ਡਿਪਟੀ ਡੀ.ਈ.ਓ. ਬਲਬੀਰ ਸਿੰਘ ਵੱਲੋਂ ਨਵੇਂ ਦਾਖ਼ਲੇ ਨੂੰ ਲੈ ਕੇ ਸਕੂਲ ਮੁਖੀਆਂ ਅਤੇ ਪੜ੍ਹੋ ਪੰਜਾਬ ਟੀਮ ਨਾਲ ਅਹਿਮ ਮੀਟਿੰਗ

ਗੁਰਦਾਸਪੁਰ

*ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ ਡਿਪਟੀ ਡੀ.ਈ.ਓ. ਬਲਬੀਰ ਸਿੰਘ *

ਗੁਰਦਾਸਪੁਰ, 7 ਫਰਵਰੀ (ਸਰਬਜੀਤ ਸਿੰਘ)– ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਸੈਕੰ : ਸ. ਅਮਰਜੀਤ ਸਿੰਘ ਭਾਟੀਆ ਦੇ ਸਹਿਯੋਗ ਨਾਲ ਬਲਾਕ ਧਾਰੀਵਾਲ 1 ਅਤੇ ਧਾਰੀਵਾਲ 2 ਦੇ ਬਲਾਕ ਨੋਡਲ ਅਫ਼ਸਰਾਂ , ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ , ਸਕੂਲ ਮੁੱਖੀਆਂ , ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਅਤੇ ਸੈਂਟਰ ਮੁੱਖ ਅਧਿਆਪਕਾਂ ਦੀ ਅਹਿਮ ਮੀਟਿੰਗ ਬਲਾਕ ਸਿੱਖਿਆ ਦਫ਼ਤਰ ਧਾਰੀਵਾਲ 1 ਵਿਖੇ ਕਰਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਉਤਸ਼ਾਹਿਤ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਡੀ.ਈ.ਓ. ਬਲਬੀਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਵਿਸ਼ੇਸ਼ ਯੋਜਨਾਬੰਦੀ ਤਹਿਤ ਕੰਮ ਕੀਤਾ ਜਾਵੇ ਅਤੇ ਬੱਚਿਆਂ ਦੇ ਮਾਤਾ ਪਿਤਾ ਤੱਕ ਸਾਕਰਤਾਮਕ ਪਹੁੰਚ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਸੁਧਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਰਕਾਰ ਵੱਲੋਂ ਬੱਚਿਆਂ ਨੂੰ ਮੁਹੱਈਆ ਵੱਖ-ਵੱਖ ਸਹੂਲਤਾਂ ਦਾ ਸਮਾਜਿਕ ਭਾਈਚਾਰੇ ਵਿੱਚ ਪ੍ਰਚਾਰ ਕੀਤਾ ਜਾਵੇ ਅਤੇ ਇਸ ਸਬੰਧੀ ਸਕੂਲ ਮੈਨਜਮੈਂਟ ਕਮੇਟੀ ਅਤੇ ਮਿਡ-ਡੇ-ਮੀਲ ਵਰਕਰਾਂ ਦਾ ਇਸ ਦਾਖ਼ਲਾ ਮੁਹਿੰਮ ਵਿੱਚ ਸਹਿਯੋਗ ਲਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਬਿਹਤਰੀਨ ਸਕੂਲ ਹਨ। ਉਨ੍ਹਾਂ ਸਮੂਹ ਮਾਤਾ-ਪਿਤਾ ਨੂੰ ਅਪੀਲ ਕੀਤੀ ਕਿ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਮੁਹੱਈਆ ਸਹੂਲਤਾਂ ਦਾ ਫ਼ਾਇਦਾ ਉਠਾਉਣ ਲਈ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਕਰਵਾਓ। ਇਸ ਮੌਕੇ ਬੀ.ਐਨ.ਓ. ਗੁਰਨਾਮ ਸਿੰਘ , ਬੀ.ਐਨ.ਓ. ਸੁਖਵੰਤ ਸਿੰਘ, ਬੀ.ਪੀ.ਈ.ਓ. ਨੀਰਜ ਕੁਮਾਰ , ਬੀ.ਪੀ.ਈ. ਓ. ਭਾਰਤ ਰਤਨ ਸਮੇਤ ਪੜ੍ਹੋ ਪੰਜਾਬ ਟੀਮ ਮੈਂਬਰ ਤੇ ਸੈਂਟਰ ਮੁੱਖ ਅਧਿਆਪਕ ਹਾਜ਼ਰ ਸਨ। *

Leave a Reply

Your email address will not be published. Required fields are marked *