ਬਟਾਲਾ ਨੂੰ ਪੂਰਨ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ
ਗੁਰਦਾਸਪੁਰ 26 ਫ਼ਰਵਰੀ (ਸਰਬਜੀਤ ਸਿੰਘ )–ਅੱਜ ਸੀਨੀਅਰ ਸਿਟੀਜਨ ਫੋਰਮ ਰਜਿ: ਦੀ ਅਹਿਮ ਮੀਟਿੰਗ ਪ੍ਰਿੰਸੀਪਲ ਲਛਮਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ।
ਇਸ ਮੌਕੇ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸੀਨੀਅਰ ਸਿਟੀਜਨ ਦੇ ਸਮੂਹ ਮੈਂਬਰਾਂ ਦੀ ਅਹਿਮ ਮੀਟਿੰਗ ਹੋਈ ਜਿਸ ਵਿੱਚ ਬਟਾਲੇ ਨੂੰ ਪੂਰਨ ਜ਼ਿਲ੍ਹਾ ਬਣਾਉਣ ਦੀ ਹਮਾਇਤ ਕੀਤੀ ਗਈ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਜਥੇਬੰਦੀਆਂ ਵੱਲੋਂ ਬਟਾਲੇ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ ਜਿਸ ਦੀ ਉਹ ਪ੍ਰੋੜ੍ਹਤਾ ਕਰਦੇ ਹਨ ਅਤੇ ਇਸ ਸਬੰਧੀ ਜਲਦੀ ਹੀ ਅਧਿਕਾਰੀਆਂ ਨੂੰ ਸੀਨੀਅਰ ਸਿਟੀਜਨ ਫੋਰਮ ਦੇ ਸਮੂਹ ਮੈਂਬਰਾਂ ਵੱਲੋਂ ਮੰਗ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ਦੀ ਮੰਗ ਤੇ ਵਿਚਾਰ ਕਰਕੇ ਬਟਾਲਾ ਨੂੰ ਪੂਰਨ ਜ਼ਿਲ੍ਹਾ ਦਾ ਦਰਜਾ ਦੇਣ ਦੀ ਬੇਨਤੀ ਕੀਤੀ ਕਿਉਂਕਿ ਸ਼ਹਿਰ ਬਟਾਲਾ ਧਾਰਮਿਕ ਅਤੇ ਇਤਹਾਸਿਕ ਤੌਰ ਤੇ ਵੀ ਮਹੱਤਤਾ ਰੱਖਦਾ ਹੈ। ਇਸ ਮੌਕੇ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ , ਉੱਪ ਪ੍ਰਧਾਨ ਸਰਦੂਲ ਸਿੰਘ ਸੋਢੀ , ਜਨਰਲ ਸਕੱਤਰ ਗੁਰਦਰਸ਼ਨ ਸਿੰਘ ਧਾਮੀ , ਸਕੱਤਰ ਪ੍ਰਿੰਸੀਪਲ ਨਾਨਕ ਸਿੰਘ , ਹੈਡਮਾਸਟਰ ਪ੍ਰਿਤਪਾਲ ਸਿੰਘ , ਜੁਆਇਟ ਸਕੱਤਰ , ਖ਼ਜ਼ਾਨਚੀ ਪ੍ਰਿੰਸੀਪਲ ਨਵਤੇਜਪਾਲ ਸਿੰਘ ਪਨੇਸਰ, ਡਾ. ਗੁਰਿੰਦਰ ਸਿੰਘ ਰੰਧਾਵਾ , ਡਾ. ਸੱਤਪਾਲ ਸਿੰਘ , ਸਵਿੰਦਰ ਸਿੰਘ ਸੰਧੂ , ਗੁਰਪ੍ਰੀਤ ਸਿੰਘ ਪਰਮਾਰ , ਪ੍ਰਿੰਸੀਪਲ ਮੋਹਨ ਸਿੰਘ ਸੋਹੀ , ਸੁਲੱਖਣ ਸਿੰਘ , ਦਰਸ਼ਨ ਲਾਲ, ਸਵਰਨ ਸਿੰਘ ਸਰੂਪਵਾਲੀ , ਨਰਿੰਦਰ ਸਿੰਘ ਸਿੱਧੂ ਹਾਜ਼ਰ ਸਨ।