ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਲਾਨੌਰ ਵਿਖੇ ਬਾਬਾ ਕਾਰ ਜੀ ਸਟੇਡੀਅਮ ਅਤੇ ਸ਼ਹੀਦ ਭਗਤ ਸਿੰਘ ਸਟੇਡੀਅਮ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ

ਗੁਰਦਾਸਪੁਰ

ਕਲਾਨੌਰ/ਗੁਰਦਾਸਪੁਰ, 7 ਜੂਨ (ਸਰਬਜੀਤ ਸਿੰਘ)– ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਕਸਬਾ ਕਲਾਨੌਰ ਦੀ ਗ੍ਰਾਮ ਪੰਚਾਇਤ ਕਲਾਨੌਰ ਵਿਖੇ ਬਾਬਾ ਕਾਰ ਜੀ ਸਟੇਡੀਅਮ ਅਤੇ ਸ਼ਹੀਦ ਭਗਤ ਸਿੰਘ ਸਟੇਡੀਅਮ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਉਪਰੰਤ ਉਨ੍ਹਾਂ ਵਲੋਂ ਸਰਪੰਚ ਹਰਜੀਤ ਸਿੰਘ ਗੱਜਣ ਦੇ ਗ੍ਰਹਿ ਵਿਖੇ ਚਾਹ ਦੇ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਅਤੇ ਇਲਾਕੇ ਦੇ ਵਿਕਾਸ ਨਾਲ ਸਬੰਧਤ ਵੱਖ-ਵੱਖ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ।

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਖੇਡ ਸਟੇਡੀਅਮਾਂ ਨੂੰ ਆਧੁਨਿਕ ਸਹੂਲਤਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ, ਜਿਸ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਲਈ ਵਧੀਆ ਮਾਹੌਲ ਅਤੇ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਖੇਡਾਂ ਨੂੰ ਪ੍ਰੋਤਸ਼ਾਹਨ ਦੇਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣਾ ਹੈ।

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ‘ਨਸ਼ਾ ਵਿਰੋਧੀ ਮੁਹਿੰਮ’ ਯੁੱਧ ਨਸ਼ਿਆਂ ਵਿਰੁੱਧ ਸਦਕਾ ਲੋਕ ਨਸ਼ਿਆਂ ਵਿਰੁੱਧ ਜਾਗਰੂਕ ਹੋ ਰਹੇ ਹਨ ਅਤੇ ਇਸ ਮੁਹਿੰਮ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ‘ਚੋਂ ਕੱਢ ਕੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾਉਣਾ ਹੈ, ਜਿਸ ਲਈ ਸਰਕਾਰ ਵਚਨਬੱਧ ਹੈ।

Leave a Reply

Your email address will not be published. Required fields are marked *