ਲੁਧਿਆਣਾ, ਗੁਰਦਾਸਪੁਰ, 10 ਜੂਨ (ਸਰਬਜੀਤ ਸਿੰਘ)– ਭਾਈ ਅੰਮ੍ਰਿਤਪਾਲ ਸਿੰਘ ਐਮ ਪੀ ਦੀ ਖਾਲਿਸਤਾਨੀ ਮੰਗ ਵਾਲੀ ਵਾਰਿਸ ਪੰਜਾਬ ਜਥੇਬੰਦੀ ‘ਚ ਸ਼ਾਮਲ ਹੋਣ ਤੋਂ ਬਾਅਦ ਪੁਨਰ ਸੁਰਜੀਤ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਭਾਈ ਮਨਪ੍ਰੀਤ ਸਿੰਘ ਇਆਲੀ ਨੇ ਵਾਰਸ਼ ਪੰਜਾਬ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਹਿਲ ਕਦਮੀ ਇੱਕ ਦਮ ਖ਼ਾਲਸਤਾਨੀ ਮੰਗ ਤੋਂ ਇੰਨਕਾਰ ਕਰਨ ਦਾ ਮਕਸਦ ਭਾਵੇਂ ਕੁਝ ਵੀ ਹੋਵੇ ਪਰ ਮਨਪ੍ਰੀਤ ਸਿੰਘ ਇਆਲੀ ਵੱਲੋਂ ਸਪੱਸ਼ਟ ਕਰਨਾ ਬਹੁਤ ਹੀ ਸ਼ਲਾਘਾਯੋਗ ਅਤੇ ਸਿੱਖ ਕੌਮ ਦੇ ਭਲੇ ਦੀ ਗੱਲ ਹੈ ਕਿਉਂਕਿ ਸਰਕਾਰ ਵੱਲੋਂ ਖਾਲਿਸਤਾਨ ਦੀ ਮੰਗ ਗਲ਼ੇ ਦੀ ਹੱਡੀ ਬਣਿਆ ਪਿਆ ਹੈ, ਭਾਵੇਂ ਸਿਮਰਨਜੀਤ ਸਿੰਘ ਮਾਨ ਅਜੇ ਵੀ ਖਾਲਸਤਾਨ ਦੀ ਮੰਗ ਕਰੀ ਜਾਂਦਾ ਹੈ, ਹੁਣ ਦੇਖਦਾ ਹਾਂ ਕਿ ਆਉਂਣ ਵਾਲੇ ਦਿਨਾਂ ਵਿੱਚ ਭਾਈ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਖਾਲਸਤਾਨ ਨੂੰ ਛੱਡ ਕੇ ਲੋਕਪ੍ਰਿਆ ਰਾਹੀਂ ਸ਼ਾਂਤਮਈ ਢੰਗ ਨਾਲ ਰਾਜ ਪ੍ਰਾਪਤ ਕਰਨ ਵਾਲਾ ਲਿਆ ਪੈਂਤੜਾ ਕਿਨਾਂ ਕੁ ਸਹੀ ਸਾਬਤ ਹੁੰਦਾ ਹੈ ਪਰ ਸਮੇਂ ਦੇ ਅਧਾਰ ਤੇ ਮਨਪ੍ਰੀਤ ਸਿੰਘ ਵੱਲੋਂ ਲਿਆ ਫੈਸਲਾ ਬਹੁਤ ਹੀ ਮਹੱਤਵਪੂਰਨ ਤੇ ਸ਼ਲਾਘਾਯੋਗ ਕਿਹਾ ਜਾ ਸਕਦਾ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪੁਨਰਸੁਰਜੀਤ ਅਕਾਲੀ ਦਲ ਨੂੰ ਛੱਡ ਕੇ ਵਾਰਸ ਪੰਜਾਬ ਜਥੇਬੰਦੀ ਵਿੱਚ ਸ਼ਾਮਲ ਹੋਏ ਭਾਈ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਖਾਲਸਤਾਨ ਦੀ ਮੰਗ ਛੱਡ ਕੇ ਲੋਕ ਪ੍ਰਕਿਰਿਆ ਰਾਹੀਂ ਸ਼ਾਂਤਮਈ ਢੰਗ ਨਾਲ ਰਾਜ ਸਤਾ ਪ੍ਰਾਪਤ ਕਰਨ ਵਾਲੇ ਪੈਂਤੜੇ ਦੀ ਸ਼ਲਾਘਾ ਕਰਦੀ ਹੋਈ ਇਹ ਨੂੰ ਸਮੇਂ ਦੀ ਲੋੜ ਵਾਲਾਂ ਸ਼ਲਾਘਾਯੋਗ ਫ਼ੈਸਲਾ ਮੰਨਦੀ ਹੈ ਕਿਉਂਕਿ ਖਾਲਸਤਾਨ ਦੀ ਮੰਗ ਵਾਲਾਂ ਮੁੱੱਦਾ ਚੰਦ ਕੁ ਲੋਕਾਂ ਨੂੰ ਛੱਡ ਕੇ ਬਾਕੀ ਨੂੰ ਡਰਾਉਣਾ ਜਿਹਾਂ ਲਗਦਾ ਹੈ ਤੇ ਸਰਕਾਰਾਂ ਇਸ ਨੂੰ ਵੱਡਾ ਮੁੱਦਾ ਬਣਾ ਬੈਠਦੀਆਂ ਹਨ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਭਾਈ ਮਨਪ੍ਰੀਤ ਸਿੰਘ ਇਆਲੀ ਵੱਲੋਂ ਵਾਰਸ਼ ਪੰਜਾਬ ਵਿੱਚ ਸ਼ਾਮਲ ਹੁੰਦਿਆਂ ਖਾਲਸਤਾਨ ਦੀ ਮੰਗ ਛੱਡਣ ਵਾਲੇ ਫੈਸਲੇ ਦੀ ਸ਼ਲਾਘਾ ਅਤੇ ਇਸ ਨੂੰ ਸਮੇਂ ਦੀ ਲੋੜ ਵਾਲਾਂ ਵਧੀਆ ਪੈਂਤੜਾ ਦੱਸਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਸਪਸ਼ਟ ਕੀਤਾ ਭਾਈ ਮਨਪ੍ਰੀਤ ਇਯਾਲੀ ਨੇ ਬੀਤੇ ਸਮੇਂ ਖ਼ਾਲਸਤਾਨੀ ਮੰਗ ਕਰਨ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਨਾਲ ਜੇਲ੍ਹ ਵਿੱਚ ਮੁਲਾਕਾਤ ਕੀਤੀ ਸੀ ਅਤੇ ਉਹਨਾਂ ਵਲੋਂ ਵਾਰਸ ਪੰਜਾਬ ਵਿੱਚ ਸ਼ਾਮਲ ਹੋਣ ਸਮੇਂ ਪੱਤਰਕਾਰਾਂ ਵੱਲੋਂ ਖਾਲਿਸਤਾਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਸਪੱਸ਼ਟ ਕਰ ਦਿੱਤਾ ਹੈ ਕਿ ਸਾਡੀ ਜਥੇਬੰਦੀ ਦੀ ਖਾਲਸਤਾਨ ਵਾਲੀ ਕੋਈ ਮੰਗ ਨਹੀਂ ?ਸਗੋਂ ਲੋਕ ਪ੍ਰਕਿਰਿਆ ਰਾਹੀਂ ਸ਼ਾਂਤਮਈ ਢੰਗ ਨਾਲ ਰਾਜ ਪ੍ਰਾਪਤ ਕਰਨ ਲਈ ਸੰਘਰਸ਼ ਕੀਤਾ ਜਾਵੇਗਾ, ਭਾਈ ਖਾਲਸਾ ਨੇ ਕਿਹਾ ਹੁਣ ਦੇਖਣ ਵਾਲੀ ਗੱਲ ਹੈ ਕਿ ਭਾਈ ਮਨਪ੍ਰੀਤ ਸਿੰਘ ਇਆਲੀ ਵੱਲੋਂ ਦਿੱਤੇ ਬਿਆਨ ਦਾ ਅਗਲੇ ਦਿਨਾਂ ਵਿੱਚ ਕੀ ਅਸਰ ਹੁੰਦਾ ਜਥੇਬੰਦੀ ਵਿੱਚ ਫੁੱਟ ਪੈਦੀ ਜਾ ਨਹੀਂ ਇਹ ਸਮਾਂ ਹੀ ਦੱਸੇਗਾ ਪਰ ਇਥੇ ਇਹ ਗੱਲ ਜ਼ਿਕਰਯੋਗ ਹੈ ਕਿ ਇੱਕ ਵਾਰ ਅੰਮ੍ਰਿਤ ਪਾਲ ਦੀ ਮਾਤਾ ਨੇ ਅਜਿਹੀ ਗੱਲ ਪੱਤਰਕਾਰਾ ਨੂੰ ਕਹੀਂ ਸੀ ਅਤੇ ਅੰਮ੍ਰਿਤ ਪਾਲ ਸਿੰਘ ਨੇ ਕਿਹਾ ਸੀ ਕਿ ਮੇਰੀ ਮਾਂ ਝੂਠ ਬੋਲ ਗਈ ਪਰ ਸਾਡੀ ਜਥੇਬੰਦੀ ਖਾਲਿਸਤਾਨ ਦੀ ਮੰਗ ਨੂੰ ਲੈਕੇ ਸੰਘਰਸ਼ ਕਰ ਰਹੀ ਹੈ, ਭਾਈ ਖਾਲਸਾ ਨੇ ਕਿਹਾ ਹੁਣ ਭਾਈ ਮਨਪ੍ਰੀਤ ਸਿੰਘ ਇਆਲੀ ਦਾ ਇਹ ਬਿਆਨ ਬਹੁਤ ਹੀ ਦੂਰ ਅੰਦੇਸ਼ੀ ਤੋਂ ਘੱਟ ਨਹੀਂ ? ਹੋ ਸਕਦਾ ਹੈ ਕਿ ਭਾਈ ਮਨਪ੍ਰੀਤ ਸਿੰਘ ਇਆਲੀ ਨੇ ਅਜਿਹਾ ਬਿਆਨ ਦੇ ਕੇ ਭਾਜਪਾ ਨਾਲ ਨੇੜਤਾ ਵਧਾਉਣ ਲਈ ਦਿੱਤਾ ਹੋਵੇ ਤਾਂ ਕਿ ਭਾਜਪਾ ਨਾਲ ਗਠਜੋੜ ਹੋ ਸਕੇ ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਭਾਈ ਮਨਪ੍ਰੀਤ ਸਿੰਘ ਇਆਲੀ ਵੱਲੋਂ ਪੁਨਰ ਸੁਰਜੀਤੀ ਛੱਡ ਕੇ ਵਾਰਸ ਪੰਜਾਬ ਵਿੱਚ ਸ਼ਾਮਲ ਹੋਣ ਤੋਂ ਬਾਅਦ ਖਾਲਸਤਾਨ ਦੀ ਮੰਗ ਛੱਡਣ ਵਾਲੇ ਪੈਂਤੜੇ ਦਾ ਸਵਾਗਤ ਅਤੇ ਇਸ ਨੂੰ ਸਮੇ ਦੀ ਲੋੜ ਵਾਲਾ ਵਧੀਆ ਪੈਂਤੜਾ ਮੰਨਦੀ ਹੈ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਗੁਰਦਾਸਪੁਰ, ਭਾਈ ਸੁਖਦੇਵ ਸਿੰਘ ਫੌਜੀ ਜਗਰਾਓਂ, ਭਾਈ ਸਿੰਦਾ ਸਿੰਘ ਨਿਹੰਗ ਅਤੇ ਭਾਈ ਪਿਰਥੀਪਾਲ ਸਿੰਘ ਧਰਮਕੋਟ, ਭਾਈ ਰਛਪਾਲ ਸਿੰਘ ਅਤੇ ਭਾਈ ਮਨਜਿੰਦਰ ਸਿੰਘ ਕਮਾਲ ਕੇ, ਭਾਈ ਜੱਸਾ ਸਿੰਘ ਬਿਆਸ ਅਤੇ ਭਾਈ ਇੰਦਰਜੀਤ ਸਿੰਘ ਕਾਉਂਕੇ ਆਦਿ ਆਗੂ ਹਾਜ਼ਰ ਸਨ ।


