ਮੁੱਖ ਮੰਤਰੀ ਤੇ ਰਾਜਪਾਲ ਪੰਜਾਬ ਵਿਚਕਾਰ ਛਿੜੀ ਸਿਆਸੀ ਜੰਗ ਵਿਕਾਸ ਅਤੇ ਲੋਕਾਂ ਦੇ ਕੰਮਾਂ ਲਈ ਖਤਰਨਾਕ – ਭਾਈ ਖਾਲਸਾ, ਭਾਈ ਧੂਲਕਾ

ਗੁਰਦਾਸਪੁਰ

ਗੁਰਦਾਸਪੁਰ,28 ਫਰਵਰੀ (ਸਰਬਜੀਤ ਸਿੰਘ)–ਪੰਜਾਬ ਦੇ ਗਵਰਨਰ ਅਤੇ ਮੁੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਸਿੰਘ ਮਾਨ ਵਿਚਕਾਰ ਸਿਆਸੀ ਪਾਰਟੀ ਬਾਜੀ ਤੇ ਸਿਆਸੀ ਤਾਕਤ ਵਾਲੀ ਛਿੱੜੀ ਜੰਗ ਅਜੇ ਰੁਕਣ ਦਾ ਨਾਂ ਨਹੀਂ ਲੈ ਰਹੀ ਅਤੇ ਇੱਕ ਦੂਜੇ ਨੂੰ ਥੱਲੇ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਉਂਕਿ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪ੍ਰੋਹਿਤ ਸਾਹਿਬ ਵੱਲੋਂ ਬੀਤੇ ਦਿਨੀਂ ਉਹਨਾਂ ਦੇ ਸੰਵਿਧਾਨਕ ਆਹੁਦੇ ਦਾ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹੋਏ ਅਪਮਾਨ ਕਰਕੇ ਕਾਨੂੰਨੀ ਸਲਾਹਕਾਰਾਂ ਨਾਲ ਗੱਲਬਾਤ ਕਰ ਰਹੇ ਹਨ ਹੈ ਅਤੇ ਉਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੱਦੇ ਜਾ ਰਹੇ ਤਿੰਨ ਮਾਰਚ ਦੇ ਸੈਸ਼ਨ ਇਜਲਾਸ ਦੀ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਰਹੇ ਹਨ ਅਤੇ ਮੁੱਖ ਮੰਤਰੀ ਇਸ ਨੂੰ ਸੁਪਰੀਮ ਕੋਰਟ ਵਿੱਚ ਅਪੀਲ ਪਾਕੇ ਚਾਇਲਜ ਕਰ ਰਹੇ ਹਨ, ਜਦੋਂ ਕਿ ਵਿਰੋਧੀ ਧਿਰਾਂ ਦੇ ਆਗੂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਮਝੌਤਾ ਕਰਾਉਣ ਦੀ ਪੇਸ਼ਕਸ਼ ਕਰ ਰਹੇ ਹਨ, ਇਸ ਸਾਰੇ ਘਟਨਾਕ੍ਰਮ ਦਾ ਪੰਜਾਬ ਦੇ ਵਿਕਾਸ ਅਤੇ ਜਨਤਾ ਦੇ ਕੰਮਕਾਰਾਂ ਤੇ ਗ਼ਲਤ ਪ੍ਰਭਾਵ ਪੈ ਰਿਹਾ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬੇਨਤੀ ਕਰਦੀ ਹੈ ਮਾਨਯੋਗ ਉੱਚ ਅਦਾਲਤ ਸੁਪਰੀਮ ਕੋਰਟ ਦਾ ਰੁੱਕ ਕਰਨ ਦੀ ਬਜਾਏ ਕਿਸੇ ਤੀਜੀ ਧਿਰ ਰਾਹੀਂ ਪੰਜਾਬ ਦੇ ਰਾਜ ਪਾਲ ਬਨਵਾਰੀ ਲਾਲ ਪ੍ਰੋਹਿਤ ਨਾਲ ਸਮਝੌਤਾ ਕਰਨ ਦੀ ਲੋੜ ਤੇ ਜੋਰ ਦੇਣ, ਤਾਂ ਕਿ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੇ ਕੰਮਾਂ ਸਮੇਤ ਵਿਕਾਸ ਵੱਲ ਵਧਿਆ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ, ਸੀਨੀਅਰ ਮੀਤ ਪ੍ਰਧਾਨ ਭਾਈ ਅਮਰਜੀਤ ਸਿੰਘ ਧੂਲਕਾ ਅਤੇ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਨੇ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ । ਭਾਈ ਖਾਲਸਾ ਨੇ ਸਪਸ਼ਟ ਕੀਤਾ ਦੋਹਾਂ ਧਿਰਾਂ ਵਿਚ ਸਿਆਸੀ ਤਾਕਤਾਂ ਨੂੰ ਲੈਕੇ ਛਿੜੀ ਸਿਆਸੀ ਜੰਗ ਲੋਕਾਂ ਅਤੇ ਪੰਜਾਬ ਦੀ ਤਰੱਕੀ ਲਈ ਖਤਰਨਾਕ ਹੈ ਇਹਨਾਂ ਫੈਡਰੇਸ਼ਨ ਨੇਤਾਵਾਂ ਨੇ ਸਪਸ਼ਟ ਕੀਤਾ ਬੀਤੇ ਦਿਨੀਂ ਮੁੱਖ ਮੰਤਰੀ ਵਲੋਂ ਗਰਵਨਰ ਦੇ ਸੰਵਿਧਾਨਕ ਆਹੁਦੇ ਨੂੰ ਟਿੱਚ ਜਾਣਿਆ ਅਤੇ ਸ਼ਕਾਇਤਾਂ ਦੇ ਆਧਾਰ ਤੇ ਗਵਰਨਰ ਸਾਹਿਬ ਵਲੋਂ ਪੁੱਛੇ ਸਵਾਲਾਂ ਦੇ ਜਵਾਬ ਦੇਣ ਦੇ ਬਜਾਏ ਰਾਜ ਪਾਲ ਸਾਹਿਬ ਦੇ ਸੰਵਿਧਾਨਕ ਆਹੁਦੇ ਦਾ ਵੀ ਅਪਮਾਨ ਕੀਤਾ, ਭਾਈ ਖਾਲਸਾ ਨੇ ਕਿਹਾ ਇਸ ਅਪਮਾਨ ਦੇ ਸਿੱਟੇ ਵੱਜੋਂ ਗਵਰਨਰ ਸਾਹਿਬ ਨੇ ਕਾਨੂੰਨੀ ਸਲਾਹਕਾਰਾਂ ਨਾਲ ਗੱਲਬਾਤ ਕਰਨ ਦੀ ਵਾਰਨਿੰਗ ਦਿੱਤੀ ਸੀ ਅਤੇ ਹੁਣ ਜਦੋਂ ਤਿੰਨ ਮਾਰਚ ਦੇ ਸੈਸ਼ਨ ਇਜਲਾਸ ਸੱਜਣ ਦੀ ਮੁੱਖ ਮੰਤਰੀ ਵਲੋਂ ਗਵਰਨਰ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਤੋਂ ਮਨਜ਼ੂਰੀ ਮੰਗੀ ਗਈ ਤਾਂ ਗਵਰਨਰ ਸਾਹਿਬ ਨੇ ਮੁੱਖ ਮੰਤਰੀ ਨੂੰ ਦੋ ਟੁਕੀ ਸ਼ਬਦਾਂ’ਚ ਕਹੇ ਦਿੱਤਾ ਹੈ ,ਉਹ ਕਾਨੂੰਨੀ ਸਲਾਹਕਾਰਾਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਉਪਰੰਤ ਹੀ 3 ਮਾਰਚ ਦੇ ਸੈਸ਼ਨ ਇਜਲਾਸ ਦੀ ਲਈ ਮਨਜ਼ੂਰੀ ਦੇ ਸਕਦੇ ਹਨ, ਭਾਈ ਨੇ ਕਿਹਾ ਇਸ ਸਾਰੇ ਘਟਨਾਕ੍ਰਮ ਲਈ ਮੁੱਖ ਮੰਤਰੀ ਵੱਲੋਂ ਗਵਰਨਰ ਦੀ ਨਿਯੁਕਤੀ ਅਤੇ ਸੰਵਿਧਾਨਕ ਹੱਕਾਂ ਲਈ ਕਹੇ ਗਏ ਅਪਮਾਨਜਨਕ ਸ਼ਬਦਾਂ ਦਾ ਇਸਤੇਮਾਲ ਕਰਨਾ ਹੈ ਭਾਈ ਖਾਲਸਾ ਨੇ ਕਿਹਾ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੇ ਕੰਮਾਂ ਵਿੱਚ ਰੁਕਾਵਟ ਪੈਦਾ ਹੋ ਰਹੀ ਹੈ, ਉਥੇ ਜਨਤਾ ਵਿੱਚ ਇਸ ਦਾ ਗਲਤ ਪ੍ਰਭਾਵ ਵਿੱਚ ਜਾ ਰਿਹਾ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਮੰਗ ਕਰਦੀ ਹੈ ਕਿ ਮੁੱਖ ਮੰਤਰੀ ਸਾਹਿਬ ਸੁਪਰੀਮ ਕੋਰਟ ਜਾਣ ਦੀ ਬਜਾਏ ਕਿਸੇ ਤੀਜੀ ਧਿਰ ਨੂੰ ਲੈਕੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨਾਲ ਸਮਝੌਤਾ ਕਰਨ ਦੀ ਲੋੜ ਤੇ ਜ਼ੋਰ ਦੇਣ ਕਿਉਂਕਿ ਸੁਪਰੀਮ ਕੋਰਟ ਮਾਨਯੋਗ ਗਵਰਨਰ ਸਾਹਿਬ ਦੇ ਸੰਵਿਧਾਨਿਕ ਆਹੁਦੇ ਦੇ ਹੋਏ ਅਪਮਾਨ ਕਰਕੇ ਸੈਸ਼ਨ ਇਜਲਾਸ ਨੂੰ ਰੋਕ ਵੀ ਸਕਦੇ ਹਨ ਇਸ ਨੂੰ ਅੱਗੇ ਵੀ ਨਾ ਸਕਦੇ ਹਨ ਜਿਸ ਨਾਲ ਪੰਜਾਬ ਦੇ ਲੋਕਾਂ ਦਾ ਨੁਕਸਾਨ ਹੈ ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸੀਨੀਅਰ ਮੀਤ ਪ੍ਰਧਾਨ ਭਾਈ ਅਮਰਜੀਤ ਸਿੰਘ ਧੂਲਕਾ, ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਕਨੇਡਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਮਨਜਿੰਦਰ ਸਿੰਘ ਕਮਾਲਕੇ ਮੋਗਾ ਭਾਈ ਸਵਰਨਜੀਤ ਸਿੰਘ ਮਾਨੋਕੇ ਲੁਧਿਆਣਾ ਭਾਈ ਕੇਵਲ ਸਿੰਘ ਬਾਬਾ ਬਕਾਲਾ ਸਾਹਿਬ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਠੇਕੇਦਾਰ ਗੁਰਮੀਤ ਸਿੰਘ ਮੱਖੂ ਤੇ ਸੁਖਦੇਵ ਸਿੰਘ ਮਾਸਟਰ ਆਦਿ ਆਗੂ ਹਾਜਰ ਸਨ।

Leave a Reply

Your email address will not be published. Required fields are marked *