ਮਜਬੂਰ ਹੋਣਾ ਪਿਆ, ਭਾਈ ਖਾਲਸਾ ਨੇ ਕਿਹਾ ਪੀੜਤ ਨੇ ਕਿਹਾ ਕਿ ਪੁਲੀਸ ਪ੍ਰਸ਼ਾਸਨ ਜਲਦੀ ਤੋਂ ਜਲਦੀ ਮੁੰਡਿਆਂ ਨੂੰ ਮਾਰਨ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜੇ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਹਨਾਂ ਪੀੜਤ ਪਰਿਵਾਰਾਂ ਦੀ ਮੰਗ ਦੀ ਪੂਰਨ ਹਮਾਇਤ ਕਰਦੀ ਹੋਈ ਅੰਮ੍ਰਿਤਸਰ ਪੁਲਸ ਪ੍ਰਸ਼ਾਸਨ ਤੋਂ ਮੰਗ ਕਰਦੀ ਹੈ ਕਿ ਪੀੜਤ ਪਰਿਵਾਰਾਂ ਦੀ ਮੰਗ ਅਨੁਸਾਰ ਦੋਸ਼ੀਆਂ ਨੂੰ ਜਲਦੀ ਫੜ ਕੇ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਲੋੜ ਤੇ ਜ਼ੋਰ ਦੇਵੇ ।


