ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੈਪਿੰਗ ਵਿਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ 7 ਜੂਨ ਨੂੰ ਵਿਸ਼ੇਸ਼ ਕੈਪ ਲੱਗਣਗੇ- ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ

ਗੁਰਦਾਸਪੁਰ

ਗੁਰਦਾਸਪੁਰ 1 ਜੂਨ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਗੁਰਦਾਸਪੁਰ ਆਦਿਤਿਆ ਉੱਪਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਾਲ 2003 ਦੀ ਵੋਟਰ ਸੂਚੀ ਨਾਲ ਮੌਜੂਦਾ ਵੋਟਰਾਂ ਦੀ ਚੱਲ ਰਹੀ ਪ੍ਰੀ-ਸਪੈਸ਼ਲ ਇੰਟਸ਼ਿਵ ਰਿਵੀਜ਼ਨ (Pre-SIR) ਮੈਪਿੰਗ ਵਿੱਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ 7 ਜੂਨ, 2026 (ਐਤਵਾਰ) ਨੂੰ ਸਵੇਰੇ 10:00 ਵਜੇ ਤੋਂ ਸ਼ਾਮ 04:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਉਨਾ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰ, ਜ਼ਿਲ੍ਹਾ ਗੁਰਦਾਸਪੁਰ ਅਤੇ ਸਮੂਹ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ I ਅਤੇ II ਗੁਰਦਾਸਪੁਰ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਸਮੂਹ ਬੂਥ ਲੈਵਲ ਅਫ਼ਸਰ (BLOs) 7 ਜੂਨ, 2026 (ਐਤਵਾਰ) ਨੂੰ ਸਵੇਰੇ 10:00 ਵਜੇ ਤੋਂ ਸ਼ਾਮ 04:00 ਵਜੇ ਤੱਕ ਵਿਸ਼ੇਸ਼ ਕੈਂਪ ਦੌਰਾਨ ਆਪਣੇ-ਆਪਣੇ ਪੋਲਿੰਗ ਬੂਥਾਂ ਹਾਜ਼ਰ ਰਹਿਣ ਅਤੇ ਇਸ ਸਬੰਧ ਵਿੱਚ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਸਥਾਨਕ ਨੁਮਾਇੰਦਿਆਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੇ ਬੂਥ ਲੈਵਲ ਏਜੰਟਾਂ (BLAs) ਤੋਂ ਸਹਿਯੋਗ ਲਿਆ ਜਾਵੇ।

ਉਨਾ ਇਹ ਵੀ ਹਦਾਇਤ ਕੀਤੀ ਕਿ ਕੈਂਪ ਦੌਰਾਨ ਮੈਪ ਕੀਤੇ ਗਏ ਕੁੱਲ ਵੋਟਰਾਂ ਦੀ ਗਿਣਤੀ ਸਬੰਧੀ ਰਿਪੋਰਟ 7 ਜੂਨ ਨੂੰ ਸ਼ਾਮ 04:30 ਵਜੇ ਤੱਕ ਇਸ ਦਫ਼ਤਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ ਅਤੇ ਪੋਲਿੰਗ ਸਟੇਸ਼ਨਾਂ ਤੇ ਸੁਪਰਵਾਈਜਰਾਂ ਅਤੇ ਬੀ.ਐਲ.ਓਜ਼. ਦੀ ਚੈਕਿੰਗ ਨਿੱਜੀ ਤੌਰ ਤੇ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ I ਅਤੇ II ਰਾਹੀਂ ਕੀਤੀ ਜਾਵੇ|

ਉਨਾ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ 7 ਜੂਨ ਨੂੰ ਵਿਸ਼ੇਸ਼ ਕੈਂਪ ਲਈ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਨੂੰ ਖੁੱਲ੍ਹਾ ਰੱਖਣਾ ਯਕੀਨੀ ਬਣਾਇਆ ਜਾਵੇ।

Leave a Reply

Your email address will not be published. Required fields are marked *