ਅਧਿਆਪਕਾਂ ਦੀਆਂ ਜਾਇਜ ਮੰਗਾਂ ਮੰਨਣ ਦੀ ਅਪੀਲ
ਗੜਸ਼ੰਕਰ, ਗੁਰਦਾਸਪੁਰ, 1 ਜੂਨ (ਸਰਬਜੀਤ ਸਿੰਘ)– ਗੜ੍ਹਸ਼ੰਕਰ ਇਲਾਕੇ ਦੀਆਂ ਵੱਖ ਵੱਖ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਕੱਲ ਮੋਹਾਲੀ ਵਿਖੇ ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਦੀ ਅਗਵਾਈ ਵਿੱਚ ਆਪਣੀਆਂ ਜਾਇਜ ਮੰਗਾਂ ਲਈ ਇਕੱਤਰ ਹੋ ਕੇ ਮੁੱਖ ਮੰਤਰੀ ਦੇ ਘਰ ਚੰਡੀਗੜ੍ਹ ਵੱਲ ਮਾਰਚ ਕਰਦੇ ਅਧਿਆਪਕਾਂ ‘ਤੇ ਕੀਤੇ ਤਸ਼ਦਦ ਦੀ ਸਖਤ ਨਿਖੇਧੀ ਕੀਤੀ ਹੈ।
ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਵੱਖ ਵੱਖ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਹਰਮੇਸ਼ ਢੇਸੀ, ਕੁਲਵਿੰਦਰ ਸਿੰਘ ਚਾਹਲ, ਰਾਮਜੀਤ ਸਿੰਘ ਦੇਣਵਾਲ ਕਲਾਂ, ਸ਼ਮਸ਼ੇਰ ਸਿੰਘ ਚੱਕ ਸਿੰਘਾ ਪ੍ਰੋਫੈਸਰ ਕੁਲਵੰਤ ਸਿੰਘ ਗੋਲੇਵਾਲ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ਬਗੀਚਾ ਸਿੰਘ ਸਹੂੰਗੜਾ, ਪਰਮਜੀਤ ਸਿੰਘ ਚੌਹੜਾ ਅਤੇ ਡੈਮੋਕਰੇਟਿਕ ਪੈਨਸ਼ਨਰ ਫਰੰਟ ਪੰਜਾਬ ਦੇ ਆਗੂਆਂ ਬਲਵੀਰ ਖਾਨਪੁਰੀ ਅਤੇ ਹੰਸਰਾਜ ਗੜ੍ਹਸ਼ੰਕਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਧਿਆਪਕਾਂ ਦੀਆਂ ਅਤੇ ਹੋਰ ਵਰਗਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਤਾਨਾਸ਼ਾਹ ਰਵੱਈਆ ਅਪਣਾ ਕੇ ਸੰਘਰਸ਼ਾਂ ਨੂੰ ਕੁਚਲਣ ਦਾ ਰਾਹ ਅਪਣਾਇਆ ਹੋਇਆ ਹੈ ਜਿਸ ਨੂੰ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ ਉਹਨਾਂ ਮੰਗ ਕੀਤੀ ਕਿ ਮੁੱਖ ਮੰਤਰੀ ਪੰਜਾਬ ਸਰਕਾਰ ਗੱਲਬਾਤ ਦੇ ਮੇਜ ਤੇ ਆ ਕੇ ਜਥੇਬੰਦੀਆਂ ਨਾਲ ਬੈਠ ਕੇ ਮੀਟਿੰਗ ਕਰਕੇ ਮੁਲਾਜ਼ਮਾਂ ਦੀਆਂ ਅਹਿਮ ਮੰਗਾਂ ਦਾ ਨਿਪਟਾਰਾ ਕਰੇ ।
ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਆਪਣਾ ਰਵਈਆ ਨਾ ਬਦਲਿਆ ਤਾਂ ਜਥੇਬੰਦੀਆਂ ਅਧਿਆਪਕਾਂ ਦੇ ਸੰਘਰਸ਼ ਵਿੱਚ ਸ਼ਾਮਿਲ ਹੋਣਗੀਆਂ ।


