ਸੀਪੀਐੱਫ ਕਰਮਚਾਰੀਆ ਵੱਲੋ ਪੈਨਸ਼ਨ ਨਾਂ ਬਹਾਲ ਕਰਨ ਤੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ – ਪੁਨੀਤ ਸਾਗਰ

ਗੁਰਦਾਸਪੁਰ

ਗੁਰਦਾਸਪੁਰ, 9 ਮਾਰਚ (ਸਰਬਜੀਤ ਸਿੰਘ)— ਸੀ.ਪੀ.ਐੱਫ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਵੱਲੋ ਲਏ ਫ਼ੈਸਲੇ ਅਨੁਸਾਰ ਮਿਤੀ 10/3/2023 ਨੂੰ ਜਲੰਧਰ ਵਿਖੇ ਵਿਸ਼ਾਲ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ।

ਇਸ ਸਬੰਧੀ ਸੀਪੀਐੱਫ ਯੂਨੀਅਨ ਗੁਰਦਾਸਪੁਰ ਪੁਨੀਤ ਸਾਗਰ ਵਲੋ ਦੱਸਿਆ ਗਿਆ ਕਿ ਪੰਜਾਬ ਸਰਕਾਰ ਪੰਜਾਬ ਦੇ ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਪ੍ਰੰਤੂ ਹੁਣ ਉਹ ਆਪਣੇ ਵਾਅਦੇ ਤੋਂ ਭੱਜਦੀ ਨਜ਼ਰ ਆ ਰਹੀ ਹੈ।ਪੰਜਾਬ ਦੇ ਮੁੱਖ ਮੰਤਰੀ ਅਤੇ ਆਪ ਲੀਡਰਾਂ ਵੱਲੋਂ ਲਗਾਤਾਰ ਇਸ ਮੁੱਦੇ ‘ਤੇ ਰਾਜਨੀਤਿਕ ਅਤੇ ਝੂਠਾ ਪ੍ਰਚਾਰ ਫੈਲਾਇਆ ਜਾ ਰਿਹਾ ਹੈ, ਕੀ ਅਸੀਂ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਹੈ।ਜਦੋਂਕਿ ਇਸ ਦੇ ਉਲਟ ਪੰਜਾਬ ਸਰਕਾਰ ਨੇ ਇਤਿਹਾਸ ਵਿੱਚ ਪਹਿਲੀ ਵਾਰ ਉਲਟਫੇਰ ਕਰਕੇ ਪੈਨਸ਼ਨ ਦੇ ਮੁੱਦੇ ਨੂੰ ਵਾਰ-ਵਾਰ ਮਤੇ ਪਾ ਕੇ ਅਤੇ ਐਲਾਨ ਕਰਕੇ ਫਿਰ ਉਸ ਉੱਪਰ ਕਮੇਟੀਆਂ ਗਠਿਤ ਕੀਤੀਆਂ ਹੋਣ। ਜਿਸ ਕਰਕੇ ਪੰਜਾਬ ਦੇ ਮੁਲਾਜ਼ਮਾਂ ਦਾ ਯਕੀਨ ਪੰਜਾਬ ਸਰਕਾਰ ਉਪਰੋਂ ਉਠਦਾ ਜਾ ਰਿਹਾ ਹੈ ਜਿਸ ਕਰਕੇ ਉਨ੍ਹਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਹੈ।ਇਸ ਮੌਕੇ ਜਿਲ੍ਹਾ ਚੇਅਰਮੈਨ ਸਰਬਜੀਤ ਸਿੰਘ ਡੀਗਰਾ ਨੇ ਦੱਸਿਆ ਕਿ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਪੰਜਾਬ ਸਰਕਾਰ ਦੇ ਇਸ ਰਵੱਈਏ ਵਿਰੁੱਧ 10 ਮਾਰਚ ਨੂੰ ਜਲੰਧਰ ਵਿਖੇ ਰੋਸ ਪ੍ਰਦਰਸ਼ਨ ਕਰ ਰਿਹਾ ਹੈ ਜਿਸ ਵਿਚ ਵੱਡੀ ਗਿਣਤੀ ਵਿਚ ਭਰਾਤਰੀ ਜਥੇਬੰਦੀਆਂ ਸ਼ਾਮਲ ਹੋ ਰਹੀਆਂ ਹਨ

Leave a Reply

Your email address will not be published. Required fields are marked *