ਗੁਰਦਾਸਪੁਰ, 7 ਜੂਨ (ਸਰਬਜੀਤ ਸਿੰਘ)–ਹਰ ਸਾਲ ਸ਼੍ਰੋਮਣੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਅਤੇ ਸ਼ਹੀਦ ਬਾਬਾ ਨਿੰਬਾਹੂ ਸਿੰਘ ਜੀ ਦੀ ਯਾਦ ਵਿੱਚ ਪਿੰਡ ਮੁਸਤਫ਼ਾ ਪੁਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਭਾਰੀ ਜੋੜ ਮੇਲਾ ਮੁਖ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਦੀ ਦੇਖ ਰੇਖ,ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਸਥਾਨਕ ਸੰਗਤਾਂ ਦੇ ਸੰਯੋਗ ਨਾਲ ਮਨਾਇਆ ਜਾਂਦਾ ਹੈ,ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਂਦੇ ਹਨ, ਧਾਰਮਿਕ ਦੀਵਾਨ ਸਜਾਇਆ ਜਾਂਦਾ ਹੈ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਘੌੜਸਵਾਰੀ,ਨੇਜਾਬਾਜੀ,ਗਤਕਾਬਾਜੀ ਤੋਂ ਇਲਾਵਾ ਕਈ ਤਰ੍ਹਾਂ ਦੀਆਂ ਖ਼ਾਲਸਾਈ ਖੇਡਾਂ ਦੇ ਪ੍ਰਦਰਸ਼ਨ ਨਾਲ ਜੋੜਿਆ ਜਾਂਦਾ ਹੈ,ਸਨਮਾਨ ਯੋਗ ਹਸਤੀਆਂ ਦਾ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਵੱਲੋਂ ਸਨਮਾਨਿਤ ਕੀਤਾ ਜਾਂਦਾ ਹੈ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਂਦੇ ਹਨ ਅਤੇ ਇਸੇ ਹੀ ਮਰਯਾਦਾ ਨੂੰ ਮੁੱਖ ਰੱਖਦਿਆਂ ਇਸ ਵਾਰ ਇਹ ਸਲਾਨਾ ਜੋੜ ਮੇਲਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ, ਸ਼ਹੀਦ ਬਾਬਾ ਜੀਵਨ ਸਿੰਘ ਜੀ ਅਤੇ ਸ਼ਹੀਦ ਬਾਬਾ ਨਿੰਬਾਹੂ ਸਿੰਘ ਜੀ ਦੀ ਯਾਦ ਵਿੱਚ 15 ਜੂਨ ਸੋਮਵਾਰ 1 ਹਾੜ ਨੂੰ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਪਿੰਡ ਮੁਸਤਫ਼ਾ ਪੁਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਮਨਾਇਆ ਜਾ ਰਿਹਾ ਹੈ, ਇਸ ਸਬੰਧੀ 13 ਜੂਨ ਸ਼ਨੀਵਾਰ ਨੂੰ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣ ਗੇ ਜਿਨ੍ਹਾਂ ਦੇ ਸੰਪੂਰਨ ਭੋਗ 15 ਜੂਨ ਸੋਮਵਾਰ ਨੂੰ ਪਾਏ ਜਾਣ ਗੇ ਅਤੇ 2 ਵਜੇ ਤੱਕ ਕੀਰਤਨ ਦਰਬਾਰ ਹੋਣ ਤੋਂ ਉਪਰੰਤ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕਰਕੇ ਸੰਗਤਾਂ ਨੂੰ ਵੱਖ ਵੱਖ ਤਰ੍ਹਾਂ ਦੀਆਂ ਖ਼ਾਲਸਾਈ ਖੇਡਾਂ ਦੇ ਜੌਹਰ ਵਿਖਾ ਕੇ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ ਜਾਵੇ ਗਾ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਜੋੜਮੇਲੇ ਦੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫਪੁਰ ਨਾਲ਼ ਗੱਲ ਬਾਤ ਕਰਨ ਤੋਂ ਬਾਅਦ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦੱਸਿਆ ਇਸ ਜੋੜਮੇਲੇ ਵਿਚ ਵਿਸ਼ੇਸ਼ ਤੌਰ ਤੇ ਜਥੇਦਾਰ ਅਕਾਲਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਅਤੇ ਰੰਗਰੇਟਾ ਕੌਮ ਦੇ ਜਰਨੈਲ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਜਥੇਦਾਰ ਸੁਖਪਾਲ ਸਿੰਘ, ਜਥੇਦਾਰ ਪ੍ਰਗਟ ਸਿੰਘ ਤੋਂ ਇਲਾਵਾ ਦੋ ਦਰਜਨ ਤੋਂ ਵੱਧ ਨਿਹੰਗ ਸਿੰਘ ਜਥੇਬੰਦੀਆਂ ਪਹੁੰਚ ਰਹੀਆਂ ਹਨ, ਉਹਨਾਂ ਦੱਸਿਆ, ਮੁੱਖ ਸਖਸੀਅਤ ਅਤੇ ਹੋਰਾ ਨੂੰ ਸਨਮਾਨ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫਪੁਰ, ਜਥੇਦਾਰ ਬਾਬਾ ਜੋਗਿੰਦਰ ਸਿੰਘ ਜੀ ਅੰਸ਼ ਬੰਸ ਸ਼ਹੀਦ ਜਥੇਦਾਰ ਆਤਮਾ ਸਿੰਘ ਜੀ ਸਾਕਾ ਨਨਕਾਣਾ ਸਾਹਿਬ ਮਜੌਦਾ ਜਥੇਦਾਰ ਵੱਲੋਂ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ, ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ,ਘੌੜਿਆ ਦੇ ਜਥੇਦਾਰ ਵੀਰ ਸਿੰਘ ਲੱਡੂ, ਜਥੇਦਾਰ ਨਿਰਮਲ ਸਿੰਘ ਜੀ ਤੇ ਭਾਈ ਨਿਸ਼ਾਨ ਸਿੰਘ ਨੇ ਦੱਸਿਆ ਕਿ ਜੋੜਮੇਲੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁਕੀਆਂ ਹਨ ਅਤੇ ਸਥਾਨਿਕ ਸੰਗਤਾਂ ਸਮੇਤ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਜੋੜਮੇਲੇ ਵਿਚ ਆਪਣੇ ਪ੍ਰਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ ।।


