ਗੁਰਦਾਸਪੁਰ, 1 ਮਾਰਚ (ਸਰਬਜੀਤ ਸਿੰਘ) – ਡਾ. ਨਿਧੀ ਕੁਮੁਦ ਬਾਮਬਾ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਣਗੇ ਅਤੇ ਨਾ ਹੀ ਅਵਾਰਾ ਛੱਡਣਗੇ।
ਮਨਾਹੀ ਦੇ ਇਹ ਹੁਕਮ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਕਿਹਾ ਕਿ ਉਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਲੋਕ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਦੇ ਉੱਤੇ ਅਤੇ ਜਨਤਕ ਥਾਵਾਂ ’ਤੇ ਚਰਾਉਂਦੇ ਹਨ, ਜਿਸ ਕਾਰਨ ਸੜਕਾਂ ’ਤੇ ਦੁਰਘਟਨਾਵਾਂ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਆਮ ਆਵਾਜਾਈ ਵਿੱਚ ਵਿਘਨ ਪੈਂਦਾ ਹੈ। ਇਸ ਤੋਂ ਇਲਾਵਾ ਜਦੋਂ ਵੀ ਪਸ਼ੂਆਂ ਨੂੰ ਸੜਕਾਂ ’ਤੇ ਖੁਲਾ ਛੱਡਿਆ ਜਾਂਦਾ ਹੈ ਤਾਂ ਇਹ ਪਸ਼ੂ ਅਕਸਰ ਬੇਕਾਬੂ ਹੋ ਜਾਂਦੇ ਹਨ ਅਤੇ ਰਾਹ ਜਾਂਦੇ ਵਿਅਕਤੀਆਂ ਦਾ ਨੁਕਸਾਨ ਕਰਦੇ ਹਨ। ਇਸ ਤੋਂ ਇਲਾਵਾਂ ਪਸ਼ੂ ਫਸਲਾਂ ਦਾ ਵੀ ਉਜਾੜਾ ਕਰਦੇ ਹਨ।
ਉਪਰੋਕਤ ਹਾਲਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਣਗੇ ਅਤੇ ਨਾ ਹੀ ਪਸ਼ੂਆਂ ਨੂੰ ਅਵਾਰਾ ਛੱਡਣਗੇ। ਵਧੀਕ ਜ਼ਿਲਾ ਮੈਜਿਸਟਰੇਟ ਨੇ ਇਹ ਹੁਕਮ ਇੱਕ ਤਰਫਾ ਪਾਸ ਕੀਤੇ ਹਨ। ਇਹ ਹੁਕਮ ਮਿਤੀ 28 ਫਰਵਰੀ 2023 ਤੋਂ ਮਿਤੀ 28 ਅਪ੍ਰੈਲ 2023 ਤੱਕ ਲਾਗੂ ਰਹਿਣਗੇ।