ਗੁਰਦਾਸਪੁਰ, 3 ਮਾਰਚ (ਸਰਬਜੀਤ ਸਿੰਘ)–ਐਸ.ਐਸ.ਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਆਈ.ਪੀ.ਐਸ ਨੇ ਜੋਸ਼ ਨਿਊਜ਼ ਨੂੰ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਗੌਰਵ ਯਾਦਵ ਦੇ ਸਖਤ ਨਿਰਦੇਸ਼ ਪ੍ਰਾਪਤ ਹੋਏ ਹਨ ਕਿ ਸਮਾਜ ਵਿਰੋਧੀ ਅਨ੍ਹਸਰਾਂ ਨੂੰ ਨੱਥ ਪਾਈ ਜਾਵੇ ਤਾਂ ਜੋ ਸੂਬੇ ਵਿੱਚ ਅਮਨ ਸ਼ਾਂਤੀ ਬਰਕਰਾਰ ਰਹੇ ਅਤੇ ਲੁੱਟ ਖਸੁੱਟ ਕਰਨ ਸ਼ਰਾਰਤੀ ਅਨ੍ਹਸਰਾਂ ਨੂੰ ਫੜ ਕੇ ਸਿਲਾਖਾ ਪਿੱਛੇ ਕੀਤਾ ਜਾਵੇ। ਜਿਸਦੇ ਤਹਿਤ ਇੱਕ ਵਿਸ਼ੇਸ਼ ਸਰਵੇ ਦੌਰਾਨ ਸਿਟੀ ਪੁਲਸ ਨੂੰ ਕਾਮਯਾਬੀ ਮਿਲੀ ਹੈ।

ਉਨਾਂ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਦੌਰਾਨ ਐੱਸ.ਡੀ.ਕਾਲਜ ਨੇੜੇ ਮੌਜੂਦ ਸੀ। ਇਸ ਦੌਰਾਨ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਤਿੱਬੜੀ ਚੌਕ ਤੋਂ ਐਸਡੀ ਕਾਲਜ ਵੱਲ ਚੋਰੀ ਦੇ ਵਾਹਨ ਲੈ ਕੇ ਆ ਰਹੇ ਹਨ। ਪੁਲੀਸ ਪਾਰਟੀ ਨੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਤਿੰਨ ਨੌਜਵਾਨ ਦੋ ਮੋਟਰਸਾਈਕਲਾਂ ’ਤੇ ਆਉਂਦੇ ਦੇਖੇ ਗਏ। ਮੁਲਜ਼ਮਾਂ ਨੇ ਪੁਲੀਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਦੀ ਕੋਸ਼ਿਸ਼ ਕੀਤੀ ਪਰ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ। ਮੁਲਜ਼ਮ ਮੋਟਰਸਾਈਕਲ ਦੇ ਕੋਈ ਦਸਤਾਵੇਜ਼ ਨਹੀਂ ਦਿਖਾ ਸਕੇ। ਪੁਲਿਸ ਵੱਲੋਂ ਸਖ਼ਤੀ ਨਾਲ ਪੁੱਛਗਿੱਛ ਕਰਨ ‘ਤੇ ਉਨ੍ਹਾਂ ਦੱਸਿਆ ਕਿ ਉਹ ਚੋਰੀ ਦਾ ਮੋਟਰਸਾਈਕਲ ਕਿਸੇ ਨੂੰ ਵੇਚਣ ਜਾ ਰਹੇ ਸਨ | ਪੁਲੀਸ ਨੇ ਕੇਸ ਦਰਜ ਕਰਕੇ ਮੁਲਜ਼ਮਾਂ ਸੌਰਵ ਕੁਮਾਰ ਵਾਸੀ ਗੋਪਾਲ ਨਗਰ, ਧਾਰੀਵਾਲ, ਅਜੈ ਕੁਮਾਰ ਉਰਫ਼ ਮੁੰਨਾ ਵਾਸੀ ਧਾਰੀਵਾਲ ਅਤੇ ਸੰਦੀਪ ਵਾਸੀ ਅਵਾਂਖਾ, ਥਾਣਾ ਦੀਨਾਨਗਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬਾਅਦ ਵਿੱਚ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਦੋ ਹੋਰ ਚੋਰੀ ਦੇ ਮੋਟਰਸਾਈਕਲ ਅਤੇ ਇੱਕ ਸਕੂਟਰ ਬਰਾਮਦ ਕੀਤਾ ਗਿਆ।


