ਚੰਡੀਗੜ੍ਹ, ਗੁਰਦਾਸਪੁਰ, 7 ਜੂਨ (ਸਰਬਜੀਤ ਸਿੰਘ)–ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਇਸ ਸਬੰਧੀ ਪੰਥਕ ਜਥੇਬੰਦੀਆਂ ਵੱਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਅੱਜ ਬਹੁਤ ਸਾਰੇ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਮੰਗ ਕੀਤੀ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾਂ ਖੁਲਵਾਇਆ ਜਾਵੇ ਅਤੇ ਲੰਮੇ ਸਮੇਂ ਤੋਂ ਅਦਾਲਤ ਵੱਲੋਂ ਦਿਤੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਗੈਰ ਕਾਨੂੰਨੀ ਢੰਗ ਨਾਲ ਜੇਲ੍ਹ ਵਿੱਚ ਬੰਦ ਕੀਤੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਮਾਨਯੋਗ ਗਵਰਨਰ ਸਹਿਬ ਜੀ ਨੇ ਪੰਥਕ ਆਗੂਆਂ ਦੇ ਮਸਲੇ ਦੀਆਂ ਗੱਲਾਂ ਧਿਆਨ ਨਾਲ ਸੁਣੀਆਂ ਅਤੇ ਭਰੋਸਾ ਦਿਵਾਇਆ ਕਿ ਉਹ ਕੇਂਦਰ ਸਰਕਾਰ ਅੱਗੇ ਇਹ ਮਾਮਲਾ ਉਠਾਉਣਗੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਥਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਕਰਤਾਰ ਪੁਰ ਸਾਹਿਬ ਦੇ ਲਾਂਘੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਮੁਲਾਕਾਤ ਦੀ ਸ਼ਲਾਘਾ ਅਤੇ ਗਰਵਨਰ ਸਾਹਿਬ ਜੀ ਨੂੰ ਇਹ ਮੰਗਾਂ ਪ੍ਰਵਾਨ ਕਰਨ ਦੀ ਬੇਨਤੀ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਿੱਖ ਪੰਥ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਕਰਤਾਰ ਪੁਰ ਸਾਹਿਬ ਦਾ ਲਾਂਘਾਂ ਜਲਦੀ ਖੁਲਵਾਉਣ ਤਾਂ ਕਿ ਸਿੱਖ ਸੰਗਤਾਂ ਸ਼ਰਧਾ ਭਾਵਨਾ ਨਾਲ ਦਰਸਨ ਕਰ ਸਕਣ, ਭਾਈ ਖਾਲਸਾ ਨੇ ਕਿਹਾ ਇਸੇ ਤਰ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਵੀ ਕੌਮ ਨੂੰ ਵੱਡੀ ਚੁਣੌਤੀ ਹੈ ਅਤੇ ਇਸ ਸਬੰਧੀ ਚੰਡੀਗੜ੍ਹ ਵਿਖੇ ਕੌਮੀ ਇਨਸਾਫ਼ ਮੋਰਚਾ ਵੀ ਲੱਗਾ ਹੋਇਆ ਹੈ ਪਰ ਸਰਕਾਰ ਨੇ ਕਦੇ ਸਿਖਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪੰਥਕ ਜਥੇਬੰਦੀਆਂ ਦੇ ਵਫਦ ਵੱਲੋਂ ਪੰਜਾਬ ਦੇ ਗਵਰਨਰ ਕੋਲ ਕਰਤਾਰ ਪੁਰ ਸਾਹਿਬ ਦੇ ਲਾਂਘੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮਿਲਕੇ ਜਤਨ ਕਰਨ ਦੀ ਸ਼ਲਾਘਾ ਕਰਦੀ ਹੈ ਉਥੇ ਗਵਰਨਰ ਸਾਹਿਬ ਤੋਂ ਮੰਗ ਕਰਦੀ ਹੈ ਕਿ ਕਰਤਾਰ ਪੁਰ ਸਾਹਿਬ ਦਾ ਲਾਂਘਾਂ ਖੋਲ੍ਹਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਿਰਤੋੜ ਯਤਨ ਕੀਤੇ ਜਾਣ ਤਾਂ ਕਿ ਸਿੱਖਾਂ ਵਿੱਚ ਪਾਈ ਜਾ ਰਹੀ ਬੇਗਾਨਗੀ ਦਾ ਅਹਿਸਾਸ ਦੂਰ ਕੀਤਾ ਜਾ ਸਕੇ, ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਗੁਰਦਾਸਪੁਰ, ਭਾਈ ਸੁਖਦੇਵ ਸਿੰਘ ਫੌਜੀ ਜਗਰਾਓ, ਭਾਈ ਇੰਦਰਜੀਤ ਸਿੰਘ ਕਾਉਂਕੇ, ਭਾਈ ਸਿੰਦਾ ਸਿੰਘ ਅਤੇ ਭਾਈ ਪਿਰਥੀ ਸਿੰਘ ਧਾਲੀਵਾਲ ਧਰਮਕੋਟ, ਭਾਈ ਰਛਪਾਲ ਸਿੰਘ ਅਤੇ ਭਾਈ ਮਨਜਿੰਦਰ ਸਿੰਘ ਕਮਾਲਕੇ, ਭਾਈ ਜੱਸਾ ਸਿੰਘ ਬਿਆਸ ਤੇ ਭਾਈ ਬਲਵਿੰਦਰ ਸਿੰਘ ਖੰਡੂਰ ਸਾਹਿਬ ਹਾਜ਼ਰ ਸਨ ।


