ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਾਪਤ  ਨੋਟੀਫਿਕੇਸ਼ਨਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਵਿਧਾਨ ਸਭਾ ਚੋਣ ਹਲਕਿਆਂ ਲਈ ਨਵੇਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ  ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੀਆਂ ਨਿਯੁਕਤੀਆਂ ਨੂੰ ਪ੍ਰਵਾਨਗੀ ਦਿੱਤੀ

ਗੁਰਦਾਸਪੁਰ

ਗੁਰਦਾਸਪੁਰ, 4 ਜੂਨ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਾਪਤ  ਨੋਟੀਫਿਕੇਸ਼ਨਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਵਿਧਾਨ ਸਭਾ ਚੋਣ ਹਲਕਿਆਂ ਲਈ ਨਵੇਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (EROs) ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (AEROs) ਦੀਆਂ ਨਿਯੁਕਤੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਆਦਿਤਿਆ ਉੱਪਲ ਨੇ ਦੱਸਿਆ ਕਿ ਕਮਿਸ਼ਨਰ ਨਗਰ ਨਿਗਮ ਬਟਾਲਾ ਨੂੰ ਵਿਧਾਨ ਸਭਾ ਚੋਣ ਹਲਕਾ 7-ਬਟਾਲਾ ਲਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ/ਰਿਟਰਨਿੰਗ ਅਫ਼ਸਰ ਅਤੇ  ਉਪ ਮੰਡਲ ਮੈਜਿਸਟ੍ਰੇਟ ਬਟਾਲਾ ਨੂੰ ਹਲਕਾ 8-ਸ੍ਰੀ ਹਰਗੋਬਿੰਦਪੁਰ (ਅ.ਜ਼.) ਲਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ/ਰਿਟਰਨਿੰਗ ਅਫ਼ਸਰ ਲਗਾਇਆ ਗਿਆ ਹੈ।

ਇਸੇ ਤਰ੍ਹਾਂ ਨਾਇਬ ਤਹਿਸੀਲਦਾਰ ਕਲਾਨੌਰ ਨੂੰ ਹਲਕਾ 10- ਡੇਰਾ ਬਾਬਾ ਨਾਨਕ ਲਈ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-1/ਸਹਾਇਕ ਰਿਟਰਨਿੰਗ ਅਫ਼ਸਰ-I ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਸਮੂਹ ਨਿਯੁਕਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਤੁਰੰਤ ਆਪਣੇ ਵੇਰਵੇ ECINET / ERONET ਪੋਰਟਲ ‘ਤੇ ਅਪਡੇਟ ਕਰਨ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (Special Intensive Revision – SIR) ਸਮੇਤ ਚੋਣਾਂ ਨਾਲ ਸਬੰਧਤ ਸਾਰੇ ਕਾਰਜਾਂ ਨੂੰ ਸਮੇਂ ਸਿਰ ਨਿਪਟਾਉਣਾ ਯਕੀਨੀ ਬਣਾਉਣ।

Leave a Reply

Your email address will not be published. Required fields are marked *