ਗੁਰਦਾਸਪੁਰ, 9 ਮਾਰਚ (ਸਰਬਜੀਤ ਸਿੰਘ)–ਹਿਮਾਚਲ ਤੇ ਊਨਾਂ ਦੇ ਦੋ ਮਜਿਸਟ੍ਰੇ ਸਾਹਿਬਾਨ,ਤਹਿਸੀਲਦਾਰ ਅੰਬ ਸਾਹਿਬ ਸਮੇਤ ਪੁਲਿਸ ਪ੍ਰਸ਼ਾਸਨ ਅਧਿਕਾਰੀਆਂ ਨੇ ਸੰਤਾਂ ਵਲੋਂ ਹੌਲ਼ੇ ਮੁਹੌਲੇ ਦੇ ਸਬੰਧ’ਚ ਲਗਾਏ ਲੰਗਰ’ਚ ਪ੍ਰਸ਼ਾਦਾ ਛਕ ਕੇ ਹੌਲ਼ੇ ਮਹੱਲੇ ਦੀ ਸੰਤਾਂ ਨੂੰ ਵਧਾਈ ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਜੋਂ ਬਹੁਤ ਹੀ ਸ਼ਲਾਘਾਯੋਗ ਕਾਰਵਾਈ ਹੈ,ਸੰਤਾਂ ਵਲੋਂ ਇਹਨਾਂ ਅਧਿਕਾਰੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ, ਧਾਰਮਿਕ ਸੰਤਾਂ ਵਲੋਂ ਚਲਾਏ ਜਾ ਰਹੇ ਲੰਗਰਾਂ’ਚ ਪ੍ਰਸ਼ਾਦਾ ਛਕਣ ਤੇ ਸੁਰੱਖਿਆ ਸਬੰਧੀ ਜਾਇਜ਼ਾ ਲੈਣ ਵਾਲੀ ਕਾਰਵਾਈ ਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਤੇ ਲੋਕਾਂ ਵਲੋਂ ਪੂਰੀ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਮੰਗ ਕੀਤੀ ਜਾ ਰਹੀ ਹੈ ਕਿ ਬੀਤੇ ਦਿਨੀਂ ਮਨੀਕਰਨ ਵਿਖੇ ਵਾਪਰੀ ਘਟਨਾ ਨੂੰ ਮੁੱਖ ਰੱਖ ਕੇ ਧਾਰਮਿਕ ਖੇਤਰ ਵਿੱਚ ਸਰਗਰਮ ਸੰਤਾਂ ਮਹਾਪੁਰਸ਼ਾਂ ਵਲੋਂ ਚਲਾਏ ਜਾ ਲੰਗਰਾਂ ਤੇ ਹੋਰ ਧਾਰਮਿਕ ਕਾਰਜਾਂ ਲਈ ਸੁਰੱਖਿਆ ਪ੍ਰਬੰਧਾਂ ਨੂੰ ਯੌਕੀਨੀ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ,ਤਾਂ ਕਿ ਹੋਲੇ ਮਹੱਲੇ ਵਿੱਚ ਨਕਮਸਤਕ ਹੋਣ ਵਾਲੀਆਂ ਦੇਸ਼ਾਂ ਵਿਦੇਸ਼ਾਂ ਦੀਆਂ ਲੱਖਾਂ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਹਾਮਣਾ ਨਾ ਕਰਨਾ ਪਵੇ ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਦੇ ਮੁੱਖ ਪ੍ਰਬੰਧਕ ਸੰਤ ਮਹਾਂਪੁਰਸ਼ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਅਤੇ ਸਰਪ੍ਰਸਤ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਵਲੋ ਹਰ ਸਾਲ ਦੀ ਤਰ੍ਹਾਂ ਡੇਰਾ ਸਾਹਿਬ ਵਿਖੇ ਚਲਾਏ ਜਾਂਦੇ ਲੰਗਰਾਂ’ਚ ਹਿਮਾਚਲ ਪੁਲਿਸ ਪ੍ਰਸ਼ਾਸਨ ਅਧਿਕਾਰੀਆਂ ਵੱਲੋਂ ਵਧਾਈ ਦੇਣ ਤੇ ਸੰਤਾਂ ਵਲੋਂ ਸਨਮਾਨਤ ਕਰਨ ਦੀ ਸ਼ਲਾਘਾ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਭਾਈ ਖਾਲਸਾ ਨੇ ਸਪਸ਼ਟ ਕੀਤਾ , ਪੁਲਿਸ ਪ੍ਰਸ਼ਾਸਨ ਵਲੋਂ ਸੰਤਾਂ ਮਹਾਪੁਰਸ਼ਾਂ ਨੂੰ ਹੌਲ਼ੇ ਮਹੱਲੇ ਦੀਆਂ ਵਧਾਈਆਂ ਦੇਣਾ ਤੇ ਗੁਰੂ ਕੇ ਲੰਗਰ’ਚ ਪ੍ਰਸ਼ਾਦਾ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਾਂ ਵਧੀਆ ਕਾਰਵਾਈ ਹੈ, ਭਾਈ ਖਾਲਸਾ ਨੇ ਦੱਸਿਆ ਇਸ ਮੌਕੇ ਸੰਤਾਂ ਮਹਾਪੁਰਸ਼ਾਂ ਵਲੋਂ ਪੁਲਿਸ ਪ੍ਰਸ਼ਾਸਨ ਅਧਿਕਾਰੀਆਂ ਨੂੰ ਸੀਰੀਪਾਉ ਦੇ ਕੇ ਸਨਮਾਨਿਤ ਕਰਨ ਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਤੇ ਲੋਕਾਂ ਵਲੋਂ ਸ਼ਲਾਘਾ ਕੀਤੀ ਗਈ ਅਤੇ ਇਸ ਨੂੰ ਸਮੇਂ ਦੀ ਲੋੜ ਵਾਲਾਂ ਵਧੀਆ ਫੈਸਲਾ ਦੱਸਿਆ ਗਿਆ ਅਤੇ ਮੰਗ ਕੀਤੀ ਕਿ ਮਨੀਕਰਨ ਵਿਖੇ ਵਾਪਰੀ ਘਟਨਾ ਨੂੰ ਮੁੱਖ ਰੱਖਦਿਆਂ ਡੇਰਾ ਸਾਹਿਬ ਦੀਆਂ ਸੰਗਤਾਂ ਨੂੰ ਲੰਗਰਾਂ ਤੇ ਹੋਰ ਸੇਵਾਵਾਂ ਲਈ ਪੂਰਾ ਤਰ੍ਹਾਂ ਸਰਗਰਮ ਸੰਤਾਂ ਮਹਾਪੁਰਸ਼ਾਂ ਅਤੇ ਸੰਗਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਤਰਾਂ ਦੇ ਪੂਰੇ ਪ੍ਰਬੰਧ ਕੀਤੇ ਜਾਣ ਤਾਂ ਸੰਤਾਂ ਅਤੇ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾਂ ਆਵੇ। ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਹਿਮਾਚਲ ਪ੍ਰਦੇਸ਼ ਦੇ ਦੋ ਮਜਿਸਟ੍ਰੇ ਸਾਹਿਬਾਨ ਪੁਲਿਸ ਪ੍ਰਸ਼ਾਸਨ ਵਲੋਂ ਹੌਲ਼ੇ ਮਹੱਲੇ ਤੇ ਆਉਣ ਵਾਲੇ ਸ਼ਰਧਾਲੂਆਂ ਤੇ ਸੰਤਾਂ ਮਹਾਂਪੁਰਸ਼ਾਂ ਦਾ ਦੇ ਧਾਰਮਿਕ ਕਾਰਜਾਂ ਵਿੱਚ ਸੰਯੋਗ ਕੀਤਾ ਜਾ ਰਿਹਾ ਹੈ ਸ਼ਲਾਘਾ ਕਰਦੀ ਹੋਈ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦੀ ਹੈ ਕਿ ਹੌਲ਼ੇ ਮਹੱਲੇ ਦੀ ਸਮਾਪਤੀ ਤਕ ਦੇਸ਼ਾਂ ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਦੀ ਹਰ ਤਰ੍ਹਾਂ ਸੁਰੱਖਿਆਂ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਮੁੱਖ ਪ੍ਰਬੰਧਕ ਤੇ ਸੰਤ ਸਮਾਜ ਦੇ ਬੁਲਾਰੇ ਸੰਤ ਬਾਬਾ ਸੁਖਵਿੰਦਰ ਸਿੰਘ, ਸੰਤ ਬਾਬਾ ਜਰਨੈਲ ਸਿੰਘ ਆਲੋਵਾਲ, ਭਾਈ ਹਰਜੀਤ ਸਿੰਘ, ਬਾਬਾ ਦਾਰਾ ਯੂ ਪੀ ਭਾਈ ਗੁਰਪ੍ਰੀਤ ਸਿੰਘ ਕਪੂਰਥਲਾ, ਭਾਈ ਗੋਪੀ ਸਿੰਘ ਤੋਂ ਇਲਾਵਾ ਸੈਂਕੜੇ ਸੇਵਾਦਾਰ ਪ੍ਰਬੰਧਕ ਹਾਜ਼ਰ ਸਨ ।


