ਸਿੱਖਿਆ ਅਧਿਕਾਰੀਆਂ ਵੱਲੋਂ ਨਵੇਂ ਦਾਖ਼ਲੇ ਨੂੰ ਲੈ ਕੇ ਸਕੂਲ ਮੁਖੀਆਂ ਅਤੇ ਪੜ੍ਹੋ ਪੰਜਾਬ ਟੀਮ ਨਾਲ ਅਹਿਮ ਮੀਟਿੰਗ

ਗੁਰਦਾਸਪੁਰ

ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਵਿਸ਼ੇਸ਼ ਯੋਜਨਾਬੰਦੀ ਤਹਿਤ ਕੰਮ ਕੀਤਾ ਜਾਵੇ: ਡੀ.ਈ.ਓ. ਭਾਟੀਆ

ਗੁਰਦਾਸਪੁਰ 7 ਮਾਰਚ (ਸਰਬਜੀਤ ਸਿੰਘ)— ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਵੱਖ-ਵੱਖ ਬਲਾਕਾਂ ਵਿੱਚ ਬਲਾਕ ਨੋਡਲ ਅਫ਼ਸਰਾਂ , ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ , ਸਕੂਲ ਮੁੱਖੀਆਂ , ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਅਤੇ ਸੈਂਟਰ ਮੁੱਖ ਅਧਿਆਪਕਾਂ ਦੀ ਅਹਿਮ ਮੀਟਿੰਗ ਕਰਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਉਤਸ਼ਾਹਿਤ ਕੀਤਾ ਗਿਆ।

ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ਐਲੀ: ਅਮਰਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਰਕਾਰੀ ਸੀਨੀ: ਸੈਕੰ: ਸਕੂਲ ਹਰਚੋਵਾਲ ਵਿਖੇ ਬਲਾਕ ਸ੍ਰੀ ਹਰਿਗੋਬਿੰਦਪੁਰ , ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ ਵੱਲੋਂ ਸਰਕਾਰੀ ਕੰਨਿਆ ਸੀਨੀ ਸੈਕੰ ਸਕੂਲ ਧਰਮਪੁਰਾ ਬਟਾਲਾ ਵਿਖੇ ਬਲਾਕ ਬਟਾਲਾ 1,ਬਟਾਲਾ 2 ਅਤੇ ਡਿਪਟੀ ਡੀ.ਈ.ਓ. ਬਲਬੀਰ ਸਿੰਘ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਵਿਖੇ ਬਲਾਕ ਧਾਰੀਵਾਲ 1 ਅਤੇ ਧਾਰੀਵਾਲ 2 ਦੇ , ਨੋਡਲ ਅਫ਼ਸਰਾਂ , ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ , ਸਮੂਹ ਅੱਪਰ ਪ੍ਰਾਇਮਰੀ ਸਕੂਲ ਮੁੱਖੀਆ , ਪੜੋ ਪੰਜਾਬ ਪੜਾਓ ਪੰਜਾਬ ਟੀਮ ( ਪ੍ਰਾਇਮਰੀ/ਸੈਕੰਡਰੀ ) ਅਤੇ ਸੈਂਟਰ ਅਧਿਆਪਕਾਂ ਨਾਲ ਅਹਿਮ ਮੀਟਿੰਗ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਵਿਸ਼ੇਸ਼ ਯੋਜਨਾਬੰਦੀ ਤਹਿਤ ਕੰਮ ਕੀਤਾ ਜਾਵੇ ਅਤੇ ਬੱਚਿਆਂ ਦੇ ਮਾਤਾ ਪਿਤਾ ਤੱਕ ਸਾਕਰਤਾਮਕ ਪਹੁੰਚ ਯਕੀਨੀ ਬਣਾਈ ਜਾਵੇ। ਇਸ ਮੌਕੇ ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਸੁਧਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਰਕਾਰ ਵੱਲੋਂ ਬੱਚਿਆਂ ਨੂੰ ਮੁਹੱਈਆ ਵੱਖ-ਵੱਖ ਸਹੂਲਤਾਂ ਦਾ ਸਮਾਜਿਕ ਭਾਈਚਾਰੇ ਵਿੱਚ ਪ੍ਰਚਾਰ ਕੀਤਾ ਜਾਵੇ ਅਤੇ ਇਸ ਸਬੰਧੀ ਸਕੂਲ ਮੈਨਜਮੈਂਟ ਕਮੇਟੀ ਅਤੇ ਮਿਡ-ਡੇ-ਮੀਲ ਵਰਕਰਾਂ ਦਾ ਇਸ ਦਾਖ਼ਲਾ ਮੁਹਿੰਮ ਵਿੱਚ ਸਹਿਯੋਗ ਲਿਆ ਜਾਵੇ। ਇਸ ਦੌਰਾਨ ਡਿਪਟੀ ਡੀ.ਈ.ਓ. ਬਲਬੀਰ ਵੱਲੋਂ ਹਾਜ਼ਰ ਮੈਂਬਰਾਂ ਨੂੰ ਸਰਕਾਰੀ ਸਕੂਲਾਂ ਵਿੱਚ ਵਿਸ਼ੇਸ਼ ਦਾਖ਼ਲਾ ਮੁਹਿੰਮ ਸ਼ੁਰੂ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਬਿਹਤਰੀਨ ਸਕੂਲ ਹਨ। ਉਨ੍ਹਾਂ ਸਮੂਹ ਮਾਤਾ-ਪਿਤਾ ਨੂੰ ਅਪੀਲ ਕੀਤੀ ਕਿ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਮੁਹੱਈਆ ਸਹੂਲਤਾਂ ਦਾ ਫ਼ਾਇਦਾ ਉਠਾਉਣ ਲਈ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਕਰਵਾਓ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸਰਕਾਰੀ ਸਕੂਲਾਂ ਵਿੱਚ ਵਿੱਚ ਐਲ.ਕੇ.ਜੀ. ਤੋਂ ਬਾਰ੍ਹਵੀਂ ਸ਼੍ਰੇਣੀ ਤੱਕ ਪ੍ਰੋਜੈਕਟਰ ਅਤੇ ਸਮਾਰਟ ਐਲ.ਈ.ਡੀ. ਦੀ ਸਹਾਇਤਾ ਨਾਲ ਪੜਾਈ ਕਰਵਾਈ ਜਾਂਦੀ ਹੈ। ਇਸ ਮੌਕੇ ਬੀ.ਐਨ.ਓ. ਰਾਮ ਲਾਲ , ਬੀ.ਐਨ.ਓ. ਪਰਮਜੀਤ ਕੌਰ, ਬੀ.ਐਨ.ਓ. ਜਸਵਿੰਦਰ ਸਿੰਘ ਭੁੱਲਰ, ਬੀ.ਐਨ.ਓ. ਗੁਰਨਾਮ ਸਿੰਘ , ਬੀ.ਐਨ.ਓ. ਸੁਖਵੰਤ ਸਿੰਘ, ਪ੍ਰਿੰਸੀਪਲ ਲਖਵਿੰਦਰ ਸਿੰਘ, ਬੀ.ਪੀ.ਈ. ਓ. ਜਸਵਿੰਦਰ ਸਿੰਘ , ਬੀ.ਪੀ.ਈ. ਓ. ਤਰਸੇਮ ਸਿੰਘ , ਬੀ.ਪੀ.ਈ.ਓ. ਮੈਡਮ ਕੁਲਬੀਰ ਕੌਰ, ਬੀ.ਪੀ.ਈ. ਓ. ਨੀਰਜ ਕੁਮਾਰ , ਬੀ.ਪੀ.ਈ.ਓ. ਭਾਰਤ ਰਤਨ , ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਪੜ੍ਹੋ ਪੰਜਾਬ ਜਿਲ੍ਹਾ ਕੋਆਰਡੀਨੇਟਰ ਲਖਵਿੰਦਰ ਸਿੰਘ ਸ਼ੇਖੋ, ਡੀ.ਐਮ. ਨਰਿੰਦਰ ਸਿੰਘ ਸਮੇਤ ਸੈਂਟਰ ਮੁੱਖ ਅਧਿਆਪਕ , ਪੜੋ ਪੰਜਾਬ ਟੀਮ ਮੈਂਬਰ ਅਤੇ ਅੱਪਰ ਪ੍ਰਾਇਮਰੀ ਸਕੂਲ ਮੁੱਖੀ ਹਾਜ਼ਰ ਸਨ। *

Leave a Reply

Your email address will not be published. Required fields are marked *