ਆਨੰਦਪੁਰ ਦੀ ਧਰਤੀ ਤੋਂ 9 ਮਾਰਚ ਨੂੰ ਕੱਢੇ ਜਾ ਮੁਹੱਲੇ’ਚ ਸ਼ਾਮਲ ਹੋਣ ਲਈ ਭਾਈ ਵਿਰਸਾ ਸਿੰਘ ਖਾਲਸਾ ਜਥੇ ਸਮੇਤ ਰਵਾਨਾ

ਗੁਰਦਾਸਪੁਰ

ਗੁਰਦਾਸਪੁਰ, 9 ਮਾਰਚ (ਸਰਬਜੀਤ ਸਿੰਘ)–ਸਰਹਾਲੀ ਦੀ ਤਰ੍ਹਾਂ ਚਾਰ ਦਿਨਾਂ ਤੋਂ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਵਿਖੇ ਹੌਲ਼ੇ ਮਹੱਲੇ ਦੇ ਜਸ਼ਨਾਂ ਵਿਚ ਦੇਸ਼ਾਂ ਵਿਦੇਸ਼ਾਂ ਦੀਆਂ ਲੱਖਾਂ ਸੰਗਤਾਂ ਨੇ ਹਾਜ਼ਰੀ ਲਵਾਈ ਅਤੇ ਅੱਜ ਸਮਾਪਤੀ ਮੌਕੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਵੀ ਕੱਢਿਆ ਗਿਆ ,ਪਰ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਿੰਦਰ ਸਿੰਘ ਜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ ਵਲੋਂ ਹਰ ਸਾਲ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਤੋਂ ਅਗਲੇ ਦਿਨ ਮਹੱਲਾ ਕੱਢਣ ਵਾਲੀ ਮਰਯਾਦਾ ਤੇ ਪਹਿਰਾ ਦੇਂਦਿਆਂ ਕੱਲ 9 ਮਾਰਚ ਨੂੰ ਅਨੰਦਪੁਰ ਸਾਹਿਬ ਦੀ ਧਰਤੀ ਤੇ ਕਈ ਨਿਹੰਗ ਸਿੰਘ ਜਥੇਬੰਦੀਆਂ ਸਮੇਤ ਸ਼ਾਨਦਾਰ ਮਹੱਲਾਂ ਕੱਢਿਆ ਜਾਵੇਗਾ ਅਤੇ ਖਾਲਸਾਈ ਜੰਗ ਜੂੰ ਖੇਡਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾਵੇਗਾ । ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਆਪਣੇ ਸਾਥੀਆਂ ਸਮੇਤ ਮਹੱਲੇ’ਚ ਸ਼ਾਮਲ ਹੋਣ ਦੀ ਰਵਾਨਾਗੀ ਸਮੇਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ । ਉਹਨਾਂ ਦਸਿਆ ਮਹੱਲੇ ਦੀ ਅਗਵਾਈ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਿੰਦਰ ਸਿੰਘ ਜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ ਕਰਨਗੇ ਅਤੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਨੇਜ਼ਾ ਬਾਜ਼ੀ ਗੌੜਸਵਾਰੀ ,ਪੈਂਤੜੇ ਕੱਢਣੇ,ਕਿਲਾਫਤਹਿ ਕਰਨ ਵਰਗੀਆਂ ਕਈ ਤਰ੍ਹਾਂ ਦੀਆਂ ਖਾਲਸਾਈ ਜੰਗ ਜੂੰ ਖੇਡਾਂ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਸਿੰਘ ਸਾਹਿਬ ਜਥੇਦਾਰ ਜੋਗਿੰਦਰ ਸਿੰਘ ਜੀ ਵਲੋਂ ਮਾਇਆ ਦੇ ਗੱਫੇ ਦੇ ਕੇ ਸਨਮਾਨਿਤ ਕੀਤਾ ਜਾਵੇਗਾ, ਗੁਰੂ ਕੇ ਲੰਗਰ ,ਦੇਗਾਂ ਸਰਦਾਈਆ ਅਤੁਟ ਵਰਤਾਏ ਜਾਣਗੇ ਸਮੂਹ ਸੰਗਤਾਂ ਨੂੰ ਮਹੱਲੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਜਾਂਦੀ ਹੈ।

Leave a Reply

Your email address will not be published. Required fields are marked *