ਚੰਡੀਗੜ੍ਹ, ਗੁਰਦਾਸਪੁਰ, 30 ਮਈ (ਸਰਬਜੀਤ ਸਿੰਘ)– ਬੀਤੇ ਦਿਨੀਂ ਭਾਜਪਾ ਦੇ ਹੰਕਾਰੀ ਅਤੇ ਜ਼ਾਤ ਅਭਿਮਾਨੀ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਚੋਣਾਂ ਦੌਰਾਨ ਦਲਿਤ ਭਾਈਚਾਰੇ ਨਾਲ ਸਬੰਧਤ ਲੋਕਾਂ ਨੂੰ ਜਾਤੀਸੂਚਕ ਦੇ ਭੱਦੇ ਸ਼ਬਦਾਂ ਰਾਹੀਂ ਅਪਮਾਨਿਤ ਕੀਤਾ ਗਿਆ ਸੀ , ਭਾਵੇਂ ਕਿ ਪੰਜਾਬ ਦੇ ਕਿਸੇ ਵੀ ਸਿਆਸੀ,ਧਾਰਮਿਕ ਅਤੇ ਸਮਾਜਿਕ ਦਲਿਤ ਭਾਈਚਾਰੇ ਨਾਲ ਸਬੰਧਤ ਕਿਸੇ ਆਗੂ ਦੀ ਕੋਈ ਟਿੱਪਣੀ ਸਹਾਮਣੇ ਨਹੀਂ ਆਈ ! ਪਰ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ੍ਰ ਗੜੀ ਨੇ ਇਸ ਘਟਨਾ ਦਾ ਸਖਤ ਵਿਰੋਧ ਅਤੇ ਸੂ ਮੂ ਨੋਟਿਸ ਰਾਹੀਂ ਰਵਨੀਤ ਬਿੱਟੂ ਨੂੰ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਦਫ਼ਤਰ ਚੰਡੀਗੜ੍ਹ ਵਿਖੇ ਤਲਬ ਕਰਕੇ 1 ਜੂਨ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕਰ ਦਿੱਤੇ ਹਨ, ਜੋ ਕਿ ਪੰਜਾਬ ਕਿ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ੍ਰ ਗੜੀ ਦਾ ਬਹੁਤ ਹੀ ਮਹੱਤਵਪੂਰਨ ਤੇ ਸ਼ਲਾਘਾਯੋਗ ਉਪਰਾਲਾ ਕਿਹਾ ਜਾ ਸਕਦਾ ਹੈ ਅਤੇ ਇਸ ਫੈਸਲੇ ਦਾ ਦਲਿਤ ਭਾਈਚਾਰੇ ਦੇ ਲੋਕਾਂ ਵੱਲੋਂ ਸਵਾਗਤ ਕੀਤਾ ਜਾ ਰਿਹਾ ਅਤੇ ਇਸ ਸਮੇਂ ਅਤੇ ਲੋਕਾਂ ਦੀ ਮੰਗ ਵਾਲਾਂ ਫੈਸਲਾ ਦੱਸਿਆ ਜਾ ਰਿਹਾ ਹੈ ,ਕਿਉਂਕਿ ਇੱਕ ਉੱਚ ਮੰਤਰੀ ਵੱਲੋਂ ਦਲਿਤ ਭਾਈਚਾਰੇ ਤੇ ਜਾਤੀਸੂਚਕ ਹਮਲਾ ਕਰਨਾ ਬਹੁਤ ਹੀ ਨਿੰਦਣਯੋਗ ਤੇ ਇਨਸਾਨੀਅਤ ਵਿਰੋਧੀ ਵਰਤਾਰਾ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਤਲਬ ਕਰਨ ਵਾਲੇ ਵਰਤਾਰੇ ਦੀ ਜ਼ੋਰਦਾਰ ਸ਼ਬਦਾਂ ਵਿਚ ਸ਼ਲਾਘਾ ਕਰਦੀ ਹੋਈ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ੍ਰ ਗੜੀ ਨੂੰ ਬੇਨਤੀ ਕਰਦੀ ਹੈ ਕਿ ਕੇਂਦਰੀ ਮੰਤਰੀ ਰਵਨੀਤ ਬਿੱਟੂ ਤੇ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਕਿ ਅੱਗੇ ਤੋਂ ਕੋਈ ਵੀ ਵਿਅਕਤੀ ਦਲਿਤ ਭਾਈਚਾਰੇ ਨੂੰ ਜਾਤੀਸੂਚਕ ਸ਼ਬਦਾਂ ਦਾ ਇਸਤੇਮਾਲ ਕਰਕੇ ਅਪਮਾਨਿਤ ਕਰਨ ਦੀ ਜੁਰਅਤ ਨਾ ਕਰ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ੍ਰ ਗੜੀ ਵੱਲੋਂ ਸੂ ਮੂ ਨੋਟਿਸ ਰਾਹੀਂ ਤਲਬ ਕਰਨ ਦਾ ਸਵਾਗਤ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਤੇ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਕਿਹਾ ਜਾਤੀਸੂਚਕ ਸ਼ਬਦਾਂ ਰਾਹੀਂ ਦਲਿਤ ਭਾਈਚਾਰੇ ਦੇ ਲੋਕਾਂ ਨੂੰ ਅਪਮਾਨਤ ਕਰਨ ਦੀਆਂ ਇਨਸਾਨੀਅਤ ਵਿਰੋਧੀ ਖਬਰਾਂ ਅਕਸਰ ਪੜ੍ਹਨ ਸੁਣਨ ਨੂੰ ਮਿਲਦੀਆਂ ਹੀ ਰਹਿੰਦੀਆਂ ਹਨ, ਪਰ ਅਜਿਹੇ ਲੋਕਾਂ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾਵਾਂ ਨਾ ਮਿਲਣ ਕਰਕੇ ਅਜਿਹੀਆਂ ਘਟਨਾਵਾਂ ਵਿਚ ਵਾਧਾ ਹੁੰਦਾ ਜਾ ਰਿਹਾ ਹੈ ਜੋ ਕੇ ਨਿੰਦਣਯੋਗ ਇਨਸਾਨੀਅਤ ਵਿਰੋਧੀ ਵਰਤਾਰਾ ਹੈ,ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਭਾਜਪਾ ਦੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਬੀਤੇ ਦਿਨੀਂ ਜਾਤੀਸੂਚਕ ਸ਼ਬਦਾਂ ਰਾਹੀਂ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁਚਾਉਣ ਵਾਲੇ ਵਰਤਾਰੇ ਦੀ ਜਿਥੇ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੀ ਹੈ, ਉਥੇ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ੍ਰ ਘੜੀ ਵੱਲੋਂ ਰਵਨੀਤ ਬਿੱਟੂ ਨੂੰ ਸੂ ਮੂ ਨੋਟਿਸ ਰਾਹੀਂ 1 ਜੂਨ ਨੂੰ ਤਲਬ ਕਰਨ ਵਾਲੀ ਕਾਰਵਾਈ ਦੀ ਸ਼ਲਾਘਾ ਕਰਦੀ ਹੈ ਅਤੇ ਅਜਿਹੇ ਇਨਸਾਨੀਅਤ ਵਿਰੋਧੀ ਲੀਡਰਾਂ ਤੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕਰਦੀ ਹੈ ਤਾਂ ਹੀ ਇਸ ਇਨਸਾਨੀਅਤ ਵਿਰੋਧੀ ਵਰਤਾਰੇ ਤੇ ਕਾਬੂ ਪਾਇਆ ਜਾ ਸਕਦਾ ਹੈ, ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਫੈਡਰੇਸ਼ਨ ਦੇ ਬਹੁਤ ਸਾਰੇ ਕਾਰਕੁਨ ਸ਼ਾਮਲ ਸਨ ।


