ਨਾਮਜਦਗੀ ਪੱਤਰ ਭਰਨ ਦੀ ਆਖਰੀ ਮਿਤੀ 3 ਜੂਨ
ਗੁਰਦਾਸਪੁਰ, 31 ਮਈ (ਸਰਬਜੀਤ ਸਿੰਘ)– ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ ਹੋਣਗੀਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)- ਕਮ-ਵਧੀਕ ਚੋਣਕਾਰ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਗੁਰਦਾਸਪੁਰ ਨਗਰ ਕੌਂਸਲ ਲਈ ਨਾਮਜ਼ਦਗੀ ਪੱਤਰ ਕੋਰਟ ਰੂਮ ਨੰਬਰ 119, ਦਫਤਰ ਐੱਸ.ਡੀ.ਐਮ ਗੁਰਦਾਸਪੁਰ ਵਿਖੇ, ਦੀਨਾਨਗਰ ਲਈ ਕੋਰਟ ਰੂਮ ਦਫਤਰ ਐੱਸ.ਡੀ.ਐਮ ਦੀਨਾਨਗਰ ਵਿਖੇ ਅਤੇ ਕਾਦੀਆਂ ਲਈ ਮਾਰਕਿਟ ਕਮੇਟੀ ਕਾਦੀਆਂ ਵਿਖੇ ਨਾਮਜ਼ਦਗੀ ਪੱਤਰ ਜਮ੍ਹਾਂ ਹੋਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 3 ਜੂਨ ਹੈ।ਨਾਮਜ਼ਦਗੀਆਂ ਪੱਤਰਾਂ ਦੀ ਪੜਤਾਲ 4 ਜੂਨ ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 5 ਜੂਨ ਦੁਪਹਿਰ 3 ਵਜੇ ਤੱਕ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ 13 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ‘ਤੇ ਵੋਟਾਂ ਦੀ ਗਿਣਤੀ ਵੋਟਾਂ ਪੈਣ ਉਪਰੰਤ ਉਸੇ ਦਿਨ ਕੀਤੀ ਜਾਵੇਗੀ।


