ਸਿਰਫ਼ ਇੱਕ ਮਹੀਨੇ ਦੇ ਕੋਰਸ ਨਾਲ ਕੰਪਿਊਟਰ ਸਕਿੱਲਾਂ ਹਾਸਲ ਕਰਕੇ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਾਪਤ ਕਰੋ
ਗੁਰਦਾਸਪੁਰ, 7 ਜੂਨ (ਸਰਬਜੀਤ ਸਿੰਘ)— ਅੱਜ ਦੇ ਡਿਜ਼ੀਟਲ ਯੁੱਗ ਵਿੱਚ ਕੰਪਿਊਟਰ ਸਿੱਖਿਆ ਦੀ ਮਹੱਤਤਾ ਲਗਾਤਾਰ ਵੱਧ ਰਹੀ ਹੈ। ਇਸ ਲੋੜ ਨੂੰ ਧਿਆਨ ਵਿੱਚ ਰੱਖਦੇ ਹੋਏ ਸੀਬੀਏ ਇੰਫੋਟੈਕ ਗੁਰਦਾਸਪੁਰ ਵੱਲੋਂ ਵਿਦਿਆਰਥੀਆਂ ਅਤੇ ਨੌਜਵਾਨਾਂ ਲਈ ਵਿਸ਼ੇਸ਼ ਕੰਪਿਊਟਰ ਟ੍ਰੇਨਿੰਗ ਕੋਰਸ ਸ਼ੁਰੂ ਕੀਤਾ ਗਿਆ ਹੈ। ਸੰਸਥਾ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਇਹ ਕੋਰਸ ਵਿਦਿਆਰਥੀਆਂ ਨੂੰ ਬੁਨਿਆਦੀ ਕੰਪਿਊਟਰ ਜਾਣਕਾਰੀ ਤੋਂ ਲੈ ਕੇ ਆਧੁਨਿਕ ਡਿਜ਼ੀਟਲ ਸਕਿੱਲਾਂ ਤੱਕ ਸਿਖਲਾਈ ਪ੍ਰਦਾਨ ਕਰੇਗਾ।
ਸੰਸਥਾ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਇਹ ਕੋਰਸ ਖਾਸ ਤੌਰ ‘ਤੇ ਨਵੇਂ ਸਿਖਿਆਰਥੀਆਂ ਲਈ ਤਿਆਰ ਕੀਤਾ ਗਿਆ ਹੈ, ਜਿਸ ਵਿੱਚ 100 ਫੀਸਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਂਦੀ ਹੈ। ਕੋਰਸ ਪੂਰਾ ਕਰਨ ਉਪਰੰਤ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤਾ ਜਾਵੇਗਾ, ਜੋ ਉਨ੍ਹਾਂ ਦੇ ਕਰੀਅਰ ਨੂੰ ਨਵੀਂ ਦਿਸ਼ਾ ਦੇਣ ਵਿੱਚ ਮਦਦਗਾਰ ਸਾਬਤ ਹੋਵੇਗਾ।
ਉਨ੍ਹਾਂ ਕਿਹਾ ਕਿ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਬੱਚਿਆਂ ਲਈ ਵੀ ਖਾਸ ਬੈਚ ਚਲਾਏ ਜਾ ਰਹੇ ਹਨ ਤਾਂ ਜੋ ਛੋਟੀ ਉਮਰ ਤੋਂ ਹੀ ਬੱਚਿਆਂ ਨੂੰ ਕੰਪਿਊਟਰ ਸਿੱਖਿਆ ਨਾਲ ਜੋੜਿਆ ਜਾ ਸਕੇ। ਕੇਵਲ ਇੱਕ ਮਹੀਨੇ ਦੇ ਇਸ ਕੋਰਸ ਰਾਹੀਂ ਵਿਦਿਆਰਥੀ ਆਪਣੀਆਂ ਕੰਪਿਊਟਰ ਸਕਿੱਲਾਂ ਨੂੰ ਮਜ਼ਬੂਤ ਕਰ ਸਕਦੇ ਹਨ ਅਤੇ ਭਵਿੱਖ ਵਿੱਚ ਰੋਜ਼ਗਾਰ ਦੇ ਬਿਹਤਰ ਮੌਕੇ ਹਾਸਲ ਕਰ ਸਕਦੇ ਹਨ।
ਸੀਬੀਏ ਇੰਫੋਟੈਕ ਗੁਰਦਾਸਪੁਰ ਨੇ ਇਲਾਕੇ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ। ਸੰਸਥਾ ਦਾ ਮੰਨਣਾ ਹੈ ਕਿ ਡਿਜ਼ੀਟਲ ਸਿੱਖਿਆ ਹੀ ਆਉਣ ਵਾਲੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਇਸ ਖੇਤਰ ਵਿੱਚ ਮਾਹਿਰਤਾ ਹਾਸਲ ਕਰਕੇ ਨੌਜਵਾਨ ਆਪਣਾ ਸੁਨਹਿਰਾ ਭਵਿੱਖ ਬਣਾ ਸਕਦੇ ਹਨ।


