‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਪਿੰਡ ਮੰਗੀਆਂ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

ਗੁਰਦਾਸਪੁਰ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 9 ਜੂਨ (ਸਰਬਜੀਤ ਸਿੰਘ)– ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਪਿੰਡ ਮੰਗੀਆਂ ਤੋਂ ਪਵਿੱਤਰ ਧਰਤੀ ਸ੍ਰੀ ਆਨੰਦਪੁਰ ਸਾਹਿਬ ਲਈ ਸ਼ਰਧਾਲੂਆਂ ਦੀ ਬਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਅਤੇ ਚੜ੍ਹਦੀ ਕਲਾ ਵਾਲੀ ਯਾਤਰਾ ਦੀ ਕਾਮਨਾ ਕੀਤੀ ਗਈ।

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਲੋਕ ਪੂਰੀ ਸ਼ਰਧਾ ਭਾਵਨਾ ਨਾਲ ਯਾਤਰਾ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਹ ਬੱਸ ਰਾਹੀਂ ਤਿੰਨ ਦਿਨਾਂ ਵਿੱਚ ਸ਼ਰਧਾਲੂਆਂ ਨੂੰ ਸ਼੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ -ਏ-ਖਾਲਸਾ, ਸ਼੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਵਾਏ ਜਾਣਗੇ।

ਇਸ ਮੌਕੇ ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਪੰਜਾਬ ਅਤੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦਾ ਧੰਨਵਾਦ ਕਰਦਿਆਂ ਕਿ ‘ਮੁੱਖ ਮੰਤਰੀ ਤੀਰਥ ਯੋਜਨਾ’ ਨਾਲ ਲੋਕਾਂ ਵਿੱਚ ਖੁਸ਼ੀ ਵਰਗਾ ਮਾਹੌਲ ਹੈ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬਹੁਤ ਉਤਸ਼ਾਹਿਤ ਹਨ।–

Leave a Reply

Your email address will not be published. Required fields are marked *