ਚੰਡੀਗੜ੍ਹ, ਗੁਰਦਾਸਪੁਰ, 30 ਮਈ (ਸਰਬਜੀਤ ਸਿੰਘ)– ਪੰਜਾਬ ਭਾਜਪਾ ਦੇ ਪਹਿਲੇ ਪ੍ਰਧਾਨ ਸੁਨੀਲ ਜਾਖੜ,ਰਵਨੀਤ ਬਿੱਟੂ ਕੇਂਦਰੀ ਮੰਤਰੀ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਨਜ਼ਰਅੰਦਾਜ਼ ਕਰਕੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਸਾਬਕਾ ਵਿਧਾਇਕ ਸ੍ਰ ਕੇਵਲ ਸਿੰਘ ਦੀ ਨਿਯੁਕਤੀ ਕਰ ਦਿੱਤੀ ਹੈ ਅਤੇ ਇਸੇ ਹੀ ਦੁਖ ਕਰਕੇ ਕੈਪਟਨ ਅਮਰਿੰਦਰ ਨੇ ਕੇਵਲ ਸਿੰਘ ਦੀ ਨਿਯੁਕਤੀ ਤੇ ਕਈ ਸਵਾਲ ਖੜ੍ਹੇ ਕੀਤੇ ਹਨ, ਉਹਨਾਂ ਦਾ ਕਹਿਣਾ ਹੈ ਕਿ ਭਾਵੇਂ ਉਹ ਕੇਵਲ ਸਿੰਘ ਢਿੱਲੋਂ ਉਹਨਾਂ ਦੇ ਨਜ਼ਦੀਕੀ ਹਨ ਪਰ ਉਹ ਭਾਜਪਾ ਦੀ ਸੋਚ ਮੁਤਾਬਕ ਪੰਜਾਬ ਵਿੱਚ ਭਾਜਪਾ ਸਰਕਾਰ ਨਹੀਂ ਬਣਾ ਸਕਣਗੇ, ਉਹਨਾਂ ਇਹ ਵੀ ਕਿਹਾ ਭਾਜਪਾ ਵੀ ਅੰਦਰਖਾਤੇ ਮਾਇਆਧਾਰੀ ਲੋਕਾਂ ਨੂੰ ਹੀ ਪਹਿਲ ਦਿੰਦੀ ਹੈ ਅਤੇ ਇਸੇ ਹੀ ਕਰਕੇ ਕੇਵਲ ਸਿੰਘ ਢਿੱਲੋਂ ਨੂੰ ਪ੍ਰਧਾਨ ਸਮੇਂ ਪੰਜਾਬ ਭਾਜਪਾ ਸੰਗਠਨਾਂ ਦੀ ਕੋਈ ਮੀਟਿੰਗ ਨਹੀਂ ਸੱਦੀ ਗਈ, ਅਜਿਹੇ ਦੋਸ਼ ਕੈਪਟਨ ਅਮਰਿੰਦਰ ਸਿੰਘ ਭਾਜਪਾ ਤੇ ਪਹਿਲਾਂ ਵੀ ਲਾ ਚੁੱਕੇ ਹਨ ਅਤੇ ਸਪੱਸ਼ਟ ਕਰ ਚੁੱਕੇ ਹਨ ਕਿ ਅਸਲ ਵਿੱਚ ਭਾਜਪਾ ਦਾ ਕੋਈ ਵਜੂਦ ਨਹੀਂ,ਇਹ ਗੱਲ ਕਾਫੀ ਹੱਦ ਤੱਕ ਠੀਕ ਹੈ ਕਿ ਭਾਜਪਾ ਪੰਜਾਬ ‘ਚ ਇਕੱਲਿਆਂ ਚੋਣ ਲੜ ਕੇ ਸਰਕਾਰ ਨਹੀਂ ਬਣਾ ਸਕਦੀ ਅਤੇ ਉਹਨਾਂ ਨੂੰ ਅਕਾਲੀ ਧਿਰਾਂ ਨਾਲ ਗੱਠਜੋੜ ਕਰਨਾ ਹੀ ਪਵੇਗਾ ! ਪਰ ਦੂਸਰੇ ਪਾਸੇ ਨਵੇਂ ਬਣੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਕਹਿਣਾ ਹੈ ਕਿ ਭਾਜਪਾ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਆਪਣੇ ਬਲਬੂਤੇ ਲੜੇਗੀ ਅਤੇ ਸਰਕਾਰ ਵੀ ਬਣਾਏਗੀ,ਇਹ ਤਾਂ ਸਮੇਂ ਦਾ ਭਵਿੱਖ ਹੀ ਤਹਿ ਕਰੇਗੀ ਕਿ ਕੇਵਲ ਸਿੰਘ ਢਿੱਲੋਂ ਕੇਹੜੀ ਨੀਤੀ ਤਹਿਤ ਪੰਜਾਬ ‘ਚ ਭਾਜਭਾਈ ਰਾਜ਼ ਬਣਾਉਣ ਲਈ ਸਫ਼ਲਤਾ ਪ੍ਰਾਪਤ ਕਰਦੇ ਹਨ, ਜਦੋਂ ਕਿ ਗਰਾਉਂਡ ਲੇਵਲ ਤੇ ਕੈਪਟਨ ਅਮਰਿੰਦਰ ਸਿੰਘ ਦੇ ਕਹਿਣ ਮੁਤਾਬਕ ਅਜੇ ਕੁਝ ਵੀ ਨਹੀਂ ? ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਭਾਜਪਾ ਹਾਈਕਮਾਨ ਵੱਲੋਂ ਨਵੇਂ ਬਣਾਏ ਗਏ ਪੰਜਾਬ ਪ੍ਰਧਾਨ ਸ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਤੇ ਕੀਤੇ ਸਵਾਲਾਂ ਨੂੰ ਮੁੱਖ ਰੱਖਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਕਿ ਭਾਜਪਾ ਹਾਈ ਕਮਾਂਡ ਨੇ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਸਬੰਧੀ ਪੰਜਾਬ ਭਾਜਪਾ ਦੀ ਲੀਡਰਸ਼ਿਪ ਨਾਲ ਕੋਈ ਸੁਲਾਹ ਮਸ਼ਵਰਾ ਨਹੀਂ ਕੀਤਾ, ਜਿਸ ਦੇ ਸਿੱਟੇ ਵਜੋਂ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੁੱਖ ਮੰਤਰੀ ਨੇ ਭਾਜਪਾ ਦੀ ਲੀਡਰਸ਼ਿਪ ਨੂੰ ਨਿਸ਼ਾਨਾ ਬਣਾਇਆ ਹੈ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਕਿ ਸੁਨੀਲ ਜਾਖੜ, ਰਵਨੀਤ ਬਿੱਟੂ, ਕੈਪਟਨ ਅਮਰਿੰਦਰ ਸਿੰਘ ਤੇ ਕੇਵਲ ਸਿੰਘ ਢਿੱਲੋਂ ਸਾਰੇ ਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ ਅਤੇ ਰਵਨੀਤ ਬਿੱਟੂ ਨੂੰ ਤਾਂ ਭਾਜਪਾ ਨੇ ਹਾਰਨ ਦੇ ਬਾਵਜੂਦ ਕੇਂਦਰੀ ਰਾਜ ਮੰਤਰੀ ਦਾ ਅਹੁਦਾ ਸੌਪ ਦਿੱਤਾ ਅਤੇ ਸੂਤਰਾਂ ਦਾ ਕਹਿਣਾ ਹੈ ਕਿ ਰਵਨੀਤ ਬਿੱਟੂ ਵਾਂਗ ਸੁਨੀਲ ਜਾਖੜ ਨੂੰ ਵੀ ਅਗਲੇ ਦਿਨਾਂ ਵਿੱਚ ਰਾਜ਼ ਸਭਾ ਦਾ ਮੈਂਬਰ ਨਿਯੁਕਤ ਕਰਕੇ ਕੇਂਦਰੀ ਮੰਤਰੀ ਦਾ ਅਹੁਦਾ ਦਿੱਤਾ ਜਾ ਸਕਦਾ ਹੈ ਤਾਂ ਹੀ ਇਨ੍ਹਾਂ ਦੋਵਾਂ ਲੀਡਰਾਂ ਨੇ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਕੋਈ ਸਵਾਲ ਖੜ੍ਹਾ ਨਹੀਂ ਕੀਤਾ, ਪਰ ਦੂਸਰੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਇਹਨਾਂ ਸਾਰਿਆਂ ਤੋਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਅਤੇ ਵੈਸੇ ਵੀ ਕਾਂਗਰਸ ਦੇ ਸਭ ਤੋਂ ਵੱਡੇ ਚੇਹਰੇ ਵਜੋਂ ਭਾਜਪਾ ਵਿੱਚ ਸ਼ਾਮਲ ਹੋਏ ਸਨ, ਭਾਈ ਖਾਲਸਾ ਨੇ ਕਿਹਾ ਇਸ ਤਰ੍ਹਾਂ ਲੱਗ ਰਿਹਾ ਹੈ ਕਿ ਉਹਨਾਂ ਦੀ ਭਾਜਪਾ ਵੱਲੋਂ ਕੋਈ ਪੁੱਛ ਗਿੱਛ ਨਹੀਂ ਕੀਤਾ ਰਹੀ ਕਿਉਂਕਿ ਕਾਂਗਰਸ ਨੂੰ ਛੱਡ ਕੇ ਆਏ ਇਨਾਂ ਤਿਨਾਂ ਨੇਤਾਵਾਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਨ ਦੀ ਤਮੰਨਾ ਸੀ ਅਤੇ ਭਾਜਪਾ ਹਾਈ ਕਮਾਂਡ ਨੇ ਇਹਨਾਂ ਤਿੰਨਾਂ ਨੂੰ ਪਾਸੇ ਕਰਕੇ ਕੇਵਲ ਸਿੰਘ ਢਿੱਲੋਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਦੀ ਸਿਫਾਰਸ਼ ਤੇ ਪੰਜਾਬ ਭਾਜਪਾ ਪ੍ਰਧਾਨ ਨਿਯੁਕਤ ਕਰ ਦਿੱਤਾ,ਭਾਈ ਖਾਲਸਾ ਨੇ ਕਿਹਾ ਕੈਪਟਨ ਅਮਰਿੰਦਰ ਤਾਂ ਹੀ ਜਿਥੇ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਤੇ ਸਵਾਲ ਖੜ੍ਹੇ ਕਰ ਰਹੇ ਹਨ ਉਥੇ ਕੇਂਦਰ ਦੀ ਭਾਜਪਾ ਹਾਈਕਮਾਂਡ ਤੇ ਵੀ ਕਈ ਤਰ੍ਹਾਂ ਦੇ ਦੋਸ਼ ਮੜ ਰਹੇ ਹਨ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਲੋਂ ਚੁੱਕੇ ਸਵਾਲਾਂ ਨਾਲ ਭਾਵੇਂ ਸਹਿਮਤ ਨਹੀਂ ਪਰ ਇਹ ਜ਼ਰੂਰ ਮਹਿਸੂਸ ਕਰ ਰਹੀ ਹੈ ਕੈਪਟਨ ਅਮਰਿੰਦਰ ਸਿੰਘ ਮੁਤਾਬਕ ਗਰਾਉਂਡ ਲੇਵਲ ਭਾਜਪਾ ਦਾ ਪੰਜਾਬ ਵਿੱਚ ਕੋਈ ਵੱਡਾ ਵਜੂਦ ਨਹੀਂ ਦਿਸ ਰਿਹਾ ਪਰ ਆਉਂਣ ਵਾਲੇ ਦਿਨਾਂ ਵਿੱਚ ਕੋਈ ਹਵਾ ਭਾਜਪਾ ਦੇ ਹੱਕ ਵਿੱਚ ਚੱਲ ਜਾਵੇ, ਇਹ ਤਾਂ ਸਮੇਂ ਦਾ ਭਵਿੱਖ ਹੀ ਤਹਿ ਕਰੇਗਾ।।


