ਗੁਰਦਾਸਪੁਰ 10 ਮਾਰਚ (ਸਰਬਜੀਤ ਸਿੰਘ)— ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ਐਲੀ: ਗੁਰਦਾਸਪੁਰ ਅਮਰਜੀਤ ਸਿੰਘ ਭਾਟੀਆ ਦੀ ਯੋਗ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਜੀਂਦੜ ਬਲਾਕ ਕਾਹਨੂੰਵਾਨ 1 ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਵਿਸ਼ੇਸ਼ ਰੈਲੀ ਕੱਢੀ ਗਈ।
ਇਸ ਮੌਕੇ ਜਾਣਕਾਰੀ ਦਿੰਦਿਆਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਾਹਨੂੰਵਾਨ -1 ਲਖਵਿੰਦਰ ਸਿੰਘ ਅਤੇ ਬੀ.ਐਨ.ਓ. ਨਰਿੰਦਰ ਕੁਮਾਰ ਮਹਿਤਾ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਜੀਂਦੜ ਬਲਾਕ ਕਾਹਨੂੰਵਾਨ 1 ਵਿੱਚ ਬੱਚਿਆਂ ਦਾ ਦਾਖ਼ਲਾ ਵਧਾਉਣ ਹਿੱਤ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਵਿਸ਼ੇਸ਼ ਤੌਰ ਤੇ ਰੈਲੀ ਕੱਢ ਕੇ ਸਮਾਜਿਕ ਭਾਈਚਾਰੇ ਅਤੇ ਬੱਚਿਆਂ ਦੇ ਮਾਤਾ-ਪਿਤਾ ਨੂੰ ਸਰਕਾਰੀ ਸਕੂਲਾਂ ਵਿੱਚ ਮਿਲਦੀਆਂ ਵੱਖ-ਵੱਖ ਸਹੂਲਤਾਂ ਬਾਰੇ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਨੂੰ ਅਪੀਲ ਕੀਤੀ ਕਿ ਸਰਕਾਰੀ ਸਹੂਲਤਾਂ ਦਾ ਲਾਭ ਪ੍ਰਾਪਤ ਕਰਨ ਲਈ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ। ਇਸ ਮੌਕੇ ਪ੍ਰਿੰਸੀਪਲ ਵੀਰ ਕਲਭੂਸਨ , ਹੈੱਡ ਮਿਸਟ੍ਰੈਸ ਪਲਵਿੰਦਰ ਕੌਰ , ਬੀ.ਐਮ.ਟੀ. ਮਲਕੀਤ ਸਿੰਘ, ਬੀ.ਐਮ. ਸਾਇੰਸ ਹਰੀ ਸਿੰਘ, ਬੀ.ਐਮ. ਅੰਗਰੇਜ਼ੀ ਅਰਵਿੰਦਰ ਕੌਰ, ਬੀ.ਐਮ. ਪੰਜਾਬੀ ਮਨਜੀਤ ਸਿੰਘ, ਬੀ.ਐਮ. ਕੰਪਿਊਟਰ ਸਾਇੰਸ ਸਤਿੰਦਰਪਾਲ ਸਿੰਘ, ਲੈਕ: ਰਵਿੰਦਰਜੀਤ ਕੌਰ, ਜਸਪਾਲ ਸਿੰਘ, ਨਰੇਸ਼ ਕੁਮਾਰ, ਮਨਪ੍ਰੀਤ ਕੌਰ, ਨਵਦੀਪ ਸਿੰਘ, ਅਮਰਜੀਤ ਕੌਰ, ਅਲੰਕਾਰ ਸਿੰਘ , ਟਿੱਕਾ ਅਵਤਾਰ ਸਿੰਘ, ਕੁਲਵੰਤ ਕੌਰ, ਰਾਜਵਿੰਦਰ ਸਿੰਘ ਹਾਜ਼ਰ ਸਨ।