ਅਨੰਦਪੁਰ ਸਾਹਿਬ ਵਿਖੇ ਹੁਲੜਬਾਜ਼ਾਂ ਵਲੋਂ ਸ਼ਹੀਦ ਕੀਤੇ ਪ੍ਰਦੀਪ ਦੇ ਸੰਸਕਾਰ ਮੌਕੇ ਵੱਖ ਵੱਖ ਪੰਥਕ ਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਨੇ ਹਾਜ਼ਰੀ ਲਵਾਈ :

ਗੁਰਦਾਸਪੁਰ

ਗੁਰਦਾਸਪੁਰ, 12 ਮਾਰਚ (ਸਰਬਜੀਤ ਸਿੰਘ)—ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਹੁਲੜਬਾਜ਼ਾਂ ਵਲੋਂ ਸ਼ਹੀਦ ਕੀਤੇ ਗਏ ਭਾਈ ਪ੍ਰਦੀਪ ਸਿੰਘ ਦੇ ਪਿੰਡ ਗਾਜੀਕੋਟ ਗੁਰਦਾਸਪੁਰ ਵਿਖੇ ਸਮੂਹ ਪੰਥਕ ਤੇ ਨਿਹੰਗ ਸਿੰਘ ਜਥੇਬੰਦੀਆਂ ਤੋਂ ਇਲਾਵਾ ਹਜ਼ਾਰਾਂ ਸੰਗਤਾਂ ਦੇ ਭਰਵੇਂ ਇਕੱਠ ਵਿੱਚ ਸ਼ਹੀਦ ਦਾ ਗੁਰਮਰਯਾਦਾ ਅਨੁਸਾਰ ਸੰਸਕਾਰ ਕਰ ਦਿੱਤਾ ਗਿਆ ਅਤੇ 15 ਮਾਰਚ ਨੂੰ ਭੋਗ ਤੋਂ ਉਪਰੰਤ ਖੁਲੇ ਪੰਡਾਲ’ਚ ਸ਼ਹੀਦ ਦੀ ਅੰਤਮ ਅਰਦਾਸ ਸਮੇ ਵੱਖ ਵੱਖ ਪੰਥਕ ਜਥੇਬੰਦੀਆਂ ,ਨਿਹੰਗ ਸਿੰਘ ਦਲਾਂ, ਸਤਿਕਾਰ ਕਮੇਟੀ ਆਗੂਆਂ ਤੋਂ ਇਲਾਵਾ ਕਈ ਸਿਆਸੀ ਤੇ ਧਾਰਮਿਕ ਆਗੂ ਜਿਥੇ ਸ਼ਹੀਦ ਭਾਈ ਪ੍ਰਦੀਪ ਸਿੰਘ ਨੂੰ ਸ਼ਰਧਾਂਜਲੀਆਂ ਭੇਂਟ ਕਰਨਗੇ,ਉਥੇ ਸਰਕਾਰ ਤੋਂ ਮੰਗ ਕਰਨਗੇ ਕਿ ਸ਼ਹੀਦ ਭਾਈ ਪ੍ਰਦੀਪ ਸਿੰਘ ਦੇ ਕਾਤਲਾਂ ਨੂੰ ਜਲਦੀ ਤੋਂ ਜਲਦੀ ਗਿਰਫਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਦੇ ਨਾਲ ਨਾਲ ਜਥੇਦਾਰ ਸ਼੍ਰੀ ਆਕਾਲ ਤਖਤ ਤੋਂ ਮੰਗ ਕਰਨਗੇ ਕਿ ਭਾਈ ਪ੍ਰਦੀਪ ਸਿੰਘ ਦੇ ਪ੍ਰਵਾਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਸੱਦ ਕੇ ਸਨਮਾਨਿਤ ਕੀਤਾ ਜਾਵੇ ਤੇ ਭਾਈ ਪ੍ਰਦੀਪ ਸਿੰਘ ਨੂੰ ਕੌਮੀ ਸ਼ਹੀਦ ਦੇ ਰੁਤਬੇ ਵਜੋਂ ਐਲਾਨ ਕੀਤਾ ਜਾਵੇ ,ਤਾਂ ਕਿ ਨੌਜਵਾਨ ਪੀੜ੍ਹੀ ਨੂੰ ਕੌਮੀ ਇਤਿਹਾਸਕ ਜੋੜ ਮੇਲਿਆਂ ਤੇ ਹੁਲੜਬਾਜੀ ਰਾਹੀਂ ਸੰਗਤਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਦਾ ਮੁਕਾਬਲਾ ਕਰਨ ਲਈ ਉਤਸ਼ਾਹਿਤ ਤੇ ਤਿਆਰ ਬਰ ਤਿਆਰ ਕੀਤਾ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਕੌਮੀ ਜਰਨੈਲ ਤੇ ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੇ ਹੁਕਮਾਂ ਤਹਿਤ ਪਹੁਚੇ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਮਾਝਾ ਤਰਨਾ ਦਲ, ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਸ਼ਹੀਦ ਦੇ ਪਿਤਾ ਕੈਪਟਨ ਗੁਰਬਖਸ਼ ਸਿੰਘ,ਤਾਏ ਸ੍ਰ ਗੁਰਦਿਆਲ ਸਿੰਘ ਤੇ ਮਾਤਾ ਬਲਵਿੰਦਰ ਕੌਰ ਨਾਲ ਗਹਿਰੇ ਦੁਖ ਦਾ ਪ੍ਰਗਟਾਵਾ ਕਰਦਿਆਂ ਇਕ ਸਾਂਝੇ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ।

ਇਸ ਮੌਕੇ ਤੇ ਜਥੇਦਾਰ ਬਾਬਾ ਬਲਦੇਵ ਸਿੰਘ ਵਲਾ , ਜਥੇਦਾਰ ਸਤਨਾਮ ਸਿੰਘ ਖਾਪੜਖੇੜੀ , ਬਾਬਾ ਸਤਪਾਲ ਸਿੰਘ ਵੱਡੇ ਨਾਗ, ਬਾਬਾ ਅਜੀਤ ਸਿੰਘ ਤਲਵੰਡੀ, ਬਾਬਾ ਸੁਰਿੰਦਰ ਸਿੰਘ ਛਾਉਣੀ ਨਿਹੰਗ ਸਿੰਘਾਂ ਬਟਾਲਾ, ਬਾਬਾ ਹਰਜਿੰਦਰ ਸਿੰਘ ਮੁਕਤਸਰਵਾਲੇ, ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਸਮੂਹ ਪੰਥਕ ਜਥੇਬੰਦੀਆਂ ਦੇ ਆਗੂਆਂ ਨੂੰ 15 ਮਾਰਚ ਸ਼ਹੀਦ ਦੇ ਭੋਗ ਮੌਕੇ ਪਿੰਡ ਗਾਜੀਕੋਟ ਗੁਰਦਾਸਪੁਰ ਵਿਖੇ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *