ਦਿੱਲੀ, ਗੁਰਦਾਸਪੁਰ, 28 ਮਈ (ਸਰਬਜੀਤ ਸਿੰਘ)– ਹਰਿਆਣਾ ਦੇ ਮੁੱਖ ਮੰਤਰੀ ਤੇ ਹੋਰਾਂ ਵੱਲੋਂ ਭਾਜਪਾ ਹਾਈਕਮਾਂਡ ਨੂੰ ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿੱਖ ਚੇਹਰੇ ਨੂੰ ਪ੍ਰਧਾਨ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਇਸ ਮੰਗ ਨੂੰ ਪ੍ਰਵਾਨ ਕਰਦਿਆਂ ਭਾਜਪਾ ਹਾਈ ਕਮਾਂਡ ਨੇ ਸਾਬਕਾ ਵਿਧਾਇਕ ਸ੍ਰ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ, ਹੁਣ ਦੇਖਣ ਵਾਲੀ ਗੱਲ ਹੈ ਕਿ ਭਾਜਪਾ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾ ਕੇ 2027 ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ‘ਚ ਕਿਨੀ ਕੁੰ ਸਫ਼ਲ ਹੁੰਦੀ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਾਬਕਾ ਵਿਧਾਇਕ ਸ੍ਰ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਨ ਤੇ ਵਧਾਈ ਦਿੰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ ਤੇ ਸਾਬਕਾ ਪ੍ਰਧਾਨ ਭਾਜਪਾ ਸੁਨੀਲ ਜਾਖੜ ਨੇ ਭਾਜਪਾ ਹਾਈ ਕਮਾਂਡ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਪਾਰਟੀ ਕੇਵਲ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ 2027 ਵਿਧਾਨ ਸਭਾ ਦੀਆਂ ਚੋਣਾਂ ‘ਚ ਵੱਡੀ ਜਿੱਤ ਪ੍ਰਾਪਤ ਕਰੇਗੀ, ਭਾਈ ਖਾਲਸਾ ਨੇ ਦੱਸਿਆ ਸ੍ਰ ਕੇਵਲ ਸਿੰਘ ਢਿੱਲੋਂ ਬਰਨਾਲਾ ਨਾਲ ਸਬੰਧਤ ਹਨ ਅਤੇ ਕਾਫੀ ਸਮਾਂ ਐਮ ਐਲ ਏ ਰਹਿ ਚੁੱਕੇ ਹਨ, ਉਹਨਾਂ ਨੇ 2018 ‘ਚ ਕਾਂਗਰਸ ਛੱਡ ਕੇ ਭਾਜਪਾ ਜੋਵਾਇਨ ਕੀਤੀ ਸੀ, ਖਾਲਸਾ ਨੇ ਦੱਸਿਆ ਕੇਵਲ ਸਿੰਘ ਢਿੱਲੋਂ ਲੰਮਾਂ ਸਮਾਂ ਕਾਂਗਰਸ ਦੇ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਦੇ ਖਾਸਮਖਾਸ ਰਹਿ ਚੁੱਕੇ ਹਨ,ਕੇਵਲ ਸਿੰਘ ਢਿੱਲੋਂ ਰਾਜਨੀਤੀ ਵਿੱਚ ਕਾਫੀ ਤੇਜ਼ਤਰਾਰ ਤੇ ਅਸਰ ਰਸੂਖ ਰੱਖਣ ਵਾਲੇ ਮਾਲਦਾਰ ਤੇ ਸਰਮਾਏਦਾਰ ਦੱਸੇ ਜਾ ਰਹੇ ਹਨ, ਭਾਈ ਖਾਲਸਾ ਨੇ 2027 ਪੰਜਾਬ ਵਿਧਾਨ ਸਭਾ ਚੋਣਾਂ ਫਤਿਹ ਹਾਸਲ ਕਰਨ ਲਈ ਲੋਕਾਂ ਦੀ ਮੰਗ ਅਨੁਸਾਰ ਸਿੱਖ ਚੇਹਰੇ ਨੂੰ ਵਾਂਗਡੋਰ ਸੌਪੀ ਹੈ ਜੋ ਭਾਜਪਾ ਦੀ ਬਹੁਤ ਹੀ ਸ਼ਲਾਘਾਯੋਗ ਨੀਤੀ ਮੰਨੀ ਜਾ ਰਹੀ ਹੈ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸਰ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਨ ਤੇ ਵਧਾਈ ਦੇਦੀ ਹੈ ਉਥੇ ਆਸ ਕਰਦੀ ਹੈ ਕਿ ਭਾਜਪਾ ਹਾਈ ਕਮਾਂਡ ਵੱਲੋਂ ਜਿਸ ਭਾਵਨਾ ਨਾਲ ਸ੍ਰ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ,ਉਹ ਭਾਜਪਾ ਦੀਆਂ ਭਾਵਨਾਵਾਂ ਨੂੰ ਪੂਰਾ ਕਰਨ ਲਈ ਹਰ ਤਰ੍ਹਾਂ ਯਤਨ ਕਰਨ ਦੀ ਲੋੜ ਤੇ ਜੋਰ ਦੇਣਗੇ ਤੇ ਸਫਲਤਾ ਪ੍ਰਾਪਤ ਕਰਨਗੇ ।


