ਜਲਾਲਾਬਾਦ ਦੇ ਪਿੰਡ ਬਾਰੇ ਕੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਪਾਵਨ ਸਰੂਪ ਦੇ ਅਗਨੀ ਭੇਂਟ ਹੋਣ ਵਾਲੀ ਮੰਦਭਾਗੀ ਘਟਨਾ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ- ਭਾਈ ਵਿਰਸਾ ਸਿੰਘ ਖਾਲਸਾ

ਮਾਲਵਾ

ਜਲਾਲਾਬਾਦ, ਗੁਰਦਾਸਪੁਰ,1 ਜੂਨ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ,ਪੀ ਏ ਭਾਈ ਸੁਖਦੇਵ ਸਿੰਘ ਜਗਰਾਓਂ ਤੇ ਸੀਨੀਅਰ ਆਗੂ ਭਾਈ ਇੰਦਰਜੀਤ ਸਿੰਘ ਕਾਉਂਕੇ ਨੇ ਇੱਕ ਸਾਂਝੇ ਲਿਖ਼ਤੀ ਬਿਆਨ ਰਾਹੀਂ ਜਲਾਲਾਬਾਦ ਦੇ ਪਿੰਡ ਬਾਰੇ ਕੇ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਅਗਨ ਭੇਂਟ ਹੋਣ ਵਾਲੀ ਮੰਦਭਾਗੀ ਤੇ ਦੁਖਦਾਈ ਘਟਨਾ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਸ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ, ਭਾਵੇਂ ਕਿ ਇਸ ਘਟਨਾ ਨੂੰ ਬਿਜਲੀ ਦੀ ਸਾਟ ਸਰਕਟ ਦੱਸਿਆ ਜਾ ਰਿਹਾ ਪਰ ਇਸ ਘਟਨਾ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਪਹੁੰਚ ਚੁੱਕੇ ਹਨ ਅਤੇ ਸਾਰੀ ਘਟਨਾ ਸਬੰਧੀ ਪੁਛਗਿੱਛ ਕੀਤੀ ਜਾ ਰਹੀ ਹੈ, ਲੋਕਾਂ ਦੇ ਦੱਸਣ ਅਨੁਸਾਰ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਹੇਮਕੁੰਟ ਸਾਹਿਬ ਦਰਸ਼ਨ ਲਈ ਗਏ ਹੋਏ ਸਨ ਅਤੇ ਗੁਰਦੁਆਰਾ ਸਾਹਿਬ ਨੂੰ ਤਾਲਾ ਲੱਗਿਆ ਹੋਇਆ ਸੀ ਅਤੇ ਸਾਟਸਰਕਟ ਨਾਲ ਇਹ ਅੱਗ ਦੀ ਘਟਨਾ ਵਾਪਰੀ, ਭਾਵੇਂ ਕਿ ਅੱਗ ਲੱਗਣ ਤੋਂ ਬਾਅਦ ਜਦੋਂ ਗੁਰਦੁਆਰਾ ਸਾਹਿਬ ਵਿਚੋ ਧੂਆਂ ਨਿਕਲਿਆ ਤਾਂ ਸੰਗਤਾਂ ਨੇ ਅੱਗ ਤੇ ਕਾਬੂ ਪਾਉਣ ਦਾ ਯਤਨ ਕੀਤਾ ਪਰ ਉਹਦੋਂ ਤੱਕ ਮਹਾਰਾਜ ਜੀ ਪਾਵਨ ਸਰੂਪ ਅਗਨ ਭੇਂਟ ਹੋ ਚੁੱਕਾਂ ਸੀ, ਇਸ ਦੁਰਘਟਨਾ ਕਰਕੇ ਲੋਕਾਂ ਵਿੱਚ ਕਾਫੀ ਰੋਸ ਅਤੇ ਦੁਖ ਪ੍ਰਗਟ ਕੀਤਾ ਜਾ ਰਿਹਾ ਹੈ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇਸ ਘਟਨਾ ਤੇ ਗਹਿਰਾ ਦੁਖ ਅਤੇ ਘਟਨਾ ਦੀ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਨ੍ਹਾਂ ਭਾਈ ਖਾਲਸਾ ਨੇ ਕਿਹਾ ਸੂਤਰਾਂ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮ ਉਥੇ ਪਹੁੰਚ ਗਏ ਹਨ ਅਤੇ ਇਸ ਸਬੰਧੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ , ਭਾਈ ਖਾਲਸਾ ਨੇ ਦੱਸਿਆ ਅੱਗ ਲੱਗਣ ਦਾ ਕਾਰਨ ਬਿਜਲੀ ਦੀ ਸਾਟਸਰਕਟ ਦੱਸਿਆ ਜਾ ਰਿਹਾ ਹੈ ਅਤੇ ਪ੍ਰਬੰਧਕ ਗੁਰਦੁਆਰਾ ਸਾਹਿਬ ਨੂੰ ਤਾਲਾ ਮਾਰਕੇ ਹੇਮਕੁੰਟ ਦੇ ਦਰਸ਼ਨਾਂ ਨੂੰ ਗਏ ਹੋਏ ਸਨ ਤੇ ਮਗਰੋਂ ਇਹ ਘਟਨਾ ਵਾਪਰੀ, ਸੰਗਤਾਂ ਦਾ ਕਹਿਣਾ ਹੈ ਕਿ ਅੱਗ ਦਾ ਧੂੰਆਂ ਜਦੋਂ ਗੁਰਦੁਆਰਾ ਸਾਹਿਬ ‘ਚ ਨਿਕਲਿਆ ਤਾਂ ਸੰਗਤਾਂ ਨੇ ਜਲਦੀ ਜਲਦੀ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਸਮੇਂ ਤੱਕ ਗੁਰੂ ਸਾਹਿਬ ਜੀ ਦਾ ਪਾਵਨ ਸਰੂਪ ਪੂਰੀ ਤਰ੍ਹਾਂ ਅਗਨ ਭੇਂਟ ਹੋ ਚੁੱਕਾ ਸੀ, ਇਸ ਘਟਨਾ ਸਬੰਧੀ ਸੰਗਤਾਂ ਵਿੱਚ ਸੋਗ ਦੀ ਲਹਿਰ ਫੈਲੀ ਹੋਈ ਹੈ ਅਤੇ ਮੌਕੇ ਤੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਇਸ ਘਟਨਾ ਦੀ ਬਰੀਕੀ ਨਾਲ ਜਾਂਚ ਕਰ ਰਹੇ ਹਨ, ਫੈਡਰੇਸ਼ਨ ਆਗੂਆਂ ਨੇ ਜਿਥੇ ਇਸ ਘਟਨਾ ਸਬੰਧੀ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਉਥੇ ਮੰਗ ਕੀਤੀ ਜਾ ਰਹੀ ਹੈ ਘਟਨਾ ਦੀ ਜਾਂਚ ਕੀਤੀ ਜਾਵੇ ।

Leave a Reply

Your email address will not be published. Required fields are marked *