ਨਗਰ ਨਿਗਮ ਬਟਾਲਾ, ਨਗਰ ਕੌਂਸਲ ਧਾਰੀਵਾਲ, ਫਤਿਹਗੜ੍ਹ ਚੂੜੀਆਂ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਸਮੁੱਚੀ ਚੋਣ ਪ੍ਰਕਿਰਿਆ ਅਮਨ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ

ਗੁਰਦਾਸਪੁਰ

ਸਮੁੱਚੇ ਚੋਣ ਅਮਲੇ ਤੇ ਵੋਟਰਾਂ ਦਾ ਕੀਤਾ ਧੰਨਵਾਦ

ਗੁਰਦਾਸਪੁਰ, 30 ਮਈ (ਸਰਬਜੀਤ ਸਿੰਘ)– ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਹੇਠ ਨਗਰ ਨਿਗਮ ਬਟਾਲਾ, ਨਗਰ ਕੌਂਸਲ ਧਾਰੀਵਾਲ, ਫਤਿਹਗੜ੍ਹ ਚੂੜੀਆਂ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਸਮੁੱਚੀ ਚੋਣ ਪ੍ਰਕਿਰਿਆ ਅਮਨ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ ਹੈ।  

ਇਨ੍ਹਾਂ ਚੋਣਾਂ ਲਈ ਮਾਣਯੋਗ ਚੋਣ ਕਮਿਸ਼ਨ ਵਲੋਂ ਗੁਰਦਾਸਪੁਰ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਰਾਕੇਸ਼ ਕੁਮਾਰ ਪੋਪਲੀ ਵਲੋਂ ਜਿਲਾ ਪ੍ਰਸ਼ਾਸਨ ਦੀ ਟੀਮ ਸਮੇਤ ਸਮੁੱਚੇ ਚੋਣ ਅਮਲੇ ਤੇ ਵੋਟਰਾਂ ਦਾ ਧੰਨਵਾਦ ਕੀਤਾ ਗਿਆ ਹੈ।

ਇਨ੍ਹਾਂ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਕੇਂਦਰ ਬੇਰਿੰਗ ਕਾਲਜ ਬਟਾਲਾ, ਸੁਖਜਿੰਦਰ ਕਾਲਜ ਗੁਰਦਾਸਪੁਰ ਵਿਖੇ ਚੋਣ ਆਬਜਰਵਰ ਰਾਕੇਸ਼ ਕੁਮਾਰ ਪੋਪਲੀ ਵਲੋਂ ਕੀਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਵੋਟਾਂ ਦੀ ਗਿਣਤੀ ਦਾ ਕੰਮ ਅਮਨ ਅਮਾਨ ਨਾਲ ਸੰਪੰਨ ਹੋਇਆ।

ਉਨ੍ਹਾਂ ਕਿਹਾ ਕਿ ਸਮੁੱਚੇ ਸਿਵਲ, ਪੁਲਿਸ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਸਮੂਹ ਪੋਲਿੰਗ ਸਟਾਫ ਦੇ ਸਹਿਯੋਗ ਨਾਲ ਚੋਣ ਪ੍ਰਕਿਰਿਆ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹੀ ਹੈ, ਜਿਸ ਲਈ ਸਾਰੇ ਵਧਾਈ ਦੇ ਪਾਤਰ ਹਨ। ਇਸ ਮੌਕੇ ਉਨਾਂ ਰਾਜਸੀ ਪਾਰਟੀਆਂ ਸਮੇਤ ਸਮੂਹ ਉਮੀਦਵਾਰਾਂ ਵਲੋਂ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਬਹੁਤ ਹੀ ਸੁਖਾਵੇਂ ਤੇ ਅਮਨ ਸ਼ਾਂਤੀ ਢੰਗ ਨਾਲ ਮੁਕੰਮਲ ਕਰਵਾਉਣ ਲਈ ਜਿਲਾ ਪ੍ਰਸ਼ਾਸਨ ਨੂੰ ਦਿੱਤੇ ਸਹਿਯੋਗ ਲਈ ਵੀ ਧੰਨਵਾਦ ਕੀਤਾ।

Leave a Reply

Your email address will not be published. Required fields are marked *