ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸੋਧਿਆ ਸ਼ਡਿਊਲ ਜਾਰੀ

ਗੁਰਦਾਸਪੁਰ

ਨਾਗਰਿਕਾਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੈਲਪ ਡੈਸਕ ਸਥਾਪਿਤ – ਜ਼ਿਲਾ ਚੋਣ ਅਫ਼ਸਰ ਗੁਰਦਾਸਪੁਰ

ਗੁਰਦਾਸਪੁਰ, 31 ਮਈ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.10.2026 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਸਿਵ ਰਿਵੀਜ਼ਨ (ਐੱਸ.ਆਈ.ਆਰ.) ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਆਦਿਤਿਆ ਉੱਪਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਵੇਂ ਸੋਧੇ ਗਏ ਸ਼ਡਿਊਲ ਅਨੁਸਾਰ ਹੁਣ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਪਹਿਲਾਂ ਨਿਰਧਾਰਿਤ ਮਿਤੀ 31.07.2026 ਦੀ ਬਜਾਏ ਹੁਣ 03.08.2026 ਨੂੰ ਕੀਤੀ ਜਾਵੇਗੀ।

ਇਸੇ ਤਰ੍ਹਾਂ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਦਾ ਸਮਾਂ ਜੋ ਪਹਿਲਾਂ 31.7.2026 ਤੋਂ 30.8.2026 ਦੀ ਬਜਾਇ ਹੁਣ ਨਾਗਰਿਕ 03.08.2026 ਤੋਂ 02.09.2026 ਤੱਕ ਆਪਣੇ ਦਾਅਵੇ ਅਤੇ ਇਤਰਾਜ਼ ਪੇਸ਼ ਕਰ ਸਕਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਅਤੇ ਨੋਟਿਸਫੇਜ਼ ਦੀ ਪ੍ਰਕਿਰਿਆ ਹੁਣ 03.08.2026 ਤੋਂ 28.09.2026 ਤੱਕ ਮੁਕੰਮਲ ਕੀਤੀ ਜਾਵੇਗੀ।

ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸੁਧਾਈ ਮੁਹਿੰਮ ਦੀਆਂ ਬਾਕੀ ਰਹਿੰਦੀਆਂ ਸਾਰੀਆਂ ਸਰਗਰਮੀਆਂ ਦਾ ਸ਼ਡਿਊਲ ਪਹਿਲਾਂ ਵਾਲਾ ਹੀ ਰਹੇਗਾ, ਉਸ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਵੀਜ਼ਨ ਨੂੰ ਮੁੱਖ ਰੱਖਦਿਆਂ, ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਦੇ ਕਮਰਾ ਨੰਬਰ 427 ਬਲਾਕ ਬੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਚ ਇਕ ਵਿਸ਼ੇਸ਼ ‘ਹੈਲਪ ਡੈਸਕ’ ਵੀ ਸਥਾਪਿਤ ਕੀਤਾ ਗਿਆ ਹੈ। ਇਸ ਦਾ ਮੁੱਖ ਮਕਸਦ ਸਾਰੇ ਨਾਗਰਿਕਾਂ, ਖ਼ਾਸ ਕਰਕੇ ਦਿਵਿਆਂਗ, ਐੱਨ.ਆਰ.ਆਈ. ਅਤੇ ਬਜ਼ੁਰਗ ਵੋਟਰਾਂ ਦੀ ਚੋਣ ਪ੍ਰਕਿਰਿਆ ਵਿਚ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ ।

ਉਨ੍ਹਾਂ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੋਧੇ ਹੋਏ ਸ਼ਡਿਊਲ ਅਨੁਸਾਰ ਮਿੱਥੇ ਸਮੇਂ ਦੇ ਅੰਦਰ- ਅੰਦਰ ਆਪਣੇ ਫਾਰਮ ਜਮ੍ਹਾ ਕਰਵਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਮਦਦ ਜਾਂ ਜਾਣਕਾਰੀ ਲਈ ਸਥਾਪਿਤ ਕੀਤੇ ਗਏ ਹੈਲਪ ਡੈਸਕ ਜਾਂ 1950 ਤੇ ‘ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *