ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਲਈ ਅਧਿਆਪਕ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ: ਰਾਜੇਸ਼ ਕੁਮਾਰ ਸ਼ਰਮਾ
ਗੁਰਦਾਸਪੁਰ 8 ਜੂਨ (ਸਰਬਜੀਤ ਸਿੰਘ)– ਰਾਜੇਸ਼ ਕੁਮਾਰ ਸ਼ਰਮਾ (ਸਟੇਟ ਐਵਾਰਡੀ ) ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਅਤੇ ਡਾ. ਅਨਿਲ ਸ਼ਰਮਾ ਵੱਲੋਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦਾ ਚਾਰਜ ਸੰਭਾਲ ਲਿਆ।
ਇਸ ਮੌਕੇ ਡੀ ਈ ਓ ਰਾਜੇਸ਼ ਕੁਮਾਰ ਸ਼ਰਮਾ (ਸਟੇਟ ਐਵਾਰਡੀ ) ਨੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਇਸ ਦੇ ਨਾਲ ਨਾਲ ਅਧਿਆਪਕਾਂ ਅਤੇ ਦਫਤਰ ਦਾ ਕੋਈ ਵੀ ਕੰਮ ਪੈਂਡਿੰਗ ਨਹੀਂ ਰਹਿਣ ਦਿੱਤਾ ਜਾਵੇਗਾ ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਅਧਿਆਪਕ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਮੇਰੇ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਇਸ ਦੌਰਾਨ ਡਿਪਟੀ ਡੀਈਓ ਡਾ. ਅਨਿਲ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ ਦੀ ਅਗਵਾਈ ਵਿੱਚ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਮਿਹਨਤੀ ਅਧਿਆਪਕ ਸਿੱਖਿਆ ਦੇ ਮਿਆਰ ਵਿੱਚ ਸੁਧਾਰ ਲਈ ਆਪਣਾ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਪਰਮਜੀਤ ਵੱਲੋਂ ਨਵ ਨਿਯੁਕਤ ਅਧਿਕਾਰੀਆਂ ਨੂੰ ਅਹੁੱਦਾ ਸੰਭਾਲਣ ਤੇ ਮੁਬਾਰਕਬਾਦ ਦਿੰਦੇ ਹੋਏ ਹਰ ਪ੍ਰਕਾਰ ਦੇ ਸਹਿਯੋਗ ਦਾ ਵਾਅਦਾ ਕੀਤਾ। ਜਿਕਰਯੋਗ ਹੈ ਕਿ ਰਾਜੇਸ਼ ਸ਼ਰਮਾ ਪਹਿਲਾਂ ਵੀ ਜ਼ਿਲ੍ਹਾ ਗੁਰਦਾਸਪੁਰ ਵਿਖੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ ਇਸ ਮੌਕੇ ਸੁਪਰਡੈਂਟ ਪ੍ਰਬੋਧ ਕੁਮਾਰ , ਸੁਮਿਤ ਕੁਮਾਰ ਅਮਿਤ ਗੁਪਤਾ, ਪਰਮਿੰਦਰ ਸਿੰਘ, ਰਾਜ ਕੁਮਾਰ, ਪ੍ਰਦੀਪ ਅਰੋੜਾ , ਸਰਬਜੀਤ ਸਿੰਘ , ਅਨੂਦੀਪ ਸ਼ਰਮਾ, ਪ੍ਰਿੰਸੀਪਲ ਰਾਕੇਸ਼ ਕੁਮਾਰ, ਨਵਦੀਪ ਸਿੰਘ, ਲੈਕਚਰਾਰ ਨਰੇਸ਼ ਕੁਮਾਰ , ਇਕਬਾਲ ਸਿੰਘ ਸਮਰਾ ਆਦਿ ਹਾਜ਼ਰ ਸਨ ।


