ਤਨਖਾਹਾਂ ਵਿੱਚ ਵਾਧਾ ਕਰੋ ਅਤੇ ਸਮੇਂ ਸਿਰ ਤਨਖਾਹਾਂ ਜਾਰੀ ਕਰਨੀਆਂ ਯਕੀਨੀ ਬਣਾਓ
ਠੇਕੇਦਾਰੀ ਸਿਸਟਮ ਨੂੰ ਖਤਮ ਕਰੋ
ਨਵੇਂ ਓਪਰੇਟਰਾਂ ਦੀ ਭਰਤੀ ਬੰਦ ਕਰੋ ਅਤੇ ਪੁਰਾਣੇ ਓਪਰੇਟਰਾਂ ਨੂੰ ਬਹਾਲ ਕਰੋ
ਤਨਖਾਹਾਂ ਵਿੱਚ ਕਟੌਤੀ ਕਰਨੀ ਬੰਦ ਕਰੋ ਅਤੇ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਤੇ ਟਰਮੀਨੇਟ ਕਰਨ ਦੀਆਂ ਧਮਕੀਆਂ ਦੇਣੀਆਂ ਬੰਦ ਕਰੋ
ਮਾਨਸਾ 8 ਜੂਨ 2026( ) ਅੱਜ ਸੁਵਿਧਾ ਕੇਂਦਰਾਂ ਦੇ ਮੁਲਾਜ਼ਮਾਂ ਦੇ ਸੰਘਰਸ਼ ਦੇ ਸਮਰਥਨ ਵਿੱਚ ਵੱਖ-ਵੱਖ ਜਨਤਕ ਜਥੇਬੰਦੀਆਂ ਅਤੇ ਸੁਵਿਧਾ ਕੇਂਦਰ ਮੁਲਾਜ਼ਮ ਯੂਨੀਅਨ ਮਾਨਸਾ ਦੇ ਆਗੂਆਂ ਦੀ ਮੀਟਿੰਗ ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਦੇ ਵਿੱਚ ਸੁਵਿਧਾ ਕੇਂਦਰ ਮੁਲਾਜ਼ਮ ਯੂਨੀਅਨ ਦੇ ਜਿਲਾ ਪ੍ਰਧਾਨ ਸੰਦੀਪ ਸਿੰਘ ਮਾਲਕੋਂ ਦੀ ਅਗਵਾਈ ਹੇਠ ਹੋਈ।
ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਬੁਰਜ ਗਿੱਲ ਗਰੁੱਪ) ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀ ਬਾਘਾ,ਜ਼ਿਲ੍ਹਾ ਆਗੂ ਸ਼ਿੰਦਰਪਾਲ ਕੌਰ, ਜਮਹੂਰੀ ਕਿਸਾਨ ਸਭਾ ਦੇ ਅਮਰੀਕ ਸਿੰਘ ਫਫੜੇ ਭਾਈ ਕੇ, ਸੀ ਪੀ ਐੱਮ ਐੱਲ ਲਿਬਰੇਸ਼ਨ ਦੇ ਜਿਲਾ ਸਕੱਤਰ ਸੁਰਿੰਦਰ ਪਾਲ ਸ਼ਰਮਾ,ਮਜ਼ਦੂਰ ਮੁਕਤੀ ਮੋਰਚਾ( ਲਿਬਰੇਸ਼ਨ )ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਘਰਾਂਗਣਾ,ਜਿਲਾ ਗੁਰਸੇਵਕ ਮਾਨ,ਪੰਜਾਬ ਕਿਸਾਨ ਯੂਨੀਅਨ ਦੇ ਸੁਖਚਰਨ ਦਾਨੇਵਾਲੀਆ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਗੁਰਮੀਤ ਸਿੰਘ ਧਾਲੀਵਾਲ,ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਦੇ ਸੂਬਾ ਆਗੂ ਸੁਖਜੀਤ ਰਾਮਾਨੰਦੀ,ਪੰਜਾਬ ਸਟੂਡੈਂਟਸ ਯੂਨੀਅਨ ਦੇ ਜਿਲਾ ਪ੍ਰਧਾਨ ਅਰਵਿੰਦਰ ਕੌਰ,ਇਨਕਲਾਬੀ ਨੌਜਵਾਨ ਸਭਾ ਦੇ ਸੂਬਾ ਆਗੂ ਹੈਪੀ ਮਾਨ,ਜ਼ਿਲ੍ਹਾ ਪ੍ਰਧਾਨ ਅਮਰਦੀਪ ਸਿੰਘ ਪਰੋਚਾ,ਹਰਵਿੰਦਰ ਸਿੰਘ ਚੋਟੀਆਂ,ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ,ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦੇ ਹਰਵਿੰਦਰ ਸਿੰਘ ਉੱਡਤ,ਜਸਪ੍ਰੀਤ ਸਿੰਘ,ਰਣਜੀਤ ਸਿੰਘ,ਮਨੋਹਰ ਸਿੰਘ, ਕੰਵਲਜੀਤ ਸਿੰਘ,ਦਵਿੰਦਰ ਸਿੰਘ, ਕੁਲਵਿੰਦਰ ਸਿੰਘ,ਬਿੰਨੂ ਕੁਮਾਰ,
ਰਣਪ੍ਰੀਤ ਸਿੰਘ ਅਤੇ ਰਨਦੀਪ ਕੁਮਾਰ ਆਦਿ ਹਾਜ਼ਰ ਆਗੂਆਂ ਨੇਂ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਮੰਗ ਕੀਤੀ ਕਿ ਸੁਵਿਧਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਨੌਕਰੀ ਨੂੰ 58 ਸਾਲਾਂ ਦੀ ਉਮਰ ਤੱਕ ਸੁਰੱਖਿਅਤ ਕੀਤਾ ਜਾਵੇ, ਤਨਖਾਹਾਂ ਵਿੱਚ ਵਾਧਾ ਕਰੋ ਅਤੇ ਸਮੇਂ ਸਿਰ ਤਨਖਾਹਾਂ ਜਾਰੀ ਕਰਨੀਆਂ ਯਕੀਨੀ ਬਣਾਓ, ਠੇਕੇਦਾਰੀ ਸਿਸਟਮ ਨੂੰ ਖਤਮ ਕਰੋ, ਨਵੇਂ ਓਪਰੇਟਰਾਂ ਨੂੰ ਭਰਤੀ ਕਰਨਾ ਬੰਦ ਕਰੋ ਅਤੇ ਪੁਰਾਣੇ ਓਪਰੇਟਰਾਂ ਨੂੰ ਬਹਾਲ ਕਰੋ, ਤਨਖਾਹਾਂ ਵਿੱਚ ਕਟੌਤੀ ਕਰਨੀ ਬੰਦ ਕਰੋ ਅਤੇ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਤੇ ਟਰਮੀਨੇਟ ਕਰਨ ਦੀਆਂ ਧਮਕੀਆਂ ਦੇਣੀਆਂ ਬੰਦ ਕਰੋ। ਅਖੀਰ ਵਿੱਚ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਕੱਲ 9 ਜੂਨ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਹੋਣ ਜਾ ਰਹੀ ਮੀਟਿੰਗ ਵਿੱਚ ਮਾਮਲੇ ਦਾ ਕੋਈ ਹੱਲ ਨਾਂ ਕੀਤਾ ਗਿਆ ਤਾਂ 10 ਜੂਨ ਨੂੰ ਮਾਨਸਾ ਦੇ ਵਿੱਚ ਸਮੂਹ ਜਨਤਕ ਜਥੇਬੰਦੀਆਂ ਦੀ ਮੀਟਿੰਗ ਕਰਕੇ ਵੱਡਾ ਐਕਸ਼ਨ ਉਲੀਕਿਆ ਜਾਵੇਗਾ।


