ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲ ਚੋਣਾਂ-2026

ਗੁਰਦਾਸਪੁਰ

ਨਾਮਜ਼ਦਗੀ ਪੱਤਰਾਂ ਦੀ ਪੜਤਾਲ ਪਿੱਛੋਂ 258 ਵਿਚੋਂ 5 ਨਾਮਜ਼ਦਗੀ ਪੱਤਰ ਰੱਦ ਹੋਏ

ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 5 ਜੂਨ

ਗੁਰਦਾਸਪੁਰ, 4 ਜੂਨ (ਸਰਬਜੀਤ ਸਿੰਘ)– ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨੇ ਚੋਣ ਪ੍ਰੋਗਰਾਮ ਅਨੁਸਾਰ ਨਗਰ ਕੌਂਸਲ ਗੁਰਦਾਸਪੁਰ, ਦੀਨਾਨਗਰ ਅਤੇ ਕਾਦੀਆਂ ਦੀ ਚੋਣਾਂ 13 ਜੂਨ ਨੂੰ ਹੋਣਗੀਆਂ।

ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)- ਕਮ- ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲਾਂ ਵਿੱਚ ਕੁਲ 258 ਨਾਮਜਦਗੀ ਪੱਤਰ ਪ੍ਰਾਪਤ ਹੋਏ ਸਨ, ਪੜਤਾਲ ਕਰਨ ਉਪਰੰਤ 5 ਨਾਮਜ਼ਦਗੀ ਪੱਤਰ ਰੱਦ ਹੋਏ ਹਨ।

ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਗੁਰਦਾਸਪੁਰ ਤੋਂ 170 ਵਿੱਚੋਂ 2 , ਦੀਨਾਨਗਰ ਤੋਂ 95 ਵਿਚੋਂ 2 ਅਤੇ ਕਾਦੀਆਂ ਤੋਂ 93 ਨਾਮਜ਼ਦਗੀ ਪੱਤਰਾਂ ਵਿੱਚੋਂ 01 ਨਾਮਜ਼ਦਗੀ ਪੱਤਰ ਪੜਤਾਲ ਦੌਰਾਨ ਰੱਦ ਹੋਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 5 ਜੂਨ ਦਿਨ ਸ਼ੁੱਕਰਵਾਰ ਨੂੰ ਦੁਪਹਿਰ 3 ਵਜੇ ਤੱਕ ਹੈ।

ਦੱਸਣਯੋਗ ਹੈ ਕਿ ਨਗਰ ਕੌਂਸਲ ਗੁਰਦਾਸਪੁਰ ਦੇ 29 ਵਾਰਡ, ਦੀਨਾਨਗਰ ਨਗਰ ਕੌਂਸਲ ਦੇ 15 ਵਾਰਡ ਅਤੇ ਕਾਦੀ ਨਗਰ ਕੌਂਸਲ ਦੇ 15 ਵਾਰਡ ਹਨ।

Leave a Reply

Your email address will not be published. Required fields are marked *