ਡੇਰਾ ਬਾਬਾ ਨਾਨਕ ਵਿਖੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਡਾ.ਅਰਸ਼ਦੀਪ ਸਿੰਘ ਵਲੋਂ ਨਸ਼ਾ ਮੁਕਤੀ ਟੀਮ ਨਾਲ ਮੀਟਿੰਗ

ਗੁਰਦਾਸਪੁਰ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕੀਤਾ ਜਾ ਰਿਹਾ- ਡਾ.ਅਰਸ਼ਦੀਪ ਸਿੰਘ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 28 ਮਈ (ਸਰਬਜੀਤ ਸਿੰਘ)— ਅੱਜ ਹਲਕਾ ਡੇਰਾ ਬਾਬਾ ਨਾਨਕ ਵਿਖੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਡਾ.ਅਰਸ਼ਦੀਪ ਸਿੰਘ ਵਲੋਂ ਨਸ਼ਾ ਮੁਕਤੀ ਟੀਮ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਪਾਰਟੀ ਵਲੋਂ ਮਿਲੇ ਆਈ ਕਾਰਡ ਦਿੱਤੇ ਗਏ।

ਇਸ ਮੌਕੇ ਗੱਲ ਕਰਦਿਆਂ ਜ਼ਿਲ੍ਹਾ ਪ੍ਰਧਾਨ ਡਾ.ਅਰਸ਼ਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ, ਨਸ਼ਿਆਂ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ ਅਤੇ ਸਰਕਾਰ ਵਲੋਂ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਦਿਆਂ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਵਿੱਢੇ ਯੁੱਧ ਤਹਿਤ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ਼ ਇਕਜੁੱਟ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦੇ ਪਹਿਰੇਦਾਰ ਬਣਨ ਲਈ 98991-00002 ਨੰਬਰ ਜਾਰੀ ਕੀਤਾ ਗਿਆ ਹੈ, ਜਿਸ ’ਤੇ ਮਿਸਡ ਕਾਲ ਦੇ ਕੇ ਲੋਕ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।ਇਸ ਨੰਬਰ ਤੇ ਮਿਸ ਕਾਲ ਦੇ ਕੇ ਕੋਈ ਵੀ ਨਾਗਰਿਕ ਨਸ਼ਾ ਤਸਕਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤ ਹੋ ਰਹੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਮੋੜਨ ਲਈ ਪੰਜਾਬ ਸਰਕਾਰ ਵੱਲੋਂ ਸਕਿੱਲ ਡਿਵੈਲਪਮੈਂਟ ਪ੍ਰੋਗਰਾਮ ਚਲਾਏ ਜਾ ਰਹੇ ਹਨ।

Leave a Reply

Your email address will not be published. Required fields are marked *