ਨੀਟ ਪੇਪਰ ਲੀਕ ਮਾਮਲੇ ਤੇ ਇਨਕਲਾਬੀ ਨੌਜਵਾਨ ਸਭਾ ਵੱਲੋਂ ਕੇਂਦਰ ਸਿੱਖਿਆ ਮੰਤਰੀ ਦਾ ਫੂਕਿਆ ਪੁਤਲਾ

ਮਾਲਵਾ

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਸਤੀਫਾ ਦਿਉ

ਮਾਨਸਾ , ਗੁਰਦਾਸਪੁਰ, 29 ਮਈ (ਸਰਬਜੀਤ ਸਿੰਘ )– ਪਿਛਲੇ ਦਿਨੀਂ ਹੋਏ ਨੀਟ ਪੇਪਰ ਲੀਕ ਮਾਮਲੇ ਤੇ ਇਨਕਲਾਬੀ ਨੌਜਵਾਨ ਪੰਜਾਬ ਵੱਲੋਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਸੇਵਾ ਸਿੰਘ ਠੀਕਰੀਵਾਲਾ ਚੌਂਕ ਚ ਪੁਤਲਾ ਫੂਕਿਆ ਗਿਆ।

ਇਸ ਮੌਕੇ ਇਨਕਲਾਬੀ ਨੌਜਵਾਨ ਸਭਾ ਪੰਜਾਬ ਦੇ ਮਾਨਸਾ ਤੋਂ ਜਿਲਾ ਪ੍ਰਧਾਨ ਅਮਰਦੀਪ ਸਿੰਘ ਪਰੋਚਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੋ 22 ਲੱਖ ਤੋਂ ਵੱਧ ਵਿਦਿਆਰਥੀਆਂ ਦੇ ਭਵਿੱਖ ਨਾਲ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਰਕੇ ਖਿਲਵਾੜ ਹੋਇਆ ਹੈ। ਉਹ ਬੜਾ ਮੰਦਭਾਗਾ ਤੇ ਨਿੰਦਣਯੋਗ ਹੈ। ਇਹ ਕੋਈ ਪਹਿਲੀ ਘਟਨਾ ਨਹੀਂ ਪਹਿਲਾਂ ਵੀ ਕਈ ਵਾਰੀ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਇਹ ਨੀਟ ਪੇਪਰ ਲੀਕ ਕਰਨ ਦੀ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਹੈ। ਪੇਪਰ ਲੀਕ ਕਰਨ ਵਾਲੇ ਸਾਰੇ ਦੋਸ਼ੀਆਂ ਦੇ ਨਾਮ ਉਜਾਗਰ ਹੋਣ ਦੇ ਬਾਵਜੂਦ ਵੀ ਕੇਂਦਰ ਸਰਕਾਰ ਉਹਨਾਂ ਖਿਲਾਫ ਬਣਦੀ ਕਾਰਵਾਈ ਕਰਨ ਤੋਂ ਟਾਲ ਮਟੋਲ ਕਰਦੀ ਨਜ਼ਰ ਆ ਰਹੀ ਹੈ। ਪੇਪਰ ਲੀਕ ਹੋਣ ਦੀ ਜ਼ਿੰਮੇਵਾਰੀ ਆਪਣੇ ਸਿਰ ਲੈਂਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਵਿਦਿਆਰਥੀਆਂ ਦੇ ਭਵਿੱਖ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਕੇਂਦਰ ਸਰਕਾਰ ਨੂੰ ਪੇਪਰ ਲੀਕ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ। ਜੇਕਰ ਕੇਂਦਰ ਸਰਕਾਰ ਇਨਾਂ ਦੋਸ਼ੀਆਂ ਤੇ ਬਣਦੀ ਕਾਰਵਾਈ ਨਹੀਂ ਕਰਦੀ ਤਾਂ ਆਉਣ ਵਾਲੇ ਸਮੇਂ ਵਿੱਚ ਇਨਕਲਾਬੀ ਨੌਜਵਾਨ ਸਭਾ ਵੱਲੋਂ ਹੋਰ ਸੰਘਰਸ਼ ਤਿੱਖਾ ਕਰਕੇ ਅਣਮਿਥੇ ਸਮੇਂ ਲਈ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।ਜੇਕਰ ਇਸ ਰੋਸ ਧਰਨੇ, ਪ੍ਰਦਰਸ਼ਨ ਦੌਰਾਨ,ਇਨਕਲਾਬੀ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਹੈਪੀ ਮਾਨ,ਸੀਨੀਅਰ ਆਗੂ ਸੁਖਜੀਤ ਰਾਮਾਨੰਦੀ, ਦੀਪਕ ਗੋਇਲ, ਰਾਜਦੀਪ ਗੇਹਲੇ, ਗੁਰਪ੍ਰੀਤ ਦੁਲੋਵਾਲ,ਅਮਨ ਤਾਮਕੋਟ,ਰਾਵਿੰਦਰ ਸ਼ਰਮਾ ਰੱਲਾ,ਆਦਿ ਆਗੂ ਮੌਜੂਦ ਸਨ।

Leave a Reply

Your email address will not be published. Required fields are marked *