ਗੁਰਦਾਸਪੁਰ, 11 ਜੂਨ (ਸਰਬਜੀਤ ਸਿੰਘ)– ਹਰ ਸਾਲ ਸ਼੍ਰੋਮਣੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ, ਸ਼ਹੀਦ ਬਾਬਾ ਨਿਬਾਹੂ ਸਿੰਘ ਜੀ ਦੀ ਯਾਦ ਵਿੱਚ ਜੋੜਮੇਲਾ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਜੋੜ ਮੇਲਾ ਮਨਾਇਆ ਜਾਂਦਾ ਹੈ, ਆਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਂਦੇ ਹਨ ਅਤੇ ਧਾਰਮਿਕ ਦੀਵਾਨ ਸਜਾਏ ਜਾਂਦੇ ਹਨ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕਰਕੇ ਸੰਗਤਾਂ ਨੂੰ ਘੌੜਸਵਾਰੀ ਗਤਕਾ ਬਾਜੀ ਨੇਜਾਬਾਜੀ ਤੇ ਹੋਰ ਖ਼ਾਲਸਾਈ ਖੇਡਾਂ ਦੇ ਪੁਰਤਨ ਵਿਰਸੇ ਇਤਿਹਾਸ ਨਾਲ ਜੋੜਿਆ ਜਾਂਦਾ ਹੈ ਅਤੇ ਇਸੇ ਮਰਯਾਦਾ ਅਨੁਸਾਰ ਇਸ ਸਾਲ ਇਹ ਸਲਾਨਾ ਜੋੜ ਮੇਲਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਅਤੇ ਸ਼ਹੀਦ ਬਾਬਾ ਨਿਬਾਹੂ ਸਿੰਘ ਜੀ ਦੀ ਯਾਦ ਵਿੱਚ ਸਲਾਨਾ ਜੋੜ ਮੇਲਾ ਪਿੰਡ ਮੁਸਤਫ਼ਾ ਪੁਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਅਤੇ ਉਤਸ਼ਾਹ ਨਾਲ ਮਿਤੀ 15 ਜੂਨ ਦਿਨ ਸੋਮਵਾਰ 1 ਹਾੜ ਨੂੰ ਮਨਾਇਆ ਜਾ ਰਿਹਾ ਹੈ,13 ਜੂਨ ਨੂੰ ਸ਼ਨੀਵਾਰ ਅਖੰਡਪਾਠ ਸਾਹਿਬ ਅਰੰਭ ਕੀਤੇ ਜਾਣਗੇ ਅਤੇ 15 ਜੂਨ ਨੂੰ ਸੰਪੂਰਨ ਭੋਗ ਤੋਂ ਉਪਰੰਤ ਕੀਰਤਨ ਦਰਬਾਰ ਦੁਪਹਿਰ ਦੋ ਵਜੇ ਤੱਕ ਹੋਵੇਗਾ,


