ਗੁਰਦਾਸਪੁਰ, 4 ਮਾਰਚ (ਸਰਬਜੀਤ ਸਿੰਘ) – ਡਾ. ਨਿਧੀ ਕੁਮੁਦ ਬਾਮਬਾ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੲੋੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸਦੀ ਵਰਤੋਂ ਕਰਨ `ਤੇ ਮੁਕੰਮਲ ਤੌਰ `ਤੇ ਪਾਬੰਦੀ ਲਗਾ ਦਿੱਤੀ ਹੈ।
ਵਧੀਕ ਜ਼ਿਲ੍ਹਾ ਮੈਹਿਸਟਰੇਟ ਗੁਰਦਾਸਪੁਰ ਡਾ. ਨਿਧੀ ਕੁਮੁਦ ਨੇ ਇਹ ਪਾਬੰਦੀ ਲਗਾਉਣ ਮੌਕੇ ਕਿਹਾ ਕਿ ਸੰਥੈਟਿਕ/ਪਲਾਸਿਟਕ ਦੀ ਡੋਰ ਬਹੁਤ ਮਜ਼ਬੂਤ, ਨਾ ਗਲਣਯੋਗ ਅਤੇ ਨਾ ਹੀ ਟੁੱਟਣਯੋਗ ਹੈ। ਇਸ ਡੋਰ ਨਾਲ ਸਾਈਕਲ, ਸਕੂਟਰ ਅਤੇ ਮੋਟਰ ਸਾਈਕਲ, ਸਕੂਟਰ ਅਤੇ ਮੋਟਰ ਸਾਈਕਲ ਚਾਲਕਾਂ ਦੇ ਗਲੇ ਅਤੇ ਕੰਨ ਕੱਟੇ ਜਾਂਦੇ ਹਨ, ਉੱਡਦੇ ਪੰਛੀ ਫਸ ਜਾਣ `ਤੇ ਉਨ੍ਹਾਂ ਦੇ ਮਰਨ ਬਾਰੇ ਵੀ ਕਾਫੀ ਘਟਨਾਵਾਂ ਵਾਪਰਦੀਆਂ ਹਨ। ਇਸ ਤਰਾਂ ਇਹ ਸੰਥੈਟਿਕ/ਪਲਾਸਿਟਕ ਡੋਰ ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ, ਰਾਹਗੀਰਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ, ਇਸ ਲਈ ਇਸ ਡੋਰ `ਤੇ ਪਾਬੰਦੀ ਲਗਾਉਣੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਪਾਬੰਦੀ ਦਾ ਇਹ ਹੁਕਮ ਜ਼ਿਲ੍ਹਾ ਗੁਰਦਾਸਪੁਰ ਵਿੱਚ 23 ਫਰਵਰੀ 2023 ਤੋਂ ਮਿਤੀ 23 ਅਪ੍ਰੈਲ 2023 ਤੱਕ ਲਾਗੂ ਰਹੇਗਾ।


