ਮਾਲੇਰਕੋਟਲਾ , ਗੁਰਦਾਸਪੁਰ, 30 ਮਈ (ਸਰਬਜੀਤ ਸਿੰਘ)– ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਦਾ ਸ਼ਹੀਦੀ ਦਿਹਾੜਾ ਦੇਸ਼ਾਂ ਵਿਦੇਸ਼ਾਂ ਵਿੱਚ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ 5/6 ਜੂਨ ਨੂੰ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਤੇ ਲੰਗਰ ਵਰਤਾਏ ਜਾਣਗੇ,ਇਹ ਸ਼ਹੀਦਾਂ ਦਿਹਾੜਾ ਪੂਰਾਂ ਜੂਨ ਮਹਿਨਾ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਲਗਾਤਾਰ ਚੱਲਦੇ ਰਹਿੰਦੇ ਹਨ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਜਾਂਦੀਆਂ ਹਨ ਅਤੇ ਇਸੇ ਲੜੀ ਤਹਿਤ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਸਾਕਾ 5 ਜਨਵਰੀ 1762 ਈ ਜੋਗੀ ਮਾਜਰਾ ਰੋਡ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 24 ਜੂਨ ਨੂੰ ਹਾੜ ਸੁਦੀ ਦਸਵੀ ਦੇ ਦਿਹਾੜੇ ਤੇ ਬਹੁਤ ਹੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਇੱਕ ਵੱਡਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ ਅਖੰਡ ਪਾਠਾਂ ਦੇ ਲੜੀਵਾਰ ਭੋਗ ਪਾਏ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ,ਜਿਸ ਵਿਚ ਉੱਚਕੋਟੀ ਦੇ ਰਾਗੀ ਢਾਡੀ ਕਵੀਸ਼ਰ ਪ੍ਰਚਾਰਕ ਅਤੇ ਸੰਤ ਮਹਾਂਪੁਰਸ਼ਾਂ ਵੱਲੋਂ ਹਾਜ਼ਰੀ ਲਵਾਈ ਜਾਵੇਗੀ ਅਤੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੀ ਸ਼ਹੀਦੀ ਸਬੰਧੀ ਵਿਸਥਾਰ ਨਾਲ ਚਾਨਣਾ ਪਾਉਣਗੇ, ਸਮੂਹ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਗੁਰਮਤਿ ਸਮਾਗਮ ਦੇ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਨਾਲ਼ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਦੱਸਿਆ ਗੁਰਮਤਿ ਸਮਾਗਮ ਸਬੰਧੀ 22 ਜੂਨ ਨੂੰ ਅਕਾਲੀ ਰੱਬੀ ਬਾਣੀ ਦੇ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤੇ ਜਾਣਗੇ ਜਿਨ੍ਹਾਂ ਦੇ ਸੰਪੂਰਨ ਭੋਗ 24 ਜੂਨ ਦਸਵੀਂ ਤੇ ਪਾਏਂ ਜਾਣਗੇ ਅਤੇ ਗੁਰਮਤਿ ਸਮਾਗਮ ਦੀ ਆਰੰਭਤਾ ਹੋਵੇਗੀ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ, ਭਾਈ ਖਾਲਸਾ ਨੇ ਦੱਸਿਆ ਇਸ ਅਸਥਾਨ ਦੇ ਬਾਨੀ ਪੂਰਨ ਬ੍ਰਹਮ ਗਿਆਨੀ ਸੰਚਖੰਡ ਵਾਸੀ ਸੰਤ ਮਹਾਂਪੁਰਸ਼ ਸੰਤ ਬਾਬਾ ਜੰਗ ਸਿੰਘ ਜੀ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਗੁਰੂ ਸਾਹਿਬਾਨਾਂ ਨਾਲ ਸਬੰਧਤ ਸਾਰੇ ਹੀ ਦਿਹਾੜੇ ਬਹੁਤ ਸ਼ਰਧਾ ਭਾਵਨਾ ਨਾਲ ਮਨਾਉਣ ਦੇ ਨਾਲ ਨਾਲ ਐਤਵਾਰ ਨੂੰ ਸੁਖਮਨੀ ਸਾਹਿਬ ਦੇ ਭੋਗ ਕੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨ ਦੀ ਧਾਰਮਿਕ ਮਰਯਾਦਾ ਚਲਾਈ ਸੀ ਅਤੇ ਉਹਨਾਂ ਦੀ ਇਹ ਮਰਯਾਦਾ ਨੂੰ ਮੌਜੂਦਾ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਨਿਰੰਤਰ ਜਾਰੀ ਰੱਖਿਆ ਹੋਇਆ ਹੈ ।


