ਗੁਰਦਾਸਪੁਰ , ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲ ਚੋਣਾਂ-2026

ਗੁਰਦਾਸਪੁਰ


ਅੱਜ ਗੁਰਦਾਸਪੁਰ 36 , ਦੀਨਾਨਗਰ 49 ਅਤੇ ਕਾਦੀਆਂ ਨਗਰ ਕੌਂਸਲ ਲਈ 21 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ

ਨਾਮਜ਼ਦਗੀਆਂ ਪੱਤਰਾਂ ਦੀ ਪੜਤਾਲ ਕੱਲ੍ਹ 4 ਜੂਨ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 5 ਜੂਨ ਦੁਪਹਿਰ 3 ਵਜੇ ਤੱਕ ਹੈ

ਗੁਰਦਾਸਪੁਰ, 3 ਜੂਨ  (ਸਰਬਜੀਤ ਸਿੰਘ)– ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ ਹੋਣਗੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਚੋਣਕਾਰ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਐਲਾਨੇ ਗਏ ਚੋਣ ਪ੍ਰੋਗਰਾਮ ਅਨੁਸਾਰ ਅੱਜ ਨਾਮਜਦਗੀ ਪੱਤਰ ਦਾਖਲ ਕਰਨ ਦੇ ਆਖਰੀ ਦਿਨ ਗੁਰਦਾਸਪੁਰ ਵਿਖੇ 36 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਗੁਰਦਾਸਪੁਰ ਨਗਰ ਕੌਂਸਲ ਲਈ ਕੁਲ 170 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਗੁਰਦਾਸਪੁਰ ਨਗਰ ਕੌਂਸਲ ਦੇ ਕੁੱਲ ਵਾਰਡ 29 ਹਨ।

ਇਸੇ ਤਰ੍ਹਾਂ ਦੀਨਾਨਗਰ ਵਿਖੇ ਅੱਜ 49 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਦੀਨਾਨਗਰ ਨਗਰ ਕੌਂਸਲ ਲਈ ਕੁਲ 95 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਦੀਨਾਨਗਰ ਦੇ ਕੁਲ ਵਾਰਡ 15 ਹਨ।
ਕਾਦੀਆਂ ਵਿਖੇ ਅੱਜ 21 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਕਾਦੀਆਂ ਨਗਰ ਕੌਂਸਲ ਲਈ ਕੁਲ 93 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਕਾਦੀਆਂ ਦੇ ਕੁਲ ਵਾਰਡ 15 ਹਨ। ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀਆਂ ਪੱਤਰਾਂ ਦੀ ਪੜਤਾਲ ਕੱਲ੍ਹ 4 ਜੂਨ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 5 ਜੂਨ ਦੁਪਹਿਰ 3 ਵਜੇ ਤੱਕ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ 13 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ‘ਤੇ ਵੋਟਾਂ ਦੀ ਗਿਣਤੀ ਵੋਟਾਂ ਪੈਣ ਉਪਰੰਤ ਉਸੇ ਦਿਨ ਕੀਤੀ ਜਾਵੇਗੀ।

Leave a Reply

Your email address will not be published. Required fields are marked *