ਗੁਰਦਾਸਪੁਰ 04 ਜੂਨ (ਸਰਬਜੀਤ ਸਿੰਘ)– ਵਾਤਾਵਰਨ ਦਿਵਸ ਮੌਕੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਈਕੋ ਕਲੱਬਾਂ ਵਿੱਚ ਵਾਤਾਵਰਨ ਦਿਵਸ ਮਨਾਇਆ ਜਾਵੇਗਾ। ਉਪਰੋਕਤ ਜਾਣਕਾਰੀ ਦਿੰਦੇ ਹੋਏ ਵਾਤਾਵਰਣ ਐਜੂਕੇਸ਼ਨ ਪ੍ਰੋਗਰਾਮ ਦੇ ਕੋਆਰਡੀਨੇਟਰ ਪ੍ਰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ 5 ਜੂਨ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਸਕੂਲਾਂ ਦੇ ਈਕੋ ਕਲੱਬਾਂ ਵਿੱਚ ਵਾਤਾਵਰਣ ਦਿਵਸ ਮਨਾਉਂਦੇ ਹੋਏ ਵਿਦਿਆਰਥੀਆਂ ਨੂੰ ਬੂਟੇ ਲਗਾਉਣ ਲਈ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਜਾਣਕਾਰੀ ਦਿੱਤੀ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਈਕੋ ਕਲੱਬ ਬਣਾਏ ਹਨ , ਜਿਸ ਵਿੱਚ ਵੱਖ-ਵੱਖ-ਵੱਖ ਪ੍ਰਕਾਰ ਦੇ ਬੂਟੇ ਲਗਾਏ ਗਏ ਹਨ। ਇਸ ਦੌਰਾਨ ਡੀ.ਈ.ਓ. ਸ਼੍ਰੀਮਤੀ ਪਰਮਜੀਤ ਨੇ ਕਿਹਾ ਕਿ ਵਿਸ਼ਵ ਵਾਤਾਵਰਨ ਦਿਵਸ ਉੱਪਰ ਨਿਊਟੇਸ਼ਨ ਗਾਰਡਨ ਵਿੱਚ ਅਤੇ ਆਪਣੇ ਆਲੇ ਦੁਆਲੇ ਛਾਂ ਵਾਲੇ, ਫ਼ਲਾਂ ਵਾਲੇ ਬੂਟੇ ਅਤੇ ਪੁਰਾਤਨ ਮੈਡੀਸਨ ਪਲਾਂਟ ਲਗਾਉਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਹਨਾਂ ਉਨ੍ਹਾਂ ਅਪੀਲ ਕੀਤੀ ਕਿ ਏਕ ਪੇੜ ਮਾਂ ਕੇ ਨਾਮ ਦੇ ਤਹਿਤ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਤਾਂ ਜੋ ਤਾਪਮਾਨ ਵਿੱਚ ਸੰਤੁਲਨ ਬਣਾਇਆ ਜਾ ਸਕੇ ਅਤੇ ਭਵਿੱਖ ਦੀਆਂ ਪੀੜ੍ਹੀਆਂ ਨੂੰ ਸਾਫ਼ ਸੁਥਰਾ ਵਾਤਾਵਰਣ ਦਿੱਤਾ ਜਾ ਸਕੇ। ਇਸ ਮੌਕੇ ਸੁਪਰਡੈਂਟ ਪ੍ਰਬੋਧ ਕੁਮਾਰ ਵੀ ਹਾਜ਼ਰ ਸਨ।


