ਬੇਰੁਜ਼ਗਾਰ ਨੌਜਵਾਨਾਂ ‘ਤੇ ਪੁਲਸ ਤਸ਼ੱਦਦ ਦੀ ਜ਼ੋਰਦਾਰ ਨਿਖੇਧੀ- ਕਾਮਰੇਡ ਲਾਭ ਸਿੰਘ ਅਕਲੀਆ

ਮਾਲਵਾ

ਬਰਨਾਲਾ, ਗੁਰਦਾਸਪੁਰ, 6 ਜੂਨ (ਸਰਬਜੀਤ ਸਿੰਘ)–  ਕੱਲ੍ਹ ਪਟਿਆਲਾ ਵਿਖੇ 2600 ਅਪ੍ਰੈਂਟਸ਼ਿਪ ਪੂਰੀ ਕਰਨ ਵਾਲੇ ਬੇਰੁਜ਼ਗਾਰ ਨੌਜਵਾਨਾਂ ਵੱਲੋਂ  ਪੱਕੀ ਭਰਤੀ ਕਰਨ ਲਈ  ਅਮਨਪੂਰਵਕ ਧਰਨਾ ਦਿੱਤਾ ਜਾ ਰਿਹਾ ਸੀ। ਪੰਜਾਬ ਸਰਕਾਰ ਦੀ ਸ਼ਹਿ ਤੇ ਪੁਲਸ ਵੱਲੋਂ ਧਰਨਕਾਰੀਆਂ ਉੱਤੇ ਬੇਤਹਾਸ਼ਾ ਲਾਠੀਚਾਰਜ ਕੀਤਾ ਗਿਆ ਅਤੇ ਅਨੇਕਾਂ ਨੌਜਵਾਨਾਂ ਦੀਆਂ ਬਾਹਾਂ ਅਤੇ ਉਂਗਲਾਂ ਤੋੜ ਦਿੱਤੀਆਂ ਗਈਆਂ। ਸੀਪੀਆਈ (ਐੱਮ ਐੱਲ) ਰੈੱਡ ਸਟਾਰ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਅਤੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਸੂਬਾਈ ਆਗੂ ਕਾਮਰੇਡ ਨਛੱਤਰ ਸਿੰਘ ਰਾਮਨਗਰ ਨੇ ਪੁਲਿਸ ਦੀ ਧੱਕੇਸ਼ਾਹੀ ਦਾ ਜ਼ੋਰਦਾਰ ਵਿਰੋਧ ਕਰਦਿਆਂ ਪੰਜਾਬ ਪੁਲਸ ਦੇ ਰਵੱਈਏ ਦੀ ਨਿੰਦਿਆ ਕੀਤੀ ਗਈ ਹੈ। ਆਗੂਆਂ ਨੇ ਕਿਹਾ ਕਿ ਜਿਸ ਢੰਗ ਨਾਲ ਬੇਰੁਜ਼ਗਾਰ ਨੌਜਵਾਨਾਂ ਨੂੰ ਕੁਟਿਆ ਗਿਆ, ਪੁਲਸ ਦਾ ਇਹ ਕਹਿਰ ਪਹਿਲੀ ਵਾਰ ਦੇਖਣ ਨੂੰ ਮਿਲਿਆ। ਜਿਸਦੀ ਸਾਰੀਆਂ ਇਨਸਾਫ਼ ਪਸੰਦ ਅਤੇ ਜਮਹੂਰੀ ਜਥੇਬੰਦੀਆਂ ਵਲੋਂ ਚਾਰੇ ਪਾਸੇ ਤੋਂ  ਨਿਖੇਧੀ ਕੀਤੀ ਜਾ ਰਹੀ ਹੈ।  ਭਗਵੰਤ ਮਾਨ ਦੀ ਸਰਕਾਰ ਜਿਹੜੀ ਚੋਣਾ ਸਮੇਂ ਬਦਲਾਅ ਦਾ ਨਾਹਰਾ ਲਾਕੇ ਅਤੇ ਸੌ- ਸੌ ਝੂਠ ਬੋਲਕੇ ਸੱਤਾ ਵਿੱਚ ਆਈ ਸੀ,  ਹਰ ਵਰਗ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ। ਪੰਜਾਬ ਸਰਕਾਰ ਪੂਰੀ ਤਰ੍ਹਾਂ ਬੁਖਲਾਹਟ ਵਿੱਚ ਆ ਗਈ ਹੈ। ਮਜ਼ਦੂਰ- ਕਿਸਾਨ, ਬੇਰੁਜ਼ਗਾਰ ਨੌਜਵਾਨ ਅਤੇ ਮੁਲਾਜਮ ਆਪਣੇ ਹੱਕਾਂ ਲਈ ਸੰਘਰਸ਼ ਕਰਦੇ ਹਨ, ਪੁਲਿਸ ਲਾਠੀਚਾਰਜ਼, ਅੱਥਰੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਬੁਛਾੜਾਂ ਨਾਲ ਪੇਸ਼ ਆ ਰਹੀ ਹੈ। ਆਗੂਆਂ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਪੰਜਾਬ ਦੀ ਜਨਤਾ ਇੱਕੀ ਦਾ ਇਕੱਤੀ ਨਾਲ ਦੇਵੇਗੀ। ਆਗੂਆਂ ਨੇ ਮੰਗ ਕੀਤੀ ਕਿ ਡੀ ਐਸ ਪੀ ਸਿੰਗਲਾ ਸਮੇਤ ਸਾਰੇ ਦੋਸ਼ੀ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਤੁਰੰਤ ਮੁਅੱਤਲ ਕਰਕੇ ਪਰਚਾ ਦਰਜ਼ ਕੀਤਾ ਜਾਵੇ, ਗਿਰਫ਼ਤਾਰ ਨੌਜਵਾਨਾ ਨੂੰ ਰਿਹਾ ਕੀਤਾ ਜਾਵੇ, ਜ਼ਖ਼ਮੀ ਨੌਜਵਾਨਾਂ ਦਾ ਸਰਕਾਰ ਵੱਲੋਂ ਇਲਾਜ ਕਰਵਾਇਆ ਜਾਵੇ, ਬੇਰੁਜ਼ਗਾਰ ਨੌਜਵਾਨਾਂ ਦੀ ਪੱਕੀ ਭਰਤੀ ਦਾ  ਇਸ਼ਤਿਹਾਰ ਜਾਰੀ ਕੀਤਾ ਜਾਵੇ।

Leave a Reply

Your email address will not be published. Required fields are marked *