ਸਮਾਂ ਰਹਿੰਦੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ
ਗੁਰਦਾਸਪੁਰ, 8 ਮਾਰਚ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਮੰਡੀਕਰਨ ਬੋਰਡ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਕਣਕ ਦਾ ਖਰੀਦ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ-ਪਹਿਲਾਂ ਮੰਡੀਆਂ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲੈਣ ਤਾਂ ਜੋ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕੋਈ ਮੁਸ਼ਕਲ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਸਥਾਨਕ ਪੰਚਾਇਤ ਭਵਨ ਵਿਖੇ ਕਣਕ ਦੀ ਖਰੀਦ ਦੀਆਂ ਤਿਆਰੀਆਂ ਕਰਨ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਵਿੱਚ 592057 ਮੀਟ੍ਰਿਕ ਟਨ ਕਣਕ ਦੀ ਪੈਦਾਵਾਰ ਹੋਣ ਦੀ ਉਮੀਦ ਹੈ ਅਤੇ ਕਣਕ ਦੀ ਖਰੀਦ ਲਈ ਜ਼ਿਲ੍ਹੇ ਵਿੱਚ 94 ਮੰਡੀਆਂ ਸਥਾਪਤ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ 1 ਸਬ ਮੰਡੀ ਯਾਰਡ ਵੀ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਂ ਰਹਿੰਦੇ ਸਾਰੀਆਂ ਮੰਡੀਆਂ ਦੀ ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ, ਛਾਂ ਆਦਿ ਦਾ ਪ੍ਰਬੰਧ ਕਰ ਲਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮੰਡੀ ਵਿੱਚ ਕੋਈ ਮੁਰੰਮਤ ਦਾ ਕੰਮ ਹੋਣ ਵਾਲਾ ਹੈ ਤਾਂ ਉਸ ਨੂੰ ਵੀ ਮੁਕੰਮਲ ਕਰ ਲਿਆ ਜਾਵੇ। ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਲਈ ਬਾਰਦਾਨੇ ਦਾ ਪ੍ਰਬੰਧ ਹੁਣ ਤੋਂ ਹੀ ਕਰਨ ਦੀਆਂ ਹਦਾਇਤਾਂ ਕੀਤੀਆਂ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਕਣਕ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਮੀਟਿੰਗ ਦੌਰਾਨ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ. ਬਲਵਿੰਦਰ ਸਿੰਘ, ਡੀ.ਐੱਫ.ਐੱਸ.ਸੀ. ਸ੍ਰੀ ਸੁਖਜਿੰਦਰ ਸਿੰਘ, ਐਕਸੀਅਨ ਮੰਡੀ ਬੋਰਡ ਸ. ਬਲਦੇਵ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ, ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸ


